ਸਲੋਕੁ ॥
ਆਪਹਿ ਕੀਆ ਕਰਾਇਆ ਆਪਹਿ ਕਰਨੈ ਜੋਗੁ ॥
ਨਾਨਕ ਏਕੋ ਰਵਿ ਰਹਿਆ ਦੂਸਰ ਹੋਆ ਨ ਹੋਗੁ ॥੧॥

Sahib Singh
ਆਪਹਿ = ਆਪ ਹੀ ।
ਰਵਿ ਰਹਿਆ = ਵਿਆਪਕ ਹੈ ।
ਹੋਗੁ = ਹੋਵੇਗਾ ।
ਓਅੰ = ਹਿੰਦੀ ਦੀ ਵਰਨਮਾਲਾ ਦਾ ਪਹਿਲਾ ਅੱਖਰ ।
ਆਦਿ = ਜਗਤ ਦੇ ਸ਼ੁਰੂ ਵਿਚ ।
ਮਧਿ = ਜਗਤ ਦੀ ਮੌਜੂਦਗੀ ਵਿਚ ।
ਅੰਤਿ = ਜਗਤ ਦੇ ਅਖ਼ੀਰ ਵਿਚ ।
ਸੁੰਨ = ਸੁੰਞ, ਜਿਥੇ ਕੁਝ ਭੀ ਨ ਹੋਵੇ ।
ਜਾਸਨ = ਜਸ ।
ਆਪੁ = ਆਪਣੇ ਆਪ ਨੂੰ ।
ਮਾਇਓ = ਮਾਂ ।
ਅਸਥੂਲਾ = ਦਿ੍ਰਸ਼ਟਮਾਨ ਜਗਤ ।
ਲੀਲ@ਾ = ਖੇਡ ।੧ ।
    
Sahib Singh
ਸਾਰੀ ਜਗਤ-ਰਚਨਾ ਪ੍ਰਭੂ ਨੇ ਆਪ ਹੀ ਕੀਤੀ ਹੈ, ਆਪ ਹੀ ਕਰਨ ਦੀ ਸਮਰੱਥਾ ਵਾਲਾ ਹੈ ।
ਹੇ ਨਾਨਕ! ਉਹ ਆਪ ਹੀ ਸਾਰੇ ਜਗਤ ਵਿਚ ਵਿਆਪਕ ਹੈ, ਉਸ ਤੋਂ ਬਿਨਾ ਕੋਈ ਹੋਰ ਦੂਸਰਾ ਨਹੀਂ ਹੈ ।੧ ।
ਪਉੜੀ:- ਸਾਡੀ ਉਸ ਨਿਰੰਕਾਰ ਨੂੰ ਨਮਸਕਾਰ ਹੈ ਜੋ ਆਪ ਹੀ ਗੁਰੂ-ਰੂਪ ਧਾਰਦਾ ਹੈ, ਜੋ ਜਗਤ ਦੇ ਸ਼ੁਰੂ ਵਿਚ ਭੀ ਆਪ ਹੀ ਸੀ, ਹੁਣ ਭੀ ਆਪ ਹੀ ਹੈ, ਜਗਤ ਦੇ ਅੰਤ ਵਿਚ ਭੀ ਆਪ ਹੀ ਰਹੇਗਾ ।
(ਜਦੋਂ ਜਗਤ ਦੀ ਹਸਤੀ ਨਹੀਂ ਹੁੰਦੀ) ਨਿਰੀ ਇਕੱਲ-ਰੂਪ ਭੀ ਉਹ ਆਪ ਹੀ ਹੁੰਦਾ ਹੈ, ਆਪ ਹੀ ਆਪਣੇ ਸੁਖ-ਸਰੂਪ ਵਿਚ ਟਿਕਿਆ ਹੁੰਦਾ ਹੈ, ਤਦੋਂ ਆਪਣੀ ਸੋਭਾ ਸੁਣਨ ਵਾਲਾ ਭੀ ਆਪ ਹੀ ਹੁੰਦਾ ਹੈ ।
ਆਪਣੇ ਆਪ ਨੂੰ ਦਿੱਸਦੇ ਸਰੂਪ ਵਿਚ ਲਿਆਉਣ ਵਾਲਾ ਭੀ ਆਪ ਹੀ ਹੈ, ਆਪ ਹੀ (ਆਪਣੀ) ਮਾਂ ਹੈ, ਆਪ ਹੀ (ਆਪਣਾ) ਪਿਤਾ ਹੈ ।
ਅਣ-ਦਿੱਸਦੇ ਤੇ ਦਿੱਸਦੇ ਸਰੂਪ ਵਾਲਾ ਆਪ ਹੀ ਹੈ ।
ਹੇ ਨਾਨਕ! (ਪਰਮਾਤਮਾ ਦੀ ਇਹ ਜਗ-ਰਚਨਾ ਵਾਲੀ) ਖੇਡ ਬਿਆਨ ਨਹੀਂ ਕੀਤੀ ਜਾ ਸਕਦੀ ।੧ ।
Follow us on Twitter Facebook Tumblr Reddit Instagram Youtube