ਗਉੜੀ ਮਹਲਾ ੫ ॥
ਜੋ ਇਸੁ ਮਾਰੇ ਸੋਈ ਸੂਰਾ ॥
ਜੋ ਇਸੁ ਮਾਰੇ ਸੋਈ ਪੂਰਾ ॥
ਜੋ ਇਸੁ ਮਾਰੇ ਤਿਸਹਿ ਵਡਿਆਈ ॥
ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥੧॥
ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥
ਇਸਹਿ ਮਾਰਿ ਰਾਜ ਜੋਗੁ ਕਮਾਵੈ ॥੧॥ ਰਹਾਉ ॥
ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥
ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥
ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥
ਜੋ ਇਸੁ ਮਾਰੇ ਸੁ ਦਰਗਹ ਸਿਝੈ ॥੨॥
ਜੋ ਇਸੁ ਮਾਰੇ ਸੋ ਧਨਵੰਤਾ ॥
ਜੋ ਇਸੁ ਮਾਰੇ ਸੋ ਪਤਿਵੰਤਾ ॥
ਜੋ ਇਸੁ ਮਾਰੇ ਸੋਈ ਜਤੀ ॥
ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥੩॥
ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥
ਜੋ ਇਸੁ ਮਾਰੇ ਸੁ ਨਿਹਚਲੁ ਧਨੀ ॥
ਜੋ ਇਸੁ ਮਾਰੇ ਸੋ ਵਡਭਾਗਾ ॥
ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥੪॥
ਜੋ ਇਸੁ ਮਾਰੇ ਸੁ ਜੀਵਨ ਮੁਕਤਾ ॥
ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥
ਜੋ ਇਸੁ ਮਾਰੇ ਸੋਈ ਸੁਗਿਆਨੀ ॥
ਜੋ ਇਸੁ ਮਾਰੇ ਸੁ ਸਹਜ ਧਿਆਨੀ ॥੫॥
ਇਸੁ ਮਾਰੀ ਬਿਨੁ ਥਾਇ ਨ ਪਰੈ ॥
ਕੋਟਿ ਕਰਮ ਜਾਪ ਤਪ ਕਰੈ ॥
ਇਸੁ ਮਾਰੀ ਬਿਨੁ ਜਨਮੁ ਨ ਮਿਟੈ ॥
ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥੬॥
ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥
ਇਸੁ ਮਾਰੀ ਬਿਨੁ ਜੂਠਿ ਨ ਧੋਈ ॥
ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥
ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥੭॥
ਜਾ ਕਉ ਭਏ ਕ੍ਰਿਪਾਲ ਕ੍ਰਿਪਾ ਨਿਧਿ ॥
ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥
ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥
ਕਹੁ ਨਾਨਕ ਸੋ ਬ੍ਰਹਮ ਬੀਚਾਰੀ ॥੮॥੫॥
Sahib Singh
ਸੂਰਾ = ਸੂਰਮਾ, ਬਲੀ ।
ਪੂਰਾ = ਸਾਰੇ ਗੁਣਾਂ ਦਾ ਮਾਲਕ ।
ਤਿਸਹਿ = ਉਸੇ ਨੂੰ ।
ਜਾਈ = ਦੂਰ ਹੁੰਦਾ ਹੈ ।੧ ।
ਕੋਇ = ਕੋਈ ਵਿਰਲਾ ।
ਦੁਬਿਧਾ = ਮੇਰ = ਤੇਰ ।
ਮਾਰਿ = ਮਾਰ ਕੇ ।
ਰਾਜ ਜੋਗੁ = ਰਾਜ ਕਮਾਂਦਿਆਂ ਪ੍ਰਭੂ ਨਾਲ ਮਿਲਾਪ, ਗਿ੍ਰਹਸਤ ਵਿਚ ਰਹਿੰਦਿਆਂ ਪ੍ਰਭੂ ਨਾਲ ਮੇਲ ।
ਇਸਹਿ = ਇਸ (ਦੁਬਿਧਾ) ਨੂੰ ।੧।ਰਹਾਉ।ਨਾਮਿ—ਨਾਮ ਵਿਚ ।
ਸਮਾਹਿ = ਲੀਨ ਰਹਿੰਦੇ ਹਨ {‘ਸਮਾਹਿ’ ਬਹੁ-ਵਚਨ ਹੈ} ।
ਸਿਝੈ = ਕਾਮਯਾਬ ਹੁੰਦਾ ਹੈ ।੨ ।
ਪਤਿ = ਇੱਜ਼ਤ ।
ਜਤੀ = ਕਾਮਵਾਸਨਾ ਤੇ ਕਾਬੂ ਪਾ ਰੱਖਣ ਵਾਲਾ ।
ਗਤੀ = ਉੱਚੀ ਆਤਮਕ ਅਵਸਥਾ ।੩ ।
ਗਨੀ = ਗਿਣਿਆ ਜਾਂਦਾ ਹੈ ।
ਨਿਹਚਲੁ = ਵਿਕਾਰਾਂ ਦੇ ਟਾਕਰੇ ਤੇ ਅਡੋਲ ।
ਧਨੀ = ਮਾਲਕ ।
ਅਨਦਿਨੁ = ਹਰ ਰੋਜ਼, ਹਰ ਵੇਲੇ ।
ਜਾਗਾ = ਜਾਗਦਾ ਹੈ, ਮਾਇਆ ਦੇ ਹੱਲਿਆਂ ਵਲੋਂ ਸੁਚੇਤ ਰਹਿੰਦਾ ਹੈ ।੪ ।
ਜੀਵਨ ਮੁਕਤਾ = ਜੀਊਂਦਾ ਹੀ ਵਿਕਾਰਾਂ ਤੋਂ ਬਚਿਆ ਹੋਇਆ, ਦੁਨੀਆ ਦਾ ਕਾਰ-ਵਿਹਾਰ ਕਰਦਾ ਹੋਇਆ ਹੀ ਵਿਕਾਰਾਂ ਤੋਂ ਆਜ਼ਾਦ ।
ਨਿਰਮਲ = ਪਵਿਤ੍ਰ ।
ਜੁਗਤਾ = ਜੀਵਨ = ਜੁਗਤਿ, ਰਹਿਣੀ-ਬਹਿਣੀ ।
ਸਹਜ = ਆਤਮਕ ਅਡੋਲਤਾ ।
ਸਹਜ ਧਿਆਨੀ = ਆਤਮਕ ਅਡੋਲਤਾ ਵਿਚ ਟਿਕੇ ਰਹਿਣ ਵਾਲਾ ।੫ ।
ਥਾਇ ਨ ਪਰੈ = ਕਬੂਲ ਨਹੀਂ ਹੁੰਦਾ ।
ਕੋਟਿ = ਕ੍ਰੋੜਾਂ ।
ਜਾਪ = ਦੇਵਤਿਆਂ ਨੂੰ ਵੱਸ ਕਰਨ ਵਾਲੇ ਮੰਤ੍ਰਾਂ ਦਾ ਅੱਭਿਆਸ ।
ਤਪ = ਧੂਣੀਆਂ ਆਦਿਕ ਸਰੀਰਕ ਕਸ਼ਟ ।
ਜਮ ਤੇ = ਜਮ ਤੋਂ, ਮੌਤ ਦੇ ਡਰ ਤੋਂ, ਆਤਮਕ ਮੌਤ ਤੋਂ ।੬ ।
ਸਭੁ ਕਿਛੁ = ਹਰੇਕ ਕੰਮ ।
ਜਉਲਾ = ਵੱਖਰਾ ।੭ ।
ਕਿ੍ਰਪਾਨਿਧਿ = ਦਇਆ ਦਾ ਖ਼ਜ਼ਾਨਾ ।
ਸਿਧਿ = ਸਿੱਧੀ, ਸਫਲਤਾ ।
ਗੁਰਿ = ਗੁਰੂ ਨੇ ।
ਜਾ ਕੀ = ਜਿਸ ਦੀ ।
ਬ੍ਰਹਮ ਬੀਚਾਰੀ = ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਵਾਲਾ ।੮ ।

(ਹੇ ਭਾਈ! ਜਗਤ ਵਿਚ) ਅਜੇਹਾ ਕੋਈ ਵਿਰਲਾ ਮਨੁੱਖ ਹੈ, ਜੇਹੜਾ ਆਪਣੇ ਅੰਦਰੋਂ ਮੇਰ-ਤੇਰ ਨੂੰ ਮਾਰ ਮੁਕਾਂਦਾ ਹੈ ।
ਜੇਹੜਾ ਇਸ ਮੇਰ-ਤੇਰ ਨੂੰ ਮਾਰ ਲੈਂਦਾ ਹੈ, ਉਹ ਗਿ੍ਰਹਸਤ ਵਿਚ ਰਹਿੰਦਾ ਹੋਇਆ ਹੀ ਪਰਮਾਤਮਾ ਨਾਲ ਜੋੜ ਪੈਦਾ ਕਰਨ ਦਾ ਅੱਭਿਆਸੀ ਹੈ ।੧।ਰਹਾਉ ।
(ਹੇ ਭਾਈ!) ਜੇਹੜਾ ਮਨੁੱਖ ਇਸ ਮੇਰ-ਤੇਰ ਨੂੰ ਮੁਕਾ ਲੈਂਦਾ ਹੈ, ਉਹੀ (ਵਿਕਾਰਾਂ ਦੇ ਟਾਕਰੇ ਤੇ) ਬਲੀ ਸੂਰਮਾ ਹੈ, ਉਹੀ ਸਾਰੇ ਗੁਣਾਂ ਦਾ ਮਾਲਕ ਹੈ ।
ਜੇਹੜਾ ਮਨੁੱਖ ਇਸ ਦੁਬਿਧਾ ਨੂੰ ਮਾਰ ਲੈਂਦਾ ਹੈ, ਉਸ ਨੂੰ (ਹਰ ਥਾਂ) ਆਦਰ ਮਿਲਦਾ ਹੈ, ਉਸ ਮਨੁੱਖ ਦਾ (ਹਰੇਕ ਕਿਸਮ ਦਾ) ਦੁੱਖ ਦੂਰ ਹੋ ਜਾਂਦਾ ਹੈ ।੧ ।
(ਹੇ ਭਾਈ!) ਜੇਹੜਾ ਮਨੁੱਖ ਇਸ ਦੁਬਿਧਾ ਨੂੰ ਮਾਰ ਮੁਕਾਂਦਾ ਹੈ, ਉਸ ਨੂੰ (ਦੁਨੀਆ ਦਾ ਕੋਈ) ਡਰ ਪੋਹ ਨਹੀਂ ਸਕਦਾ ।
ਜੇਹੜਾ ਜੇਹੜਾ ਮਨੁੱਖ ਇਸ ਨੂੰ ਮੁਕਾ ਲੈਂਦਾ ਹੈ, ਉਹ ਸਾਰੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦੇ ਹਨ ।
ਜੇਹੜਾ ਮਨੁੱਖ ਇਸ ਮੇਰ-ਤੇਰ ਨੂੰ ਆਪਣੇ ਅੰਦਰੋਂ ਦੂਰ ਕਰ ਲੈਂਦਾ ਹੈ, ਉਸ ਦੀ ਮਾਇਆ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ, ਉਹ ਪਰਮਾਤਮਾ ਦੀ ਦਰਗਾਹ ਵਿਚ ਕਾਮਯਾਬ ਹੋ ਜਾਂਦਾ ਹੈ ।੨ ।
(ਹੇ ਭਾਈ!) ਜੇਹੜਾ ਮਨੁੱਖ ਦੁਬਿਧਾ ਨੂੰ ਮਿਟਾ ਲੈਂਦਾ ਹੈ, ਉਹ ਨਾਮ-ਧਨ ਦਾ ਮਾਲਕ ਬਣ ਜਾਂਦਾ ਹੈ, ਉਹ ਇੱਜ਼ਤ ਵਾਲਾ ਹੋ ਜਾਂਦਾ ਹੈ, ਉਹੀ ਹੈ ਅਸਲ ਜਤੀ, ਉਸ ਨੂੰ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ ।੩ ।
(ਹੇ ਭਾਈ!) ਜੇਹੜਾ ਮਨੁੱਖ ਦੁਬਿਧਾ ਨੂੰ ਮਿਟਾ ਲੈਂਦਾ ਹੈ, ਉਸ ਦਾ ਜਗਤ ਵਿਚ ਆਉਣਾ ਸਫਲ ਸਮਝਿਆ ਜਾਂਦਾ ਹੈ, ਉਹ ਮਾਇਆ ਦੇ ਹੱਲਿਆਂ ਦੇ ਟਾਕਰੇ ਤੋਂ ਅਡੋਲ ਰਹਿੰਦਾ ਹੈ, ਉਹੀ ਅਸਲ ਧਨਾਢ ਹੈ ।
ਜੇਹੜਾ ਮਨੁੱਖ ਆਪਣੇ ਅੰਦਰੋਂ ਮੇਰ-ਤੇਰ ਦੂਰ ਕਰ ਲੈਂਦਾ ਹੈ, ਉਹ ਵੱਡੇ ਭਾਗਾਂ ਵਾਲਾ ਹੈ, ਉਹ ਹਰ ਵੇਲੇ ਮਾਇਆ ਦੇ ਹੱਲਿਆਂ ਵੱਲੋਂ ਸੁਚੇਤ ਰਹਿੰਦਾ ਹੈ ।੪।ਜੇਹੜਾ ਮਨੁੱਖ ਇਸ ਦੁਬਿਧਾ ਨੂੰ ਮੁਕਾ ਲੈਂਦਾ ਹੈ, ਉਹ ਦੁਨੀਆ ਦੇ ਕਾਰ-ਵਿਹਾਰ ਕਰਦਾ ਹੀ ਵਿਕਾਰਾਂ ਤੋਂ ਆਜ਼ਾਦ ਰਹਿੰਦਾ ਹੈ, ਉਸ ਦੀ ਰਹਿਣੀ-ਬਹਿਣੀ ਸਦਾ ਪਵਿਤ੍ਰ ਹੁੰਦੀ ਹੈ, ਉਹੀ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਵਾਲਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੫ ।
(ਹੇ ਭਾਈ!) ਇਸ ਮੇਰ-ਤੇਰ ਨੂੰ ਦੂਰ ਕਰਨ ਤੋਂ ਬਿਨਾ ਕੋਈ ਮਨੁੱਖ ਪਰਮਾਤਮਾ ਦੀਆਂ ਨਜ਼ਰਾਂ ਵਿਚ ਕਬੂਲ ਨਹੀਂ ਹੁੰਦਾ, ਭਾਵੇਂ ਉਹ ਕ੍ਰੋੜਾਂ ਜਪ ਤੇ ਕ੍ਰੋੜਾਂ ਤਪ ਆਦਿਕ ਕਰਮ ਕਰਦਾ ਰਹੇ ।
ਦੁਬਿਧਾ ਨੂੰ ਮਿਟਾਣ ਤੋਂ ਬਿਨਾ ਮਨੁੱਖ ਦਾ ਜਨਮਾਂ ਦਾ ਗੇੜ ਮੁੱਕਦਾ ਨਹੀਂ, ਜਮਾਂ ਤੋਂ ਖ਼ਲਾਸੀ ਨਹੀਂ ਹੁੰਦੀ ।੬ ।
(ਹੇ ਭਾਈ!) ਦੁਬਿਧਾ ਦੂਰ ਕਰਨ ਤੋਂ ਬਿਨਾ ਮਨੁੱਖ ਦੀ ਪਰਮਾਤਮਾ ਨਾਲ ਡੂੰਘੀ ਸਾਂਝ ਨਹੀਂ ਬਣ ਸਕਦੀ, ਮਨ ਵਿਚੋਂ ਵਿਕਾਰਾਂ ਦੀ ਮੈਲ ਨਹੀਂ ਧੁਪਦੀ ।
ਜਦ ਤਕ ਮਨੁੱਖ ਦੁਬਿਧਾ ਨੂੰ ਨਹੀਂ ਮੁਕਾਂਦਾ, (ਉਹ) ਜੋ ਕੁਝ ਭੀ ਕਰਦਾ ਹੈ ਮਨ ਨੂੰ ਹੋਰ ਵਿਕਾਰੀ ਬਣਾਈ ਜਾਂਦਾ ਹੈ ਤੇ ਪਰਮਾਤਮਾ ਨਾਲੋਂ ਵਿੱਥ ਬਣਾਈ ਰੱਖਦਾ ਹੈ ।੭ ।
ਜਿਸ ਮਨੁੱਖ ਉਤੇ ਦਇਆ ਦਾ ਖ਼ਜ਼ਾਨਾ ਪਰਮਾਤਮਾ ਦਇਆਵਾਨ ਹੁੰਦਾ ਹੈ, ਉਸ ਨੂੰ ਦੁਬਿਧਾ ਤੋਂ ਖ਼ਲਾਸੀ ਮਿਲ ਜਾਂਦੀ ਹੈ, ਉਸ ਨੂੰ ਜੀਵਨ ਵਿਚ ਪੂਰੀ ਸਫਲਤਾ ਪ੍ਰਾਪਤ ਹੋ ਜਾਂਦੀ ਹੈ ।
ਹੇ ਨਾਨਕ! ਆਖ—ਗੁਰੂ ਨੇ ਜਿਸ ਮਨੁੱਖ ਦੇ ਅੰਦਰੋਂ ਮੇਰ-ਤੇਰ ਦੂਰ ਕਰ ਦਿੱਤੀ, ਉਹ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ-ਜੋਗਾ ਹੋ ਗਿਆ ।੮।੫ ।