ਪਉੜੀ ॥
ਠਠਾ ਮਨੂਆ ਠਾਹਹਿ ਨਾਹੀ ॥
ਜੋ ਸਗਲ ਤਿਆਗਿ ਏਕਹਿ ਲਪਟਾਹੀ ॥
ਠਹਕਿ ਠਹਕਿ ਮਾਇਆ ਸੰਗਿ ਮੂਏ ॥
ਉਆ ਕੈ ਕੁਸਲ ਨ ਕਤਹੂ ਹੂਏ ॥
ਠਾਂਢਿ ਪਰੀ ਸੰਤਹ ਸੰਗਿ ਬਸਿਆ ॥
ਅੰਮ੍ਰਿਤ ਨਾਮੁ ਤਹਾ ਜੀਅ ਰਸਿਆ ॥
ਠਾਕੁਰ ਅਪੁਨੇ ਜੋ ਜਨੁ ਭਾਇਆ ॥
ਨਾਨਕ ਉਆ ਕਾ ਮਨੁ ਸੀਤਲਾਇਆ ॥੨੮॥