ਪਉੜੀ ॥
ਆਇਆ ਸਫਲ ਤਾਹੂ ਕੋ ਗਨੀਐ ॥
ਜਾਸੁ ਰਸਨ ਹਰਿ ਹਰਿ ਜਸੁ ਭਨੀਐ ॥
ਆਇ ਬਸਹਿ ਸਾਧੂ ਕੈ ਸੰਗੇ ॥
ਅਨਦਿਨੁ ਨਾਮੁ ਧਿਆਵਹਿ ਰੰਗੇ ॥
ਆਵਤ ਸੋ ਜਨੁ ਨਾਮਹਿ ਰਾਤਾ ॥
ਜਾ ਕਉ ਦਇਆ ਮਇਆ ਬਿਧਾਤਾ ॥
ਏਕਹਿ ਆਵਨ ਫਿਰਿ ਜੋਨਿ ਨ ਆਇਆ ॥
ਨਾਨਕ ਹਰਿ ਕੈ ਦਰਸਿ ਸਮਾਇਆ ॥੧੩॥