ਰਾਗੁ ਗਉੜੀ ਮਾਝ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਖੋਜਤ ਫਿਰੇ ਅਸੰਖ ਅੰਤੁ ਨ ਪਾਰੀਆ ॥
ਸੇਈ ਹੋਏ ਭਗਤ ਜਿਨਾ ਕਿਰਪਾਰੀਆ ॥੧॥
ਹਉ ਵਾਰੀਆ ਹਰਿ ਵਾਰੀਆ ॥੧॥ ਰਹਾਉ ॥
ਸੁਣਿ ਸੁਣਿ ਪੰਥੁ ਡਰਾਉ ਬਹੁਤੁ ਭੈਹਾਰੀਆ ॥
ਮੈ ਤਕੀ ਓਟ ਸੰਤਾਹ ਲੇਹੁ ਉਬਾਰੀਆ ॥੨॥
ਮੋਹਨ ਲਾਲ ਅਨੂਪ ਸਰਬ ਸਾਧਾਰੀਆ ॥
ਗੁਰ ਨਿਵਿ ਨਿਵਿ ਲਾਗਉ ਪਾਇ ਦੇਹੁ ਦਿਖਾਰੀਆ ॥੩॥
ਮੈ ਕੀਏ ਮਿਤ੍ਰ ਅਨੇਕ ਇਕਸੁ ਬਲਿਹਾਰੀਆ ॥
ਸਭ ਗੁਣ ਕਿਸ ਹੀ ਨਾਹਿ ਹਰਿ ਪੂਰ ਭੰਡਾਰੀਆ ॥੪॥
ਚਹੁ ਦਿਸਿ ਜਪੀਐ ਨਾਉ ਸੂਖਿ ਸਵਾਰੀਆ ॥
ਮੈ ਆਹੀ ਓੜਿ ਤੁਹਾਰਿ ਨਾਨਕ ਬਲਿਹਾਰੀਆ ॥੫॥
ਗੁਰਿ ਕਾਢਿਓ ਭੁਜਾ ਪਸਾਰਿ ਮੋਹ ਕੂਪਾਰੀਆ ॥
ਮੈ ਜੀਤਿਓ ਜਨਮੁ ਅਪਾਰੁ ਬਹੁਰਿ ਨ ਹਾਰੀਆ ॥੬॥
ਮੈ ਪਾਇਓ ਸਰਬ ਨਿਧਾਨੁ ਅਕਥੁ ਕਥਾਰੀਆ ॥
ਹਰਿ ਦਰਗਹ ਸੋਭਾਵੰਤ ਬਾਹ ਲੁਡਾਰੀਆ ॥੭॥
ਜਨ ਨਾਨਕ ਲਧਾ ਰਤਨੁ ਅਮੋਲੁ ਅਪਾਰੀਆ ॥
ਗੁਰ ਸੇਵਾ ਭਉਜਲੁ ਤਰੀਐ ਕਹਉ ਪੁਕਾਰੀਆ ॥੮॥੧੨॥
Sahib Singh
ਖੋਜਤ = ਢੂੰਢਤੇ ।
ਅਸੰਖ = ਅਣਗਿਣਤ, ਜਿਨ੍ਹਾਂ ਦੀ ਸੰਖਿਆ (ਗਿਣਤੀ) ਨਾਹ ਹੋ ਸਕੇ ।
ਪਾਰੀਆ = ਪਾਇਆ, ਲੱਭਾ ।
ਸੇਈ = ਉਹੀ ਬੰਦੇ ।
ਭਗਤ = {ਬਹੁ = ਵਚਨ} ।੧ ।
ਵਾਰੀਆ = ਕੁਰਬਾਨ ।੧।ਰਹਾਉ ।
ਸੁਣਿ = ਸੁਣ ਕੇ ।
ਪੰਥੁ = ਰਸਤਾ ।
ਡਰਾਉ = ਡਰਾਉਣਾ ।
ਭੈਹਾਰੀਆ = ਭੈ = ਭੀਤ ।
ਸੰਤਾਹ = ਸੰਤਾਂ ਦੀ ।
ਲੇਹੁ ਉਬਾਰੀਆ = ਬਚਾ ਲਵੋ ।੨ ।
ਮੋਹਨ = ਹੇ (ਮਨ ਨੂੰ) ਮੋਹਣ ਵਾਲੇ ਪ੍ਰਭੂ !
ਅਨੂਪ = ਹੇ ਸੁੰਦਰ !
ਸਰਬ ਸਾਧਾਰੀਆ = ਹੇ ਸਭ ਦੇ ਆਸਰੇ !
ਨਿਵਿ = ਨਿਊਂ ਕੇ ।
ਲਾਗਉ = ਲਾਗਉਂ, ਮੈਂ ਲੱਗਦਾ ਹਾਂ ।
ਗੁਰ ਪਾਇ = ਗੁਰੂ ਦੇ ਪੈਰੀਂ ।
ਦੇਹੁ ਦਿਖਾਰੀਆ = ਦਿਖਾਰਿ ਦੇਹੁ ।੩ ।
ਇਕਸੁ = ਇੱਕ ਤੋਂ ।
ਕਿਸ ਹੀ = {ਲਫ਼ਜ਼ ‘ਕਿਸੁ’ ਦਾ ੁ ਲਫ਼ਜ਼ ‘ਹੀ’ ਦੇ ਕਾਰਨ ਉੱਡ ਗਿਆ ਹੈ} ।
ਪੂਰ = ਭਰੇ ਹੋਏ ।
ਭੰਡਾਰੀਆ = ਖ਼ਜ਼ਾਨੇ ।੪ ।
ਚਹੁ ਦਿਸਿ = ਚੌਹੀਂ ਪਾਸੀਂ ।
ਦਿਸ = ਪਾਸਾ ।
ਸੂਖਿ = ਸੁਖ ਵਿਚ ।
ਆਹੀ = ਚਾਹੀ ਹੈ ।
ਓੜਿ = ਓਟ, ਆਸਰਾ ।
ਤੁਹਾਰਿ = ਤੁਹਾਰੀ, ਤੇਰੀ ।੫ ।
ਗੁਰਿ = ਗੁਰੂ ਨੇ ।
ਭੁਜਾ = ਬਾਂਹ ।
ਪਸਾਰਿ = ਖਿਲਾਰ ਕੇ ।
ਕੂਪ = ਖੂਹ ।
ਬਹੁਰਿ = ਮੁੜ ।੬ ।
ਸਰਬ ਨਿਧਾਨੁ = ਸਾਰੇ ਗੁਣਾਂ ਦਾ ਖ਼ਜ਼ਾਨਾ ।
ਅਕਥੁ = ਜਿਸ ਨੂੰ ਬਿਆਨ ਨਾਹ ਕੀਤਾ ਜਾ ਸਕੇ ।
ਬਾਹ ਲੁਡਾਰੀਆ = ਬਾਹ ਹੁਲਾਰਦੇ ਹਨ ।੭ ।
ਅਮੋਲੁ = ਜਿਸ ਦਾ ਮੁੱਲ ਨਾਹ ਪਾਇਆ ਜਾ ਸਕੇ ।
ਅਪਾਰੀਆ = ਬੇਅੰਤ ।
ਭਉਜਲੁ = ਸੰਸਾਰ = ਸਮੁੰਦਰ ।
ਤਰੀਐ = ਤਰਿਆ ਜਾ ਸਕਦਾ ਹੈ ।
ਕਹਉ = ਕਹਉਂ, ਮੈਂ ਆਖਦਾ ਹਾਂ ।
ਪੁਕਾਰੀਆ = ਪੁਕਾਰ ਕੇ ।੮ ।

ਮੈਂ ਕੁਰਬਾਨ ਹਾਂ, ਹਰੀ ਤੋਂ ਕੁਰਬਾਨ ਹਾਂ ।੧।ਰਹਾਉ ।
ਅਣਗਿਣਤ ਜੀਵ ਢੂੰੰਢਦੇ ਫਿਰੇ ਹਨ, ਪਰ ਕਿਸੇ ਨੇ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਲੱਭਾ ।
ਉਹੀ ਮਨੁੱਖ ਪਰਮਾਤਮਾ ਦੇ ਭਗਤ ਬਣ ਸਕਦੇ ਹਨ, ਜਿਨ੍ਹਾਂ ਉਤੇ ਉਸ ਦੀ ਕਿਰਪਾ ਹੁੰਦੀ ਹੈ ।੧ ।
ਮੁੜ ਮੁੜ ਇਹ ਸੁਣ ਕੇ ਕਿ ਜਗਤ-ਜੀਵਨ ਦਾ ਰਸਤਾ ਡਰਾਉਣਾ ਹੈ ਮੈਂ ਬਹੁਤ ਸਹਮਿਆ ਹੋਇਆ ਸਾਂ (ਕਿ ਮੈਂ ਕਿਵੇਂ ਇਹ ਸਫ਼ਰ ਤੈ ਕਰਾਂਗਾ); ਆਖ਼ਰ ਮੈਂ ਸੰਤਾਂ ਦਾ ਆਸਰਾ ਤੱਕਿਆ ਹੈ, (ਮੈਂ ਸੰਤ ਜਨਾਂ ਅੱਗੇ ਅਰਦਾਸ ਕਰਦਾ ਹਾਂ ਕਿ ਆਤਮਕ ਜੀਵਨ ਦੇ ਰਸਤੇ ਦੇ ਖ਼ਤਰਿਆਂ ਤੋਂ) ਮੈਨੂੰ ਬਚਾ ਲਵੋ ।੨।ਹੇ ਮਨ ਨੂੰ ਮੋਹ ਲੈਣ ਵਾਲੇ ਸੋਹਣੇ ਲਾਲ! ਹੇ ਸਭ ਜੀਵਾਂ ਦੇ ਆਸਰੇ ਪ੍ਰਭੂ! ਮੈਂ ਨਿਊਂ ਨਿਊਂ ਕੇ ਗੁਰੂ ਦੀ ਪੈਰੀਂ ਲੱਗਦਾ ਹਾਂ (ਤੇ ਗੁਰੂ ਅੱਗੇ ਬੇਨਤੀ ਕਰਦਾ ਹਾਂ ਕਿ ਮੈਨੂੰ ਤੇਰਾ) ਦਰਸਨ ਕਰਾ ਦੇਵੇ ।੩ ।
ਮੈਂ ਅਨੇਕਾਂ ਸਾਕ-ਸਨਬੰਧੀਆਂ ਨੂੰ ਆਪਣਾ ਮਿੱਤਰ ਬਣਾਇਆ (ਪਰ ਕਿਸੇ ਨਾਲ ਭੀ ਤੋੜ ਦਾ ਸਾਥ ਨਹੀਂ ਨਿਭਦਾ, ਹੁਣ ਮੈਂ) ਇਕ ਪਰਮਾਤਮਾ ਤੋਂ ਹੀ ਕੁਰਬਾਨ ਜਾਂਦਾ ਹਾਂ (ਉਹੀ ਨਾਲ ਨਿਭਣ ਵਾਲਾ ਸਾਥੀ ਹੈ) ।
ਸਾਰੇ ਗੁਣ (ਭੀ) ਹੋਰ ਕਿਸੇ ਵਿਚ ਨਹੀਂ ਹਨ, ਇਕ ਪਰਮਾਤਮਾ ਹੀ ਭਰੇ ਖ਼ਜ਼ਾਨਿਆਂ ਵਾਲਾ ਹੈ ।੪ ।
ਹੇ ਨਾਨਕ! (ਆਖ—ਹੇ ਪ੍ਰਭੂ!) ਚੌਹੀਂ ਪਾਸੀਂ ਤੇਰਾ ਹੀ ਨਾਮ ਜਪਿਆ ਜਾ ਰਿਹਾ ਹੈ, (ਜੇਹੜਾ ਮਨੁੱਖ ਜਪਦਾ ਹੈ ਉਹ) ਸੁਖ-ਆਨੰਦ ਵਿਚ (ਰਹਿੰਦਾ ਹੈ ਉਸ ਦਾ ਜੀਵਨ) ਸੰਵਰ ਜਾਂਦਾ ਹੈ ।
(ਹੇ ਪ੍ਰਭੂ!) ਮੈਂ ਤੇਰਾ ਆਸਰਾ ਤੱਕਿਆ ਹੈ, ਮੈਂ ਤੈਥੋਂ ਸਦਕੇ ਹਾਂ ।੫ ।
(ਹੇ ਭਾਈ!) ਗੁਰੂ ਨੇ ਮੈਨੂੰ ਬਾਂਹ ਖਿਲਾਰ ਕੇ ਮੋਹ ਦੇ ਖੂਹ ਵਿਚੋਂ ਕੱਢ ਲਿਆ ਹੈ, (ਉਸ ਦੀ ਬਰਕਤਿ ਨਾਲ) ਮੈਂ ਕੀਮਤੀ ਮਨੁੱਖਾ ਜਨਮ (ਦੀ ਬਾਜ਼ੀ) ਜਿੱਤ ਲਈ ਹੈ, ਮੁੜ ਮੈਂ (ਮੋਹ ਦੇ ਟਾਕਰੇ ਤੇ) ਬਾਜ਼ੀ ਨਹੀਂ ਹਾਰਾਂਗਾ ।੬ ।
(ਗੁਰੂ ਦੀ ਕਿਰਪਾ ਨਾਲ) ਮੈਂ ਸਾਰੇ ਗੁਣਾਂ ਦਾ ਖ਼ਜ਼ਾਨਾ ਉਹ ਪਰਮਾਤਮਾ ਲੱਭ ਲਿਆ ਹੈ, ਜਿਸ ਦੀਆਂ ਸਿਫ਼ਤਿ-ਸਾਲਾਹ ਦੀਆਂ ਕਹਾਣੀਆਂ ਬਿਆਨ ਨਹੀਂ ਕੀਤੀਆਂ ਜਾ ਸਕਦੀਆਂ ।
(ਜੇਹੜੇ ਮਨੁੱਖ ਸਰਬ-ਨਿਧਾਨ ਪ੍ਰਭੂ ਨੂੰ ਮਿਲ ਪੈਂਦੇ ਹਨ) ਉਹ ਉਸ ਦੀ ਦਰਗਾਹ ਵਿਚ ਸੋਭਾ ਹਾਸਲ ਕਰ ਲੈਂਦੇ ਹਨ, ਉਹ ਉਥੇ ਬਾਂਹ ਹੁਲਾਰ ਕੇ ਤੁਰਦੇ ਹਨ (ਮੌਜ-ਆਨੰਦ ਵਿਚ ਰਹਿੰਦੇ ਹਨ) ।੭ ।
ਹੇ ਦਾਸ ਨਾਨਕ! (ਆਖ—ਜਿਨ੍ਹਾਂ ਨੇ ਗੁਰੂ ਦਾ ਪੱਲਾ ਫੜਿਆ ਉਹਨਾਂ ਨੇ) ਪਰਮਾਤਮਾ ਦਾ ਬੇਅੰਤ ਕੀਮਤੀ ਨਾਮ-ਰਤਨ ਹਾਸਲ ਕਰ ਲਿਆ ।
(ਹੇ ਭਾਈ!) ਮੈਂ ਪੁਕਾਰ ਕੇ ਆਖਦਾ ਹਾਂ ਕਿ ਗੁਰੂ ਦੀ ਸਰਨ ਪਿਆਂ ਸੰਸਾਰ-ਸਮੁੰਦਰ ਤੋਂ (ਬੇ-ਦਾਗ਼ ਰਹਿ ਕੇ) ਪਾਰ ਲੰਘ ਜਾਈਦਾ ਹੈ ।੮।੧੨ ।