ਪਉੜੀ ॥
ਢਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥
ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹਿ ॥
ਢੇਰੀ ਢਾਹਹੁ ਸਾਧਸੰਗਿ ਅਹੰਬੁਧਿ ਬਿਕਰਾਲ ॥
ਸੁਖੁ ਪਾਵਹੁ ਸਹਜੇ ਬਸਹੁ ਦਰਸਨੁ ਦੇਖਿ ਨਿਹਾਲ ॥
ਢੇਰੀ ਜਾਮੈ ਜਮਿ ਮਰੈ ਗਰਭ ਜੋਨਿ ਦੁਖ ਪਾਇ ॥
ਮੋਹ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ ॥
ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥
ਦੁਖ ਕੇ ਫਾਹੇ ਕਾਟਿਆ ਨਾਨਕ ਲੀਏ ਸਮਾਇ ॥੩੦॥