ਸਲੋਕੁ ॥
ਠਾਕ ਨ ਹੋਤੀ ਤਿਨਹੁ ਦਰਿ ਜਿਹ ਹੋਵਹੁ ਸੁਪ੍ਰਸੰਨ ॥
ਜੋ ਜਨ ਪ੍ਰਭਿ ਅਪੁਨੇ ਕਰੇ ਨਾਨਕ ਤੇ ਧਨਿ ਧੰਨਿ ॥੧॥
Sahib Singh
ਠਾਕ = ਰੋਕ ।
ਦਰਿ = ਪ੍ਰਭੂ ਦੇ ਦਰ ਉਤੇ ।
ਪ੍ਰਭਿ = ਪ੍ਰਭੂ ਨੇ ।
ਧਨਿ ਧੰਨਿ = ਬੜੇ ਭਾਗਾਂ ਵਾਲੇ ।੧ ।
ਪਉੜੀ: = ਠਾਹਹਿ = ਦੁਖਾਂਦੇ ।
ਠਹਕਿ ਠਹਕਿ = ਖਪ ਖਪ ਕੇ, ਖਹਿ ਖਹਿ ਕੇ, ਦੂਜਿਆਂ ਨਾਲ ਵੈਰ-ਵਿਰੋਧ ਬਣਾ ਬਣਾ ਕੇ ।
ਜੀਅ ਰਸਿਆ = ਜਿੰਦ ਵਿਚ ਰਚ ਜਾਂਦਾ ਹੈ ।
ਭਾਇਆ = ਪਿਆਰਾ ਲੱਗਾ ।੨੮ ।

(ਹੇ ਪ੍ਰਭੂ!) ਜਿਨ੍ਹਾਂ ਉਤੇ ਤੂੰ ਮਿਹਰ ਕਰਦਾ ਹੈਂ; ਉਹਨਾਂ ਦੇ ਰਾਹ ਵਿਚ ਤੇਰੇ ਦਰ ਤੇ ਪਹੁੰਚਣ ਲੱਗਿਆਂ ਕੋਈ ਰੋਕ ਨਹੀਂ ਪੈਂਦੀ (ਕੋਈ ਵਿਕਾਰ ਉਹਨਾਂ ਨੂੰ ਪ੍ਰਭੂ-ਚਰਨਾਂ ਵਿਚ ਜੁੜਨ ਤੋਂ ਰੋਕ ਨਹੀਂ ਸਕਦਾ) ।
ਹੇ ਨਾਨਕ! (ਆਖ—) ਉਹ ਬੰਦੇ ਬੜੇ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ ਪ੍ਰਭੂ ਨੇ ਆਪਣੇ ਬਣਾ ਲਿਆ ਹੈ ।੧ ।
ਪਉੜੀ:- ਜੋ ਮਨੁੱਖ (ਮਾਇਆ ਦੇ) ਸਾਰੇ (ਮੋਹ) ਤਿਆਗ ਕੇ ਸਿਰਫ਼ ਪ੍ਰਭੂ-ਚਰਨਾਂ ਵਿਚੇ ਜੁੜੇ ਰਹਿੰਦੇ ਹਨ, ਉਹ (ਫਿਰ ਮਾਇਕ ਪਦਾਰਥਾਂ ਦੀ ਖ਼ਾਤਰ) ਕਿਸੇ ਦਾ ਦਿਲ ਨਹੀਂ ਦੁਖਾਂਦੇ ।
(ਪਰ) ਜੋ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ (ਮਾਇਆ ਦੀ ਖ਼ਾਤਰ ਦੂਜਿਆਂ ਨਾਲ) ਵੈਰ-ਵਿਰੋਧ ਬਣਾ ਬਣਾ ਕੇ ਆਤਮਕ ਮੌਤ ਸਹੇੜਦੇ ਹਨ, ਉਹਨਾਂ ਦੇ ਅੰਦਰ ਕਦੇ ਆਤਮਕ ਆਨੰਦ ਨਹੀਂ ਆ ਸਕਦਾ ।ਜੇਹੜਾ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਨਿਵਾਸ ਰੱਖਦਾ ਹੈ, ਉਸ ਦੇ ਮਨ ਵਿਚ ਠੰਡ ਪਈ ਰਹਿੰਦੀ ਹੈ, ਪ੍ਰਭੂ ਦਾ ਆਤਮਕ ਅਮਰਤਾ ਦੇਣ ਵਾਲਾ ਨਾਮ ਉਸ ਦੀ ਜਿੰਦ ਵਿਚ ਰਚ ਜਾਂਦਾ ਹੈ ।
ਹੇ ਨਾਨਕ! ਜੋ ਮਨੁੱਖ ਪਿਆਰੇ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ-ਰੂਪ ਅੱਗ ਤੋਂ ਬਚ ਕੇ) ਸਦਾ ਸ਼ਾਂਤ ਰਹਿੰਦਾ ਹੈ ।੨੮ ।