ਸਲੋਕੁ ॥
ਜਹ ਸਾਧੂ ਗੋਬਿਦ ਭਜਨੁ ਕੀਰਤਨੁ ਨਾਨਕ ਨੀਤ ॥
ਣਾ ਹਉ ਣਾ ਤੂੰ ਣਹ ਛੁਟਹਿ ਨਿਕਟਿ ਨ ਜਾਈਅਹੁ ਦੂਤ ॥੧॥

Sahib Singh
ਦੂਤ = ਹੇ ਮੇਰੇ ਦੂਤੋ !
    {ਧਰਮਰਾਜ ਆਪਣੇ ਦੂਤਾਂ ਨੂੰ ਕਹਿੰਦਾ ਦੱਸਿਆ ਜਾ ਰਿਹਾ ਹੈ} ।੧ ।
ਪਉੜੀ: = ਰਣ ਤੇ = ਜਗਤ ਦੀ ਰਣ-ਭੂਮੀ ਤੋਂ ।
ਸੀਝੀਐ = ਜਿੱਤੀਦਾ ਹੈ ।
ਆਤਮ = ਆਪਣੇ ਆਪ ਨੂੰ ।
ਅਨ = ਦ੍ਵੈਤ ।
ਮਰੈ = ਆਪਾ = ਭਾਵ ਵਲੋਂ ਮਰੇ ।
ਸੋਭਾਦੂ = ਦੋਹਾਂ ਬਾਹਵਾਂ ਨਾਲ ਤਲਵਾਰ ਚਲਾਣ ਵਾਲਾ ਸੂਰਮਾ ।
ਮਣੀ = ਹਉਮੈ ।
ਸੂਰਤਣ = ਸੂਰਮਤਾ, ਬਹਾਦਰੀ ।
ਟੇਕ = ਓਟ ।
ਰੈਣਿ = ਰਾਤ ।
ਰੇਣ = ਚਰਨ = ਧੂੜ ।
ਏਊ = ਇਹੀ, ਇਹੋ ਜੇਹੇ ।੩੧ ।
    
Sahib Singh
(ਧਰਮਰਾਜ ਆਖਦਾ ਹੈ—) ਹੇ ਮੇਰੇ ਦੂਤੋ! ਜਿੱਥੇ ਸਾਧ ਜਨ ਪਰਮਾਤਮਾ ਦਾ ਭਜਨ ਕਰ ਰਹੇ ਹੋਣ, ਜਿਥੇ ਨਿੱਤ ਕੀਰਤਨ ਹੋ ਰਿਹਾ ਹੋਵੇ, ਤੁਸਾਂ ਉਸ ਥਾਂ ਦੇ ਨੇੜੇ ਨ ਜਾਣਾ ।
(ਜੇ ਤੁਸੀ ਉਥੇ ਚਲੇ ਗਏ ਤਾਂ ਇਸ ਖ਼ੁਨਾਮੀ ਤੋਂ) ਨਾਹ ਮੈਂ ਬਚਾਂਗਾ, ਨਾਹ ਤੁਸੀ ਬਚੋਗੇ ।੧ ।
ਪਉੜੀ:- ਇਸ ਜਗਤ ਰਣ-ਭੂਮੀ ਵਿਚ ਹਉਮੈ ਨਾਲ ਹੋ ਰਹੇ ਜੰਗ ਤੋਂ ਤਦੋਂ ਹੀ ਕਾਮਯਾਬ ਹੋਈਦਾ ਹੈ, ਜੇ ਮਨੁੱਖ ਆਪਣੇ ਆਪ ਨੂੰ ਜਿੱਤ ਲਏ ।
ਜੇਹੜਾ ਮਨੁੱਖ ਹਉਮੈ ਤੇ ਦ੍ਵੈਤ ਨਾਲ ਟਾਕਰਾ ਕਰ ਕੇ ਹਉਮੈ ਵਲੋਂ ਮਰ ਜਾਂਦਾ ਹੈ, ਉਹੀ ਵੱਡਾ ਸੂਰਮਾ ਹੈ ।
ਜੇਹੜਾ ਮਨੁੱਖ ਗੁਰੂ ਦੀ ਸਿੱਖਿਆ ਲੈ ਕੇ ਹਉਮੈ ਨੂੰ ਮੁਕਾਂਦਾ ਹੈ, ਸੰਸਾਰਕ ਵਾਸ਼ਨਾ ਵਲੋਂ ਅਜਿੱਤ ਹੋ ਜਾਂਦਾ ਹੈ, ਆਪਣੇ ਮਨ ਨੂੰ ਆਪਣੇ ਵੱਸ ਵਿਚ ਕਰ ਲੈਂਦਾ ਹੈ, ਉਹ ਮਨੁੱਖ ਪਰਮਾਤਮਾ ਨੂੰ ਮਿਲ ਪੈਂਦਾ ਹੈ (ਸੰਸਾਰਕ ਰਣ-ਭੂਮੀ ਵਿਚ) ਉਸੇ ਦੀ ਬਰਦੀ ਸੂਰਮਿਆਂ ਵਾਲੀ ਸਮਝੋ ।
ਹੇ ਨਾਨਕ! ਜੇਹੜਾ ਮਨੁੱਖ ਇਕ ਪ੍ਰਭੂ ਦਾ ਹੀ ਆਸਰਾ-ਪਰਨਾ ਲੈਂਦਾ ਹੈ, ਕਿਸੇ ਹੋਰ ਨੂੰ ਆਪਣਾ ਆਸਰਾ ਨਹੀਂ ਸਮਝਦਾ, ਸਰਬ-ਵਿਆਪਕ ਬੇਅੰਤ ਪ੍ਰਭੂ ਨੂੰ ਦਿਨ ਰਾਤ ਹਰ ਵੇਲੇ ਸਿਮਰਦਾ ਰਹਿੰਦਾ ਹੈ, ਆਪਣੇ ਇਸ ਮਨ ਨੂੰ ਸਭਨਾਂ ਦੀ ਚਰਨ-ਧੂੜ ਬਣਾਂਦਾ ਹੈ—ਜੇਹੜਾ ਮਨੁੱਖ ਇਹ ਕਰਮ ਕਮਾਂਦਾ ਹੈ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ, ਸਦਾ ਆਤਮਕ ਆਨੰਦ ਮਾਣਦਾ ਹੈ, ਪਿਛਲੇ ਕੀਤੇ ਭਲੇ ਕਰਮਾਂ ਦਾ ਲੇਖ ਉਸ ਦੇ ਮੱਥੇ ਉਤੇ ਉੱਘੜ ਪੈਂਦਾ ਹੈ ।੩੧ ।
Follow us on Twitter Facebook Tumblr Reddit Instagram Youtube