ਸਲੋਕੁ ॥
ਢਾਹਨ ਲਾਗੇ ਧਰਮ ਰਾਇ ਕਿਨਹਿ ਨ ਘਾਲਿਓ ਬੰਧ ॥
ਨਾਨਕ ਉਬਰੇ ਜਪਿ ਹਰੀ ਸਾਧਸੰਗਿ ਸਨਬੰਧ ॥੧॥

Sahib Singh
ਧਰਮਰਾਇ ਢਾਹ = (ਆਤਮਕ ਜੀਵਨ ਦੇ ਮਹਲ ਨੂੰ) ਧਰਮਰਾਜ ਦੀ ਢਾਹ, ਆਤਮਕ ਜੀਵਨ ਦੀ ਇਮਾਰਤ ਨੂੰ ਵਿਕਾਰਾਂ ਦੇ ਹੜ੍ਹ ਦੀ ਢਾਹ ।
ਕਿਨਹਿ = ਕਿਸੇ ਭੀ ਵਿਕਾਰ ਨੇ ।
ਬੰਧ ਨ ਘਾਲਿਓ = ਆਤਮਕ ਜੀਵਨ ਦੇ ਰਸਤੇ ਵਿਚ ਰੋਕ ਨ ਪਾਈ ।
ਸਨਬੰਧ = ਸੰਬੰਧ, ਨਾਤਾ, ਪ੍ਰੀਤ ।੧ ।
ਪਉੜੀ: = ਬਿਕਰਾਲ = ਡਰਾਉਣੀ ।
ਸਹਜੇ = ਸਹਜਿ, ਅਡੋਲ ਅਵਸਥਾ ਵਿਚ ।
ਨਿਹਾਲ = ਪ੍ਰਸੰਨ ।
ਜਾਪੈ = ਜੰਮਦੀ ਹੈ, ਬਣੀ ਰਹਿੰਦੀ ਹੈ ।
ਜਮਿ = ਜੰਮ ਕੇ ।੬੦ ।
    
Sahib Singh
ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਸਾਧ ਸੰਗਤਿ ਵਿਚ ਨਾਤਾ ਜੋੜਿਆ, ਉਹ ਹਰੀ ਦਾ ਨਾਮ ਜਪ ਕੇ (ਵਿਕਾਰਾਂ ਦੇ ਹੜ੍ਹ ਵਿਚੋਂ) ਬਚ ਨਿਕਲੇ ।
ਉਹਨਾਂ (ਦੇ ਆਤਮਕ ਜੀਵਨ ਦੀ ਇਮਾਰਤ) ਨੂੰ ਵਿਕਾਰਾਂ ਦੇ ਹੜ੍ਹ ਦੀ ਢਾਹ ਨਹੀਂ ਲੱਗਦੀ ।
ਕੋਈ ਇਕ ਭੀ ਵਿਕਾਰ ਉਹਨਾਂ ਦੇ ਜੀਵਨ-ਰਾਹ ਵਿਚ ਰੋਕ ਨਹੀਂ ਪਾ ਸਕਿਆ ।੧ ।
ਪਉੜੀ:- (ਹੇ ਭਾਈ!) ਪ੍ਰਭੂ ਤੁਹਾਡੇ ਨਾਲ (ਹਿਰਦੇ ਵਿਚ) ਵੱਸ ਰਿਹਾ ਹੈ, ਤੁਸੀ ਜੰਗਲ ਜੰਗਲ ਕਿੱਥੇ ਢੂੰਢਦੇ ਫਿਰਦੇ ਹੋ ?
ਹੋਰ ਕਿੱਥੇ ਲੱਭਦੇ ਫਿਰਦੇ ਹੋ ?
ਭਾਲ ਇਸ ਮਨ ਵਿਚ ਹੀ (ਕਰਨੀ ਹੈ) ।
ਸਾਧ ਸੰਗਤਿ ਵਿਚ (ਪਹੁੰਚ ਕੇ) ਭਿਆਨਕ ਹਉਮੈ ਵਾਲੀ ਮਤਿ ਦੀ ਬਣੀ ਹੋਈ ਢੇਰੀ ਨੂੰ ਢਾਹ ਦਿਉ (ਇਸ ਤ੍ਰਹਾਂ ਅੰਦਰ ਹੀ ਪ੍ਰਭੂ ਦਾ ਦਰਸਨ ਹੋ ਜਾਇਗਾ, ਪ੍ਰਭੂ ਦਾ) ਦਰਸਨ ਕਰ ਕੇ ਆਤਮਾ ਖਿੜ ਪਏਗਾ, ਆਤਮਕ ਆਨੰਦ ਮਿਲੇਗਾ, ਅਡੋਲ ਅਵਸਥਾ ਵਿਚ ਟਿਕ ਜਾਵੋਗੇ ।
ਜਿਤਨਾ ਚਿਰ ਅੰਦਰ ਹਉਮੈ ਦੀ ਢੇਰੀ ਬਣੀ ਰਹਿੰਦੀ ਹੈ, ਮਨੁੱਖ ਜੰਮਦਾ ਮਰਦਾ ਰਹਿੰਦਾ ਹੈ, ਜੂਨਾਂ ਦੇ ਗੇੜ ਵਿਚ ਦੁੱਖ ਭੋਗਦਾ ਹੈ, ਮੋਹ ਵਿਚ ਮਸਤ ਹੋ ਕੇ (ਮਾਇਆ ਨਾਲ) ਚੰਬੜਿਆ ਰਹਿੰਦਾ ਹੈ, ਹਉਮੈ ਦੇ ਕਾਰਨ ਜਨਮ ਮਰਨ ਵਿਚ ਪਿਆ ਰਹਿੰਦਾ ਹੈ ।
ਹੇ ਨਾਨਕ! ਜੋ ਬੰਦੇ ਇਸ ਜਨਮ ਵਿਚ ਸਾਧ ਜਨਾਂ ਦੀ ਸਰਨ ਆ ਪੈਂਦੇ ਹਨ, ਉਹਨਾਂ ਦੀਆਂ (ਮੋਹ ਤੋਂ ਉਪਜੀਆਂ) ਦੁੱਖਾਂ ਦੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਉਹਨਾਂ ਨੂੰ ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੩੦ ।
Follow us on Twitter Facebook Tumblr Reddit Instagram Youtube