ਗਉੜੀ ਮਹਲਾ ੩ ॥
ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ ॥
ਮਨੁ ਮੋਹਨਿ ਮੋਹਿ ਲੀਆ ਜੀਉ ਦੁਬਿਧਾ ਸਹਜਿ ਸਮਾਏ ॥
ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ ॥
ਇਹੁ ਸਰੀਰੁ ਕੂੜਿ ਕੁਸਤਿ ਭਰਿਆ ਗਲ ਤਾਈ ਪਾਪ ਕਮਾਏ ॥
ਗੁਰਮੁਖਿ ਭਗਤਿ ਜਿਤੁ ਸਹਜ ਧੁਨਿ ਉਪਜੈ ਬਿਨੁ ਭਗਤੀ ਮੈਲੁ ਨ ਜਾਏ ॥
ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥੧॥
ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ ॥
ਰੈਣਿ ਸੁਖਿ ਸੁਤੀ ਜੀਉ ਅੰਤਰਿ ਉਰਿ ਧਾਰੇ ॥
ਅੰਤਰਿ ਉਰਿ ਧਾਰੇ ਮਿਲੀਐ ਪਿਆਰੇ ਅਨਦਿਨੁ ਦੁਖੁ ਨਿਵਾਰੇ ॥
ਅੰਤਰਿ ਮਹਲੁ ਪਿਰੁ ਰਾਵੇ ਕਾਮਣਿ ਗੁਰਮਤੀ ਵੀਚਾਰੇ ॥
ਅੰਮ੍ਰਿਤੁ ਨਾਮੁ ਪੀਆ ਦਿਨ ਰਾਤੀ ਦੁਬਿਧਾ ਮਾਰਿ ਨਿਵਾਰੇ ॥
ਨਾਨਕ ਸਚਿ ਮਿਲੀ ਸੋਹਾਗਣਿ ਗੁਰ ਕੈ ਹੇਤਿ ਅਪਾਰੇ ॥੨॥
ਆਵਹੁ ਦਇਆ ਕਰੇ ਜੀਉ ਪ੍ਰੀਤਮ ਅਤਿ ਪਿਆਰੇ ॥
ਕਾਮਣਿ ਬਿਨਉ ਕਰੇ ਜੀਉ ਸਚਿ ਸਬਦਿ ਸੀਗਾਰੇ ॥
ਸਚਿ ਸਬਦਿ ਸੀਗਾਰੇ ਹਉਮੈ ਮਾਰੇ ਗੁਰਮੁਖਿ ਕਾਰਜ ਸਵਾਰੇ ॥
ਜੁਗਿ ਜੁਗਿ ਏਕੋ ਸਚਾ ਸੋਈ ਬੂਝੈ ਗੁਰ ਬੀਚਾਰੇ ॥
ਮਨਮੁਖਿ ਕਾਮਿ ਵਿਆਪੀ ਮੋਹਿ ਸੰਤਾਪੀ ਕਿਸੁ ਆਗੈ ਜਾਇ ਪੁਕਾਰੇ ॥
ਨਾਨਕ ਮਨਮੁਖਿ ਥਾਉ ਨ ਪਾਏ ਬਿਨੁ ਗੁਰ ਅਤਿ ਪਿਆਰੇ ॥੩॥
ਮੁੰਧ ਇਆਣੀ ਭੋਲੀ ਨਿਗੁਣੀਆ ਜੀਉ ਪਿਰੁ ਅਗਮ ਅਪਾਰਾ ॥
ਆਪੇ ਮੇਲਿ ਮਿਲੀਐ ਜੀਉ ਆਪੇ ਬਖਸਣਹਾਰਾ ॥
ਅਵਗਣ ਬਖਸਣਹਾਰਾ ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ ॥
ਪ੍ਰੇਮ ਪ੍ਰੀਤਿ ਭਾਇ ਭਗਤੀ ਪਾਈਐ ਸਤਿਗੁਰਿ ਬੂਝ ਬੁਝਾਈ ॥
ਸਦਾ ਅਨੰਦਿ ਰਹੈ ਦਿਨ ਰਾਤੀ ਅਨਦਿਨੁ ਰਹੈ ਲਿਵ ਲਾਈ ॥
ਨਾਨਕ ਸਹਜੇ ਹਰਿ ਵਰੁ ਪਾਇਆ ਸਾ ਧਨ ਨਉ ਨਿਧਿ ਪਾਈ ॥੪॥੩॥
Sahib Singh
ਕਾਮਣਿ = ਜੀਵ = ਇਸਤ੍ਰੀ ।
ਰਸਿ = ਨਾਮ = ਰਸ ਵਿਚ ।
ਬੇਧੀ = ਵਿੱਝੀ ਹੋਈ ।
ਸਹਜਿ = ਆਤਮਕ ਅਡੋਲਤਾ ਵਿਚ ।
ਸੁਭਾਏ = ਸੁਭਾਇ, ਪ੍ਰੇਮ ਵਿਚ ।
ਮੋਹਨਿ = ਮੋਹਨ ਨੇ, ਸੋਹਣੇ ਪ੍ਰਭੂ ਨੇ ।
ਦੁਬਿਧਾ = ਮੇਰ = ਤੇਰ ।
ਵਰੁ = ਖ਼ਸਮ = ਪ੍ਰਭੂ ।
ਰੰਗੁ ਲਾਏ = ਆਤਮਕ ਆਨੰਦ ਮਾਣਦੀ ਹੈ ।
ਕੂੜਿ = ਕੂੜ ਨਾਲ ।
ਕੁਸਤਿ = ਕੁਸੱਤ ਨਾਲ, ਠੱਗੀ-ਫ਼ਰੇਬ ਨਾਲ ।
ਗਲ ਤਾਈ = ਗਲ ਤਕ, ਨਕਾ = ਨਕ ।
ਪਿਰਹਿ ਪਿਆਰੀ = ਪਤੀ = ਪ੍ਰਭੂ ਦੀ ਪਿਆਰੀ ।
ਆਪੁ = ਆਪਾ = ਭਾਵ ।੧ ।
ਗੁਰ ਕੈ ਭਾਇ = ਗੁਰੂ ਦੇ ਪ੍ਰੇਮ ਵਿਚ (ਟਿਕ ਕੇ) ।
ਰੈਣਿ = ਜ਼ਿੰਦਗੀ ਦੀ ਰਾਤ ।
ਸੁਖਿ = ਸੁਖ ਨਾਲ ।
ਉਰਿ = ਹਿਰਦੇ ਵਿਚ ।
ਧਾਰੇ = (ਪ੍ਰਭੂ ਦੀ ਯਾਦ ਨੂੰ) ਟਿਕਾਂਦੀ ਹੈ ।
ਅਨਦਿਨੁ = ਹਰ ਰੋਜ਼ ।
ਰਾਵੇ = ਮਾਣਦੀ ਹੈ ।
ਸਚਿ = ਸਦਾ = ਥਿਰ ਪ੍ਰਭੂ ਵਿਚ ।
ਅਪਾਰੇ = ਬੇਅੰਤ ।੨ ।
ਕਰੇ = ਕਰਿ, ਕਰ ਕੇ ।
ਜੀਉ ਪ੍ਰੀਤਮ = ਹੇ ਪ੍ਰੀਤਮ ਜੀ !
ਬਿਨਉ = {ਵਿਨਯ} ਬੇਨਤੀ ।
ਸਚਿ = ਸਦਾ = ਥਿਰ ਪ੍ਰਭੂ ਦੇ ਨਾਮ ਨਾਲ ।
ਸਬਦਿ = ਗੁਰੂ ਦੇ ਸ਼ਬਦ ਨਾਲ ।
ਸੀਗਾਰੇ = ਸੀਗਾਰਿ, ਸਿੰਗਾਰ ਕੇ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।
ਜੁਗਿ ਜੁਗਿ = ਹਰੇਕ ਜੁਗ ਵਿਚ, ਸਦਾ ਹੀ ।
ਸਚਾ = ਸਦਾ = ਥਿਰ ਰਹਿਣ ਵਾਲਾ ਪ੍ਰਭੂ ।
ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ।
ਕਾਮਿ = ਕਾਮ ਵਿਚ ।
ਵਿਆਪੀ = ਫਸੀ ਹੋਈ ।
ਮੋਹਿ = ਮੋਹ ਵਿਚ ।
ਜਾਇ = ਜਾ ਕੇ ।੩ ।
ਮੁੰਧ = {ਮੁÀਧਾ} ਮੂਰਖ ਇਸਤ੍ਰੀ ।
ਨਿਗੁਣੀਆ = ਗੁਣਾਂ ਤੋਂ ਸੱਖਣੀ ।
ਅਗਮ = ਅਪਹੁੰਚ ।
ਅਪਾਰਾ = ਬੇਅੰਤ ।
ਮੇਲਿ = ਜੇ ਮੇਲੇ ।
ਘਟਿ ਘਟਿ = ਹਰੇਕ ਘਟ ਵਿਚ ।
ਭਾਇ = ਪ੍ਰੇਮ ਦੀ ਰਾਹੀਂ ।
ਸਤਿਗੁਰਿ = ਸਤਿਗੁਰੂ ਨੇ ।
ਅਨੰਦਿ = ਅਨੰਦ ਵਿਚ ।
ਅਨਦਿਨੁ = ਹਰ ਰੋਜ਼, ਹਰ ਵੇਲੇ ।
ਲਿਵ = ਲਗਨ ।
ਹਰਿ ਵਰੁ = ਪ੍ਰਭੂ = ਪਤੀ ।
ਸਾਧਨ = ਜੀਵ = ਇਸਤ੍ਰੀ ।
ਨਉ ਨਿਧਿ = ਧਰਤੀ ਦੇ ਸਾਰੇ ਹੀ ਨੌ ਖ਼ਜ਼ਾਨੇ ।੪ ।

(ਭਾਗਾਂ ਵਾਲੀ ਹੈ ਉਹ) ਜੀਵ-ਇਸਤ੍ਰੀ (ਜਿਸ ਦਾ ਮਨ) ਪਰਮਾਤਮਾ ਦੇ ਨਾਮ-ਰਸ ਵਿਚ ਵਿੱਝਿਆ ਰਹਿੰਦਾ ਹੈ, ਜੇਹੜੀ ਪਰਮਾਤਮਾ ਦੇ ਪਿਆਰ ਵਿਚ ਤੇ ਅਡੋਲਤਾ ਵਿਚ ਟਿਕੀ ਰਹਿੰਦੀ ਹੈ, ਤੇ ਜਿਸ ਦੇ ਮਨ ਨੂੰ ਸੋਹਣੇ ਪ੍ਰਭੂ ਨੇ ਮੋਹ ਰੱਖਿਆ ਹੈ, (ਉਸ ਜੀਵ-ਇਸਤ੍ਰੀ ਦੀ) ਮੇਰ-ਤੇਰ ਆਤਮਕ ਅਡੋਲਤਾ ਵਿਚ ਮੁੱਕ ਜਾਂਦੀ ਹੈ, ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਆਤਮਕ ਰੰਗ ਮਾਣਦੀ ਹੈ ।
(ਮਾਇਆ ਦੇ ਮੋਹ ਵਿਚ ਫਸ ਕੇ ਮਨੁੱਖ ਦਾ) ਇਹ ਸਰੀਰ ਝੂਠ ਠੱਗੀ-ਫ਼ਰੇਬ ਨਾਲ ਨਕਾ-ਨਕ ਭਰਿਆ ਰਹਿੰਦਾ ਹੈ ਤੇ ਜੀਵ ਪਾਪ ਕਮਾਂਦਾ ਰਹਿੰਦਾ ਹੈ, ਪਰ ਗੁਰੂ ਦੀ ਸ਼ਰਨ ਪਿਆਂ ਜੀਵ ਪ੍ਰਭੂ ਦੀ ਭਗਤੀ ਕਰਦਾ ਹੈ, ਜਿਸ ਦੀ ਬਰਕਤਿ ਨਾਲ ਇਸ ਦੇ ਅੰਦਰ ਆਤਮਕ ਅਡੋਲਤਾ ਦੀ ਰੌ ਪੈਦਾ ਹੋ ਜਾਂਦੀ ਹੈ (ਤੇ ਸਾਰੇ ਕੀਤੇ ਪਾਪ ਵਿਕਾਰ ਦੂਰ ਹੋ ਜਾਂਦੇ ਹਨ ਪ੍ਰਭੂ ਦੀ ਭਗਤੀ ਤੋਂ ਬਿਨਾਂ (ਵਿਕਾਰਾਂ ਦੀ) ਮੈਲ ਦੂਰ ਨਹੀਂ ਹੁੰਦੀ ।
ਹੇ ਨਾਨਕ! (ਉਹ) ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਪਿਆਰੀ ਬਣ ਜਾਂਦੀ ਹੈ, ਜੇਹੜੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦੀ ਹੈ ।੧।ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਪ੍ਰੇਮ-ਪਿਆਰ ਵਿਚ ਟਿਕੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ ।
ਉਹ ਆਪਣੇ ਅੰਦਰ ਆਪਣੇ ਹਿਰਦੇ ਵਿਚ (ਪ੍ਰਭੂ-ਪਤੀ ਨੂੰ) ਵਸਾਂਦੀ ਹੈ ਤੇ ਸਾਰੀ ਜ਼ਿਦਗੀ ਰੂਪ ਰਾਤ ਸੁਖ ਵਿਚ ਗੁਜ਼ਾਰਦੀ ਹੈ ।
ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰ ਪ੍ਰਭੂ ਦਾ ਨਿਵਾਸ-ਥਾਂ ਲੱਭ ਲੈਂਦੀ ਹੈ, ਗੁਰੂ ਦੀ ਮਤਿ ਲੈ ਕੇ (ਪ੍ਰਭੂ ਦੇ ਗੁਣਾਂ ਨੂੰ) ਵਿਚਾਰਦੀ ਹੈ, ਉਹ ਪ੍ਰਭੂ-ਪਤੀ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਹੈ ।
ਜਿਸ ਜੀਵ-ਇਸਤ੍ਰੀ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਦਿਨ ਰਾਤ ਪੀਤਾ ਹੈ, ਉਹ ਆਪਣੇ ਅੰਦਰੋਂ ਮੇਰ-ਤੇਰ ਨੂੰ ਮਾਰ ਮੁਕਾਂਦੀ ਹੈ ।
ਹੇ ਨਾਨਕ! ਗੁਰੂ ਦੇ ਅਥਾਹ ਪਿਆਰ ਦੀ ਬਰਕਤਿ ਨਾਲ ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ-ਪਤੀ ਵਿਚ ਮਿਲੀ ਰਹਿੰਦੀ ਹੈ ਤੇ ਭਾਗਾਂ ਵਾਲੀ ਹੋ ਜਾਂਦੀ ਹੈ ।੨ ।
(ਭਾਗਾਂ ਵਾਲੀ ਹੈ ਉਹ) ਜੀਵ-ਇਸਤ੍ਰੀ ਜੇਹੜੀ ਸਦਾ-ਥਿਰ ਪ੍ਰਭੂ ਦੇ ਨਾਮ ਨਾਲ ਤੇ ਗੁਰੂ ਦੇ ਸ਼ਬਦ ਨਾਲ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਕੇ (ਪ੍ਰਭੂ-ਦਰ ਤੇ) ਬੇਨਤੀ ਕਰਦੀ ਹੈ (ਤੇ ਆਖਦੀ ਹੈ—) ਹੇ ਅਤਿ ਪਿਆਰੇ ਪ੍ਰੀਤਮ ਜੀ! ਮਿਹਰ ਕਰ ਕੇ (ਮੇਰੇ ਹਿਰਦੇ ਵਿਚ) ਆ ਵੱਸੋ ।
ਜੇਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੇ ਨਾਮ ਨਾਲ ਗੁਰੂ ਦੇ ਸ਼ਬਦ ਨਾਲ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ, ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦੀ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕਾਰਜ ਸਵਾਰ ਲੈਂਦੀ ਹੈ, ਉਹ ਜੀਵ-ਇਸਤ੍ਰੀ ਗੁਰੂ ਦੀ ਬਖ਼ਸ਼ੀ ਵਿਚਾਰ ਦੀ ਬਰਕਤਿ ਨਾਲ ਉਸ ਪਰਮਾਤਮਾ ਨਾਲ ਸਾਂਝ ਪਾ ਲੈਂਦੀ ਹੈ ਜੇਹੜਾ ਹਰੇਕ ਜੁਗ ਵਿਚ ਹੀ ਸਦਾ ਕਾਇਮ ਰਹਿਣ ਵਾਲਾ ਹੈ ।(ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਕਾਮ-ਵਾਸਨਾ ਵਿਚ ਦਬਾਈ ਰਹਿੰਦੀ ਹੈ, ਮੋਹ ਵਿਚ ਫਸ ਕੇ ਦੁੱਖੀ ਹੁੰਦੀ ਹੈ ।
ਉਹ ਕਿਸ ਅੱਗੇ ਜਾ ਕੇ (ਆਪਣੇ ਦੁੱਖਾਂ ਦੀ) ਪੁਕਾਰ ਕਰੇ ?
(ਕੋਈ ਉਸ ਦੇ ਇਹ ਦੁੱਖ ਦੂਰ ਨਹੀਂ ਕਰ ਸਕਦਾ) ।
ਹੇ ਨਾਨਕ! ਅਤਿ ਪਿਆਰੇ ਗੁਰੂ ਤੋਂ ਬਿਨਾ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਵਿਚ) ਥਾਂ ਹਾਸਲ ਨਹੀਂ ਕਰ ਸਕਦੀ ।੩ ।
(ਇਕ ਪਾਸੇ ਜੀਵ-ਇਸਤ੍ਰੀ) ਮੂਰਖ ਹੈ ਅੰਵਾਣ ਹੈ ਭੋਲੀ ਹੈ (ਕਿ ਵਿਕਾਰਾਂ ਦੇ ਦਾਵਾਂ ਤੋਂ ਬਚਣਾ ਨਹੀਂ ਜਾਣਦੀ) ਤੇ ਗੁਣ-ਹੀਨ ਹੈ (ਦੂਜੇ ਪਾਸੇ) ਪ੍ਰਭੂ-ਪਤੀ ਅਪਹੁੰਚ ਹੈ ਤੇ ਬੇਅੰਤ ਹੈ (ਇਹੋ ਜਿਹੀ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਕਿਵੇਂ ਹੋਵੇ?) ।
ਜੇ ਪ੍ਰਭੂ ਆਪੇ ਹੀ (ਜੀਵ-ਇਸਤ੍ਰੀ ਨੂੰ) ਮਿਲਾਏ ਤਾਂ ਮਿਲਾਪ ਹੋ ਸਕਦਾ ਹੈ, ਉਹ ਆਪ ਹੀ (ਜੀਵ-ਇਸਤ੍ਰੀਆਂ ਦੀਆਂ ਭੁੱਲਾਂ) ਬਖ਼ਸ਼ਣ ਵਾਲਾ ਹੈ ।
ਪਿਆਰਾ ਪ੍ਰਭੂ-ਕੰਤ ਜੀਵ-ਇਸਤ੍ਰੀ ਦੇ ਅੌਗੁਣ ਬਖ਼ਸ਼ਣ ਦੀ ਸਮਰੱਥਾ ਰੱਖਦਾ ਹੈ, ਤੇ ਉਹ ਹਰੇਕ ਸਰੀਰ ਵਿਚ ਵੱਸ ਰਿਹਾ ਹੈ (ਇਸ ਤ੍ਰਹਾਂ ਸਭ ਦੇ ਗੁਣ ਅੌਗੁਣ ਜਾਣਦਾ ਹੈ) ।
ਸਤਿਗੁਰੂ ਨੇ ਇਹ ਸਿੱਖਿਆ ਦਿੱਤੀ ਹੈ ਕਿ ਉਹ ਕੰਤ-ਪ੍ਰਭੂ ਪ੍ਰੇਮ-ਪ੍ਰੀਤਿ ਨਾਲ ਮਿਲਦਾ ਹੈ ਭਗਤੀ-ਭਾਵ ਨਾਲ ਮਿਲਦਾ ਹੈ ।
ਹੇ ਨਾਨਕ! (ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਇਸ ਸਿੱਖਿਆ ਉਤੇ ਤੁਰਦੀ ਹੈ) ਉਹ ਹਰ ਵੇਲੇ ਦਿਨ ਰਾਤ ਆਨੰਦ ਵਿਚ ਰਹਿੰਦੀ ਹੈ ਉਹ ਹਰ ਵੇਲੇ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜੀ ਰੱਖਦੀ ਹੈ, ਆਤਮਕ ਅੋਡਲਤਾ ਵਿਚ ਟਿਕ ਕੇ ਉਹ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ ਉਸ ਜੀਵ-ਇਸਤ੍ਰੀ ਨੇ, ਮਾਨੋ, ਦੁਨੀਆ ਦੇ ਨੌ ਹੀ ਖ਼ਜ਼ਾਨੇ ਹਾਸਲ ਕਰ ਲਏ ਹਨ ।੪।੩ ।