ਸਲੋਕੁ ॥
ਕਿਰਤ ਕਮਾਵਨ ਸੁਭ ਅਸੁਭ ਕੀਨੇ ਤਿਨਿ ਪ੍ਰਭਿ ਆਪਿ ॥
ਪਸੁ ਆਪਨ ਹਉ ਹਉ ਕਰੈ ਨਾਨਕ ਬਿਨੁ ਹਰਿ ਕਹਾ ਕਮਾਤਿ ॥੧॥

Sahib Singh
ਸੁਭ ਅਸੁਭ ਕਿਰਤ = ਚੰਗੇ ਮੰਦੇ ਕੰਮ ।
ਤਿਨਿ ਪ੍ਰਭਿ = ਉਸ ਪ੍ਰਭੂ ਨੇ ।
ਪਸੁ = ਪਸ਼ੂ, ਮੂਰਖ ।
ਹਉ ਹਉ ਕਰੈ = 'ਮੈਂ ਮੈਂ' ਕਰਦਾ ਹੈ, ਅਹੰਕਾਰ ਕਰਦਾ ਹੈ ਕਿ ਮੈਂ ਕਰਦਾ ਹਾਂ ।੧ ।
ਪਉੜੀ: = ਏਕਹਿ = ਸਿਰਫ਼ ।
ਪਾਪ ਪੁੰਨ = ਮੰਦੇ ਚੰਗੇ ਕੰਮ ।
ਇਆ ਜੁਗ = ਇਸ ਮਨੁੱਖਾ ਜਨਮ ਵਿਚ ।
ਜਿਤੁ = ਜਿਸ ਪਾਸੇ ।
ਆਪਹਿ = ਆਪ ਹੀ ।
ਉਆ ਕਾ = ਉਸ ਪ੍ਰਭੂ ਦਾ ।
ਫੁਨਿ = ਮੁੜ, ਫਿਰ ।੮ ।
    
Sahib Singh
(ਹਰੇਕ ਜੀਵ ਵਿਚ ਬੈਠ ਕੇ) ਸਭ ਚੰਗੇ ਮੰਦੇ ਕੰਮ ਉਹ ਪ੍ਰਭੂ ਆਪ ਕਰ ਰਿਹਾ ਹੈ (ਪ੍ਰਭੂ ਨੇ ਆਪ ਕੀਤੇ ਹਨ) ।
ਪਰ ਹੇ ਨਾਨਕ! ਮੂਰਖ ਮਨੁੱਖ ਮਾਣ ਕਰਦਾ ਹੈ ਕਿ ਮੈਂ ਕਰਦਾ ਹਾਂ ।
ਪ੍ਰਭੂ ਦੀ ਪ੍ਰੇਰਨਾ ਤੋਂ ਬਿਨਾ ਜੀਵ ਕੁਝ ਨਹੀਂ ਕਰ ਸਕਦਾ ।੧ ।
ਪਉੜੀ:- (ਜੀਵਾਂ ਪਾਸੋਂ ਚੰਗੇ ਮੰਦੇ ਕੰਮ) ਕਰਾਵਣ ਵਾਲਾ ਪ੍ਰਭੂ ਸਿਰਫ਼ ਆਪ ਹੀ ਹੈ, ਉਸ ਨੇ ਆਪ ਹੀ ਚੰਗੇ ਮੰਦੇ ਕੰਮਾਂ ਦਾ ਖਿਲਾਰਾ ਖਿਲਾਰਿਆ ਹੋਇਆ ਹੈ ।
ਇਸ ਮਨੁੱਖਾ ਜਨਮ ਵਿਚ (ਭਾਵ, ਜਨਮ ਦੇ ਕੇ) ਜਿਸ ਜਿਸ ਪਾਸੇ ਪ੍ਰਭੂ ਆਪ ਲਾਂਦਾ ਹੈ (ਉਧਰ ਹੀ ਜੀਵ ਲੱਗਦੇ ਹਨ), ਜੇਹੜੀ (ਮਤਿ) ਪ੍ਰਭੂ ਆਪ ਜੀਵਾਂ ਨੂੰ ਦੇਂਦਾ ਹੈ, ਉਹੀ ਉਹ ਗ੍ਰਹਣ ਕਰਦੇ ਹਨ ।
ਉਸ ਪ੍ਰਭੂ ਦੇ ਗੁਣਾਂ ਦਾ ਕੋਈ ਜੀਵ ਅੰਤ ਨਹੀਂ ਜਾਣ ਸਕਦਾ, (ਜਗਤ ਵਿਚ) ਉਹੀ ਕੁਝ ਹੋ ਰਿਹਾ ਹੈ ਜੋ ਪ੍ਰਭੂ ਆਪ ਕਰਦਾ ਹੈ ।
ਹੇ ਨਾਨਕ! ਇਹ ਸਾਰਾ ਜਗਤ-ਖਿਲਾਰਾ ਪ੍ਰਭੂ ਤੋਂ ਹੀ ਖਿਲਰਿਆ ਹੈ, ਉਹ ਆਪ ਹੀ ਜੀਵਾਂ ਨੂੰ ਸਿੱਧੇ ਰਾਹੇ ਪਾਣ ਵਾਲਾ ਹੈ ।੮ ।
Follow us on Twitter Facebook Tumblr Reddit Instagram Youtube