ਸਲੋਕੁ ॥
ਖਾਤ ਖਰਚਤ ਬਿਲਛਤ ਰਹੇ ਟੂਟਿ ਨ ਜਾਹਿ ਭੰਡਾਰ ॥
ਹਰਿ ਹਰਿ ਜਪਤ ਅਨੇਕ ਜਨ ਨਾਨਕ ਨਾਹਿ ਸੁਮਾਰ ॥੧॥

Sahib Singh
ਬਿਲਛਤ = {ਵਿਲਸਿਤ} ਆਤਮਕ ਆਨੰਦ ਮਾਣਦੇ ।੧ ।
ਪਉੜੀ: = ਖੂਨਾ = ਘਾਟ, ਕਮੀ ।
ਪਾਹਿ = ਪਾਸ ।
ਭਾਵੈ = ਜਿਵੇਂ ਪ੍ਰਭੂ ਨੂੰ ਭਾਉਂਦਾ ਹੈ ।
ਤਹ ਤਹ = ਉਥੇ ਉਥੇ ।
ਭਾਵੈ...ਜਾਹਿ = (ਭਗਤ ਜਨ) ਉਸ ਦੀ ਰਜ਼ਾ ਵਿਚ ਤੁਰਦੇ ਹਨ ।
ਸਹਜ = ਅਡੋਲਤਾ ।
ਗੁਣਤਾਸ = ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ।
ਬਿਗਸਹਿ = ਖਿੜੇ ਰਹਿੰਦੇ ਹਨ ।
ਗਨੀਵ = ਧਨਾਢ, ਗ਼ਨੀ ।
ਗਿ੍ਰਹਿ = ਹਿਰਦੇ = ਘਰ ਵਿਚ ।
ਖੇਦੁ = ਕਲੇਸ਼ ।
ਡਾਨੁ = ਡੰਨ ।੧੮ ।
    
Sahib Singh
ਹੇ ਨਾਨਕ! ਅਨੇਕਾਂ ਜੀਵ, ਜਿਨ੍ਹਾਂ ਦੀ ਗਿਣਤੀ ਨਹੀਂ ਕੀਤੀ ਜਾ ਸਕਦੀ, ਪਰਮਾਤਮਾ ਦਾ ਨਾਮ ਜਪਦੇ ਹਨ (ਉਹਨਾਂ ਪਾਸ ਸਿਫ਼ਤਿ-ਸਾਲਾਹ ਦੇ ਇਤਨੇ ਖ਼ਜ਼ਾਨੇ ਇਕੱਠੇ ਹੋ ਜਾਂਦੇ ਹਨ ਕਿ) ਉਹ ਉਹਨਾਂ ਖ਼ਜ਼ਾਨਿਆਂ ਨੂੰ ਖਾਂਦੇ ਖ਼ਰਚਦੇ ਮਾਣਦੇ ਹਨ, ਪਰ ਉਹ ਕਦੇ ਮੁੱਕਦੇ ਨਹੀਂ ਹਨ ।੧ ।
ਪਉੜੀ:- ਪ੍ਰਭੂ ਸਭ ਤਾਕਤਾਂ ਦਾ ਮਾਲਕ ਹੈ, ਉਸ ਦੇ ਪਾਸ ਕਿਸੇ ਚੀਜ਼ ਦੀ ਕਮੀ ਨਹੀਂ ।
ਉਸ ਦੇ ਭਗਤ ਜਨ ਉਸ ਦੀ ਰਜ਼ਾ ਵਿਚ ਤੁਰਦੇ ਹਨ, ਉਹਨਾਂ ਨੂੰ ਉਹ ਸਭ ਕੁਝ ਦੇਂਦਾ ਹੈ ।
ਪ੍ਰਭੂ ਦਾ ਨਾਮ-ਧਨ ਭਗਤਾਂ ਦੀ ਰਾਸਿ-ਪੂੰਜੀ ਹੈ, ਇਸੇ ਖ਼ਜ਼ਾਨੇ ਨੂੰ ਉਹ ਸਦਾ ਵਰਤਦੇ ਹਨ ।
ਉਹ ਸਦਾ ਗੁਣਾਂ ਦੇ ਖ਼ਜ਼ਾਨੇ-ਪ੍ਰਭੂ ਨੂੰ ਸਿਮਰਦੇ ਹਨ ਤੇ ਉਹਨਾਂ ਦੇ ਅੰਦਰ ਖਿਮਾ ਨਿੰਮ੍ਰਤਾ, ਆਤਮਕ ਆਨੰਦ ਤੇ ਅਡੋਲਤਾ (ਆਦਿਕ ਗੁਣ ਪਲਰਦੇ ਹਨ) ।
ਜਿਨ੍ਹਾਂ ਉਤੇ ਕਿਰਪਾ ਕਰਦਾ ਹੈ, ਉਹ ਆਤਮਕ ਆਨੰਦ ਨਾਲ ਜੀਵਨ ਦੀ ਖੇਡ ਖੇਡਦੇ ਹਨ ਤੇ ਸਦਾ ਖਿੜੇ ਰਹਿੰਦੇ ਹਨ ।
ਉਹ ਸਦਾ ਹੀ ਧਨਾਢ ਹਨ, ਉਹਨਾਂ ਦੇ ਮੱਥੇ ਚਮਕਦੇ ਹਨ, ਕਿਉਂਕਿ ਉਹਨਾਂ ਦੇ ਹਿਰਦੇ-ਘਰ ਵਿਚ ਬੇਅੰਤ ਨਾਮ-ਧਨ ਹੈ ।
ਜਿਨ੍ਹਾਂ ਉਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ, ਉਹਨਾਂ ਦੀ ਆਤਮਾ ਨੂੰ ਕੋਈ ਕਲੇਸ਼ ਨਹੀਂ, ਕੋਈ ਦੁੱਖ ਨਹੀਂ (ਜੀਵਨ-ਵਣਜ ਵਿਚ ਉਹਨਾਂ ਨੂੰ ਕੋਈ ਜ਼ਿੰਮੇਵਾਰੀ) ਚੱਟੀ ਨਹੀਂ ਜਾਪਦੀ ।
ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਨੂੰ ਚੰਗੇ ਲਗਦੇ ਹਨ, (ਜੀਵਨ-ਵਣਜ ਵਿਚ) ਉਹ ਕਾਮਯਾਬ ਹੋ ਜਾਂਦੇ ਹਨ ।੧੮ ।
Follow us on Twitter Facebook Tumblr Reddit Instagram Youtube