ਪਉੜੀ ॥
ਏਕਹਿ ਆਪਿ ਕਰਾਵਨਹਾਰਾ ॥
ਆਪਹਿ ਪਾਪ ਪੁੰਨ ਬਿਸਥਾਰਾ ॥
ਇਆ ਜੁਗ ਜਿਤੁ ਜਿਤੁ ਆਪਹਿ ਲਾਇਓ ॥
ਸੋ ਸੋ ਪਾਇਓ ਜੁ ਆਪਿ ਦਿਵਾਇਓ ॥
ਉਆ ਕਾ ਅੰਤੁ ਨ ਜਾਨੈ ਕੋਊ ॥
ਜੋ ਜੋ ਕਰੈ ਸੋਊ ਫੁਨਿ ਹੋਊ ॥
ਏਕਹਿ ਤੇ ਸਗਲਾ ਬਿਸਥਾਰਾ ॥
ਨਾਨਕ ਆਪਿ ਸਵਾਰਨਹਾਰਾ ॥੮॥