ਸਲੋਕੁ ॥
ਙਣਿ ਘਾਲੇ ਸਭ ਦਿਵਸ ਸਾਸ ਨਹ ਬਢਨ ਘਟਨ ਤਿਲੁ ਸਾਰ ॥
ਜੀਵਨ ਲੋਰਹਿ ਭਰਮ ਮੋਹ ਨਾਨਕ ਤੇਊ ਗਵਾਰ ॥੧॥

Sahib Singh
|ਣਿ = ਗਿਣ ਕੇ ।
ਘਾਲੇ = ਭੇਜਦਾ ਹੈ ।
ਦਿਵਸ = ਦਿਨ ।
ਤਿਲੁ ਸਾਰ = ਤਿਲ ਜਿਤਨਾ ਭੀ ।
ਲੋਰਹਿ = ਲੋੜਦੇ ਹਨ ।੧ ।
ਪਉੜੀ: = |੍ਰਾਸੈ = ਗ੍ਰਸਦਾ ਹੈ ।
ਸਾਕਤ = ਮਾਇਆ = ਗ੍ਰਸੇ, ਰੱਬ ਨਾਲੋਂ ਟੁੱਟੇ ਹੋਏ ।
ਪ੍ਰਭਿ = ਪ੍ਰਭੂ ਨੇ ।
ਚੀਨ = ਪਛਾਣਿਆ ।
|ਣਤੀ |ਣੀ = ਗਿਣਤੀ ਗਿਣਿਆਂ, ਸੋਚਾਂ ਸੋਚਿਆਂ ।
ਸਰਪਰ = ਜ਼ਰੂਰ ।੨੧ ।
    
Sahib Singh
(ਜੀਵ ਦੀ ਉਮਰ ਦੇ) ਸਾਰੇ ਦਿਨ ਸੁਆਸ ਗਿਣ ਕੇ ਹੀ (ਜੀਵ ਨੂੰ ਜਗਤ ਵਿਚ) ਭੇਜਦਾ ਹੈ, (ਉਸ ਗਿਣਤੀ ਨਾਲੋਂ) ਇਕ ਤਿਲ ਜਿਤਨਾ ਭੀ ਵਧਾ ਘਟਾ ਨਹੀਂ ਹੁੰਦਾ ।
ਹੇ ਨਾਨਕ! ਉਹ ਬੰਦੇ ਮੂਰਖ ਹਨ ਜੋ ਮੋਹ ਦੀ ਭਟਕਣਾ ਵਿਚ ਪੈ ਕੇ (ਪ੍ਰਭੂ ਵਲੋਂ ਮਿਲੀ ਉਮਰ ਨਾਲੋਂ ਵਧੀਕ) ਜੀਊਣਾ ਲੋੜਦੇ ਹਨ ।੧ ।
ਪਉੜੀ:- ਮੌਤ ਦਾ ਡਰ ਉਹਨਾਂ ਬੰਦਿਆਂ ਨੂੰ ਗ੍ਰਸਦਾ ਹੈ ਜਿਨ੍ਹਾਂ ਨੂੰ ਪ੍ਰਭੂ ਨੇ ਆਪਣੇ ਨਾਲੋਂ ਵਿਛੋੜ ਦਿੱਤਾ ਹੈ, ਉਹਨਾਂ ਨੇ ਵਿਆਪਕ ਪ੍ਰਭੂ ਨੂੰ ਨਾਹ ਪਛਾਣਿਆ, ਤੇ ਉਹ ਅਨੇਕਾਂ ਜੂਨਾਂ ਵਿਚ ਜੰਮਦੇ ਮਰਦੇ ਰਹਿੰਦੇ ਹਨ ।
(ਮੌਤ ਦਾ ਸਹਮ ਲਾਹ ਕੇ) ਪ੍ਰਭੂ ਨਾਲ ਸਾਂਝ ਉਹਨਾਂ ਨੇ ਹੀ ਪਾਈ, ਪ੍ਰਭੂ ਵਿਚ ਸੁਰਤਿ ਉਹਨਾਂ ਨੇ ਹੀ ਜੋੜੀ ਜਿਨ੍ਹਾਂ ਨੂੰ ਪ੍ਰਭੂ ਨੇ ਮਿਹਰ ਕਰ ਕੇ ਇਹ ਦਾਤਿ ਦਿੱਤੀ ।
(ਇਹ ਸਰੀਰ) ਕੱਚਾ ਘੜਾ ਹੈ ਇਸ ਨੇ ਜ਼ਰੂਰ ਟੁੱਟਣਾ ਹੈ, ਸੋਚਾਂ ਸੋਚਿਆਂ (ਭੀ ਇਸ ਹੋਣੀ ਤੋਂ) ਕੋਈ ਬੰਦਾ ਬਚ ਨਹੀਂ ਸਕਦਾ ।
(ਪਰ) ਹੇ ਨਾਨਕ! (ਕੋਈ ਲੰਮੀ ਉਮਰ ਜੀਊ ਗਿਆ, ਕੋਈ ਥੋੜੀ) ਉਸੇ ਨੂੰ ਹੀ ਜੀਊਂਦਾ ਸਮਝੋ ਜਿਸ ਨੇ ਜੀਊਂਦੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਸਿਮਰਨ ਕਰਨ ਵਾਲਾ ਮਨੁੱਖ ਲੁਕਿਆ ਨਹੀਂ ਰਹਿੰਦਾ, ਜਗਤ ਵਿਚ ਨਾਮਣਾ ਭੀ ਖੱਟਦਾ ਹੈ ।੨੧।੩ ।

ਨੋਟ: ਅੰਕ ੩ ਦਾ ਭਾਵ ਇਹ ਹੈ ਕਿ ਅੱਖਰ ‘|’ ਦੀਆਂ ੩ ਪਉੜੀਆਂ ਆ ਚੁਕੀਆਂ ਹਨ ।
Follow us on Twitter Facebook Tumblr Reddit Instagram Youtube