ਗਉੜੀ ਮਹਲਾ ੫ ॥
ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥
ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥੧॥ ਰਹਾਉ ॥
ਗੁਰ ਕਾ ਦਰਸਨੁ ਦੇਖਿ ਦੇਖਿ ਜੀਵਾ ॥
ਗੁਰ ਕੇ ਚਰਣ ਧੋਇ ਧੋਇ ਪੀਵਾ ॥੧॥
ਗੁਰ ਕੀ ਰੇਣੁ ਨਿਤ ਮਜਨੁ ਕਰਉ ॥
ਜਨਮ ਜਨਮ ਕੀ ਹਉਮੈ ਮਲੁ ਹਰਉ ॥੨॥
ਤਿਸੁ ਗੁਰ ਕਉ ਝੂਲਾਵਉ ਪਾਖਾ ॥
ਮਹਾ ਅਗਨਿ ਤੇ ਹਾਥੁ ਦੇ ਰਾਖਾ ॥੩॥
ਤਿਸੁ ਗੁਰ ਕੈ ਗ੍ਰਿਹਿ ਢੋਵਉ ਪਾਣੀ ॥
ਜਿਸੁ ਗੁਰ ਤੇ ਅਕਲ ਗਤਿ ਜਾਣੀ ॥੪॥
ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥
ਜਿਸੁ ਪਰਸਾਦਿ ਵੈਰੀ ਸਭ ਮੀਤ ॥੫॥
ਜਿਨਿ ਗੁਰਿ ਮੋ ਕਉ ਦੀਨਾ ਜੀਉ ॥
ਆਪੁਨਾ ਦਾਸਰਾ ਆਪੇ ਮੁਲਿ ਲੀਉ ॥੬॥
ਆਪੇ ਲਾਇਓ ਅਪਨਾ ਪਿਆਰੁ ॥
ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥੭॥
ਕਲਿ ਕਲੇਸ ਭੈ ਭ੍ਰਮ ਦੁਖ ਲਾਥਾ ॥
ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥੮॥੯॥
Sahib Singh
ਕਉ = ਨੂੰ ।
ਸਿਮਰਉ = ਸਿਮਰਉਂ, ਮੈਂ ਸਿਮਰਦਾ ਹਾਂ ।
ਸਾਸਿ = ਸਾਹ ਨਾਲ ।
ਸਾਸਿ ਸਾਸਿ = ਹਰੇਕ ਸਾਹ ਨਾਲ ।
ਪ੍ਰਾਣ = ਜਿੰਦ, ਜਿੰਦ ਦਾ ਆਸਰਾ ।
ਰਾਸਿ = ਪੂੰਜੀ, ਸਰਮਾਇਆ ।੧।ਰਹਾਉ ।
ਦੇਖਿ ਦੇਖਿ = ਮੁੜ ਮੁੜ ਵੇਖ ਕੇ ।
ਜੀਵਾ = ਜੀਵਾਂ, ਮੈਂ ਜੀਉਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲਦਾ ਹੈ ।
ਧੋਇ = ਧੋ ਕੇ ।
ਪੀਵਾ = ਪੀਵਾਂ, ਮੈਂ ਪੀਂਦਾ ਹਾਂ ।੧।ਰੇਣੁ—ਚਰਨ-ਧੂੜ ।
ਮਜਨੁ = ਇਸ਼ਨਾਨ ।
ਕਰਉ = ਕਰਉਂ, ਮੈਂ ਕਰਦਾ ਹਾਂ ।
ਮਲੁ = ਮੈਲ ।
ਹਰਉ = ਮੈਂ ਦੂਰ ਕਰਦਾ ਹਾਂ ।੨ ।
ਝੂਲਾਵਉ = ਮੈਂ ਝੱਲਦਾ ਹਾਂ ।
ਤੇ = ਤੋਂ ।
ਦੇ = ਦੇ ਕੇ ।੩ ।
ਕੈ ਗਿ੍ਰਹਿ = ਦੇ ਘਰ ਵਿਚ ।
ਢੋਵਉ = ਢੋਵਉਂ, ਮੈਂ ਢੋਂਦਾ ਹਾਂ ।
ਤੇ = ਤੋਂ ।
ਅਕਲ = ਕਲ = ਰਹਿਤ, ਜਿਸ ਦੇ ਟੋਟੇ ਨਹੀਂ ਹੋ ਸਕਦੇ, ਜੋ ਘਟਦਾ ਵਧਦਾ ਨਹੀਂ ਜਿਵੇਂ ਚੰਦ੍ਰਮਾ ਦੀਆਂ ਕਲਾ ਘਟਦੀਆਂ ਵਧਦੀਆਂ ਹਨ ।
ਗਤਿ = ਅਵਸਥਾ, ਹਾਲਤ ।੪ ।
ਪੀਸਉ = ਮੈਂ (ਚੱਕੀ) ਪੀਸਦਾ ਹਾਂ ।
ਨੀਤਿ = ਨਿੱਤ, ਸਦਾ ।
ਪਰਸਾਦਿ = ਕਿਰਪਾ ਨਾਲ ।੫ ।
ਜਿਨਿ ਗੁਰਿ = ਜਿਸ ਗੁਰੂ ਨੇ ।
ਜੀਉ = ਆਤਮਕ ਜੀਵਨ ।
ਦਾਸਰਾ = ਨਿੱਕਾ ਜਿਹਾ ਦਾਸ ।
ਮੁਲਿ = ਮੁੱਲ ਨਾਲ ।੬ ।
ਕਰੀ = ਕਰੀਂ, ਮੈਂ ਕਰਦਾ ਹਾਂ ।੭ ।
ਕਲਿ = ਝਗੜੇ ।
ਭੈ = {‘ਭਉ’ ਤੋਂ ਬਹੁ = ਵਚਨ} ।
ਨਾਨਕ = ਹੇ ਨਾਨਕ !
ਸਮਰਾਥਾ = ਸਭ ਤਾਕਤਾਂ ਵਾਲਾ ।੮ ।

(ਹੇ ਭਾਈ!) ਜੇਹੜਾ ਗੁਰੂ ਮੇਰੀ ਜਿੰਦ ਦਾ ਆਸਰਾ ਹੈ ਮੇਰੀ (ਆਤਮਕ ਜੀਵਨ ਦੀ) ਰਾਸਿ-ਪੂੰਜੀ (ਦਾ ਰਾਖਾ) ਹੈ, ਉਸ ਗੁਰੂ ਨੂੰ ਮੈਂ (ਆਪਣੇ) ਹਰੇਕ ਸਾਹ ਦੇ ਨਾਲ ਨਾਲ ਚੇਤੇ ਕਰਦਾ ਰਹਿੰਦਾ ਹਾਂ ।੧।ਰਹਾਉ ।
(ਹੇ ਭਾਈ!) ਜਿਉਂ ਜਿਉਂ ਮੈਂ ਗੁਰੂ ਦਾ ਦਰਸਨ ਕਰਦਾ ਹਾਂ, ਮੈਨੂੰ ਆਤਮਕ ਜੀਵਨ ਮਿਲਦਾ ਹੈ ।
ਜਿਉਂ ਜਿਉਂ ਮੈਂ ਗੁਰੂ ਦੇ ਚਰਨ ਧੋਂਦਾ ਹਾਂ, ਮੈਨੂੰ (ਆਤਮਕ ਜੀਵਨ ਦੇਣ ਵਾਲਾ) ਨਾਮ-ਜਲ (ਪੀਣ ਨੂੰ, ਜਪਣ ਨੂੰ) ਮਿਲਦਾ ਹੈ ।੧ ।
ਗੁਰੂ ਦੇ ਚਰਨਾਂ ਦੀ ਧੂੜ (ਮੇਰੇ ਵਾਸਤੇ ਤੀਰਥ ਦਾ ਜਲ ਹੈ ਉਸ) ਵਿਚ ਮੈਂ ਸਦਾ ਇਸ਼ਨਾਨ ਕਰਦਾ ਹਾਂ, ਤੇ ਅਨੇਕਾਂ ਜਨਮਾਂ ਦੀ (ਇਕੱਠੀ ਹੋਈ ਹੋਈ) ਹਉਮੈ ਦੀ ਮੈਲ (ਆਪਣੇ ਮਨ ਵਿਚੋਂ) ਦੂਰ ਕਰਦਾ ਹਾਂ ।੨ ।
(ਹੇ ਭਾਈ!) ਜਿਸ ਗੁਰੂ ਨੇ ਮੈਨੂੰ (ਵਿਕਾਰਾਂ ਦੀ) ਵੱਡੀ ਅੱਗ ਤੋਂ (ਆਪਣਾ) ਹੱਥ ਦੇ ਕੇ ਬਚਾਇਆ ਹੋਇਆ ਹੈ, ਉਸ ਗੁਰੂ ਨੂੰ ਮੈਂ ਪੱਖਾ ਝੱਲਦਾ ਹਾਂ ।੩ ।
(ਹੇ ਭਾਈ!) ਜਿਸ ਗੁਰੂ ਪਾਸੋਂ ਮੈਂ ਉਸ ਪਰਮਾਤਮਾ ਦੀ ਸੂਝ-ਬੂਝ ਹਾਸਲ ਕੀਤੀ ਹੈ ਜੇਹੜਾ ਕਦੇ ਘਟਦਾ ਵਧਦਾ ਨਹੀਂ, ਮੈਂ ਉਸ ਗੁਰੂ ਦੇ ਘਰ ਵਿਚ (ਸਦਾ) ਪਾਣੀ ਢੋਂਦਾ ਹਾਂ ।੪ ।
(ਹੇ ਭਾਈ!) ਜਿਸ ਗੁਰੂ ਦੀ ਕਿਰਪਾ ਨਾਲ (ਪਹਿਲਾਂ) ਵੈਰੀ (ਦਿੱਸ ਰਹੇ ਬੰਦੇ ਹੁਣ) ਸਾਰੇ ਮਿੱਤਰ ਜਾਪ ਰਹੇ ਹਨ, ਉਸ ਗੁਰੂ ਦੇ ਘਰ ਵਿਚ ਮੈਂ ਸਦਾ ਚੱਕੀ ਪੀਂਹਦਾ ਹਾਂ ।੫ ।
(ਹੇ ਭਾਈ!) ਜਿਸ ਗੁਰੂ ਨੇ ਮੈਨੂੰ ਆਤਮਕ ਜੀਵਨ ਦਿੱਤਾ ਹੈ, ਜਿਸ ਨੇ ਮੈਨੂੰ ਆਪਣਾ ਨਿੱਕਾ ਜਿਹਾ ਦਾਸ ਬਣਾ ਕੇ ਆਪ ਹੀ ਮੁੱਲ ਲੈ ਲਿਆ ਹੈ (ਮੇਰੇ ਨਾਲ ਡੂੰਘੀ ਅਪਣੱਤ ਬਣਾ ਲਈ ਹੈ,) ਜਿਸ ਗੁਰੂ ਨੇ ਆਪ ਹੀ ਮੇਰੇ ਅੰਦਰ ਆਪਣਾ ਪਿਆਰ ਪੈਦਾ ਕੀਤਾ ਹੈ, ਉਸ ਗੁਰੂ ਨੂੰ ਮੈਂ ਸਦਾ ਹੀ ਸਦਾ ਹੀ ਸਿਰ ਨਿਵਾਂਦਾ ਰਹਿੰਦਾ ਹਾਂ ।੬, ੭।ਹੇ ਨਾਨਕ! ਆਖ—ਮੇਰਾ ਗੁਰੂ ਬੜੀਆਂ ਤਾਕਤਾਂ ਦਾ ਮਾਲਕ ਹੈ, ਉਸ ਦੀ ਸਰਨ ਪਿਆਂ (ਮੇਰੇ ਅੰਦਰੋਂ) ਝਗੜੇ ਕਲੇਸ਼ ਸਹਮ ਭਟਕਣਾ ਤੇ ਸਾਰੇ ਦੁੱਖ ਦੂਰ ਹੋ ਗਏ ਹਨ ।੮।੯ ।