ਸਲੋਕ ॥
ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ ॥
ਕਹੁ ਨਾਨਕ ਕਿਰਪਾ ਭਈ ਭਗਤੁ ਙਿਆਨੀ ਸੋਇ ॥੧॥

Sahib Singh
|ਿਆਨ = ਗਿਆਨ, ਧਰਮ = ਚਰਚਾ ।
ਹਠਿ = ਹਠ ਨਾਲ, ਬਦੋ = ਬਦੀ ਜ਼ੋਰ ਲਾ ਕੇ ।
|ਿਆਨੀ = ਗਿਆਨੀ, ਪਰਮਾਤਮਾ ਨਾਲ ਡੂੰਘੀ ਸਾਂਝ ਪਾਣ ਵਾਲਾ ।੧ ।
ਪਉੜੀ: = |ਿਆਨੁ = ਪਰਮਾਤਮਾ ਨਾਲ ਜਾਣ-ਪਛਾਣ ।
ਮੁਖ ਬਾਤਉ = ਮੂੰਹ ਦੀਆਂ ਗੱਲਾਂ ਨਾਲ ।
ਅਨਿਕ ਭਾਤਉ ਜੁਗਤਿ = ਅਨੇਕ ਭਾਂਤ ਦੀਆਂ ਜੁਗਤੀਆਂ ਨਾਲ ।
ਜਾ ਕੈ = ਜਿਸ ਦੇ ਹਿਰਦੇ ਵਿਚ ।
ਜੋਗੁ = ਮਿਲਾਪ ।
ਆਗਿਆ = ਰਜ਼ਾ ।
ਉਸਨ = ਗਰਮੀ, ਦੁੱਖ ।
ਸੀਤ = ਸਰਦੀ, ਸੁਖ ।
ਸਮਸਰਿ = ਬਰਾਬਰ ।੫ ।
    
Sahib Singh
ਅਨੇਕਾਂ ਧਾਰਮਿਕ ਭੇਖ ਕੀਤਿਆਂ, ਧਰਮ-ਚਰਚਾ ਕਰਨ ਨਾਲ, ਮਨ ਦੇ ਹਠ ਨਾਲ ਸਮਾਧੀਆਂ ਲਾਇਆਂ ਕੋਈ ਮਨੁੱਖ ਪਰਮਾਤਮਾ ਨੂੰ ਨਹੀਂ ਮਿਲ ਸਕਦਾ ।
ਹੇ ਨਾਨਕ! ਆਖ—ਜਿਸ ਤੇ ਪ੍ਰਭੂ ਦੀ ਮਿਹਰ ਹੋਵੇ, ਉਹੀ ਭਗਤ ਬਣ ਸਕਦਾ ਹੈ, ਉਹੀ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਸਕਦਾ ਹੈ ।੧ ।
ਪਉੜੀ:- ਨਿਰੀਆਂ ਮੂੰਹ ਦੀਆਂ ਗੱਲਾਂ ਨਾਲ, ਸ਼ਾਸਤਰਾਂ ਦੀਆਂ ਅਨੇਕ ਕਿਸਮ ਦੀਆਂ ਜੁਗਤੀਆਂ ਵਰਤਿਆਂ ਪਰਮਾਤਮਾ ਨਾਲ ਜਾਣ-ਪਛਾਣ ਨਹੀਂ ਹੋ ਸਕਦੀ ।
ਨਿਰਾ ਪ੍ਰਭੂ-ਮਿਲਾਪ ਦੀਆਂ ਗੱਲਾਂ ਆਖਣ ਸੁਣਨ ਨਾਲ ਪ੍ਰਭੂ-ਮਿਲਾਪ ਨਹੀਂ ਹੋ ਸਕਦਾ ।
ਪਰਮਾਤਮਾ ਨਾਲ ਉਹੀ ਜਾਣ-ਪਛਾਣ ਪਾਣ ਵਾਲਾ ਹੁੰਦਾ ਹੈ, ਜਿਸ ਦੇ ਹਿਰਦੇ ਵਿਚ ਪ੍ਰਭੂ ਦਾ ਪੱਕਾ ਨਿਵਾਸ ਬਣੇ ।
ਜਿਸ ਦੇ ਹਿਰਦੇ ਵਿਚ ਪਰਮਾਤਮਾ ਦੀ ਰਜ਼ਾ ਪੱਕੀ ਟਿਕੀ ਰਹੇ, ਉਹੀ ਅਸਲ ਗਿਆਨੀ ਹੈ, ਉਸ ਨੂੰ ਸਾਰਾ ਦੁਖ-ਸੁਖ ਇਕ-ਸਮਾਨ ਪ੍ਰਤੀਤ ਹੁੰਦਾ ਹੈ ।
ਹੇ ਨਾਨਕ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰੇ, ਜੇਹੜਾ ਗੁਰੂ ਦੀ ਰਾਹੀਂ ਜਗਤ-ਦੇ-ਮੂਲ ਪ੍ਰਭੂ ਦੇ ਗੁਣਾਂ ਦਾ ਵਿਚਾਰਵਾਨ ਬਣ ਜਾਵੇ, ਉਸ ਦੀ ਸਾਂਝ ਪਰਮਾਤਮਾ ਨਾਲ ਬਣਦੀ ਹੈ ।੫ ।
Follow us on Twitter Facebook Tumblr Reddit Instagram Youtube