ਸਲੋਕੁ ॥
ਟੂਟੇ ਬੰਧਨ ਜਨਮ ਮਰਨ ਸਾਧ ਸੇਵ ਸੁਖੁ ਪਾਇ ॥
ਨਾਨਕ ਮਨਹੁ ਨ ਬੀਸਰੈ ਗੁਣ ਨਿਧਿ ਗੋਬਿਦ ਰਾਇ ॥੧॥

Sahib Singh
ਪਉੜੀ: = ਬਿ੍ਰਥਾ = ਖ਼ਾਲੀ ।
ਹੀਐ = ਹਿਰਦੇ ਵਿਚ ।
ਮਹਲ = ਅਵਸਰ, ਸਬਬ ।
ਸਾਧ = ਗੁਰੂ ।
ਆਪਨ = ਪ੍ਰਭੂ ਆਪ ਹੀ ।
ਟੋਹੇ ਟਾਹੇ = ਭਾਲੇ ਵੇਖੇ ਹਨ ।
ਭਵਨ = ਟਿਕਾਣੇ, ਆਸਰੇ, ਘਰ ।
ਤਿਹ = ਉਹਨਾਂ ਬੰਦਿਆਂ ਦੇ ।
ਕਦਿ ਕੇ = ਚਿਰ ਦੇ, ਕਈ ਜਨਮਾਂ ਦੇ ਕੀਤੇ ਹੋਏ ।੨੭ ।
    
Sahib Singh
ਹੇ ਨਾਨਕ! ਗੁਣਾਂ-ਦਾ-ਖ਼ਜ਼ਾਨਾ ਗੋਬਿੰਦ ਜਿਸ ਮਨੁੱਖ ਦੇ ਮਨ ਤੋਂ ਭੁੱਲਦਾ ਨਹੀਂ ਹੈ, ਉਸ ਦੇ ਉਹ ਮੋਹ-ਬੰਧਨ ਟੁੱਟ ਜਾਂਦੇ ਹਨ ਜੋ ਜਨਮ ਮਰਨ ਦੇ ਗੇੜ ਵਿਚ ਪਾਂਦੇ ਹਨ, ਉਹ ਮਨੁੱਖ ਗੁਰੂ ਦੀ ਸੇਵਾ ਕਰ ਕੇ ਆਤਮਕ ਆਨੰਦ ਪ੍ਰਾਪਤ ਕਰਦਾ ਹੈ ।੧ ।
ਪਉੜੀ:- (ਹੇ ਭਾਈ!) ਸਿਰਫ਼ ਇਕ ਪਰਮਾਤਮਾ ਦੀ ਸੇਵਾ-ਭਗਤੀ ਕਰੋ ਜਿਸ ਦੇ ਦਰ ਤੋਂ ਕੋਈ (ਜਾਚਕ) ਖ਼ਾਲੀ ਨਹੀਂ ਜਾਂਦਾ ।
ਜੇ ਤੁਹਾਡੇ ਮਨ ਵਿਚ ਤਨ ਵਿਚ ਮੂੰਹ ਵਿਚ ਹਿਰਦੇ ਵਿਚ ਪ੍ਰਭੂ ਵੱਸ ਪਏ, ਤਾਂ ਮੂੰਹ-ਮੰਗਿਆ ਪਦਾਰਥ ਮਿਲੇਗਾ ।
ਪਰ ਇਹ ਸੇਵਾ-ਭਗਤੀ ਦਾ ਮੌਕਾ ਉਸੇ ਨੂੰ ਮਿਲਦਾ ਹੈ, ਜਿਸ ਉਤੇ ਗੁਰੂ ਦਿਆਲ ਹੋਵੇ ।
ਤੇ, ਗੁਰੂ ਦੀ ਸੰਗਤਿ ਵਿਚ ਮਨੁੱਖ ਤਦੋਂ ਟਿਕਦਾ ਹੈ, ਜੇ ਪ੍ਰਭੂ ਆਪ ਕਿਰਪਾ ਕਰੇ ।
ਅਸਾਂ ਸਾਰੇ ਥਾਂ ਭਾਲ ਕੇ ਵੇਖ ਲਏ ਹਨ, ਪ੍ਰਭੂ ਦੇ ਭਜਨ ਤੋਂ ਬਿਨਾ ਆਤਮਕ ਸੁਖ ਕਿਤੇ ਭੀ ਨਹੀਂ ।
ਜੇਹੜੇ ਬੰਦੇ ਗੁਰੂ ਦੀ ਹਜ਼ੂਰੀ ਵਿਚ ਆਪਾ ਲੀਨ ਕਰ ਲੈਂਦੇ ਹਨ, ਉਹਨਾਂ ਤੋਂ ਤਾਂ ਜਮਦੂਤ ਭੀ ਲਾਂਭੇ ਹੋ ਜਾਂਦੇ ਹਨ (ਉਹਨਾਂ ਨੂੰ ਮੌਤ ਦਾ ਡਰ ਭੀ ਪੋਹ ਨਹੀਂ ਸਕਦਾ) ।
ਹੇ ਨਾਨਕ! (ਆਖ—) ਮੈਂ ਮੁੜ ਮੁੜ ਗੁਰੂ ਤੋਂ ਕੁਰਬਾਨ ਜਾਂਦਾ ਹਾਂ ।
ਜੇਹੜਾ ਮਨੁੱਖ ਗੁਰੂ ਦਰ ਤੇ ਆ ਡਿੱਗਦਾ ਹੈ, ਉਸ ਦੇ ਕਈ ਜਨਮਾਂ ਦੇ ਕੀਤੇ ਮੰਦ ਕਰਮਾਂ ਦੇ ਸੰਸਕਾਰ ਨਾਸ ਹੋ ਜਾਂਦੇ ਹਨ ।੨੭ ।
Follow us on Twitter Facebook Tumblr Reddit Instagram Youtube