ਸਲੋਕੁ ॥
ਪਤਿ ਰਾਖੀ ਗੁਰਿ ਪਾਰਬ੍ਰਹਮ ਤਜਿ ਪਰਪੰਚ ਮੋਹ ਬਿਕਾਰ ॥
ਨਾਨਕ ਸੋਊ ਆਰਾਧੀਐ ਅੰਤੁ ਨ ਪਾਰਾਵਾਰੁ ॥੧॥

Sahib Singh
ਗੁਰਿ = ਗੁਰੂ ਨੇ ।
ਤਜਿ = ਤਜੈ, ਤਿਆਗ ਦੇਂਦਾ ਹੈ ।੧ ।
ਪਉੜੀ: = ਪਰਮਿਤਿ = ਮਿਤ ਤੋਂ ਪਰੇ, ਜਿਸ ਦੀ ਹਸਤੀ ਦਾ ਸਹੀ ਅੰਦਾਜ਼ਾ ਨਾਹ ਲਾਇਆ ਜਾ ਸਕੇ ।
ਪਤਿਤ = (ਵਿਕਾਰਾਂ ਵਿਚ) ਡਿੱਗੇ ਹੋਏ ।
ਕੋਟਿ ਅਪਰਾਧੂ = ਕ੍ਰੋੜਾਂ ਅਪਰਾਧੀ ।
ਸਾਧੂ = ਗੁਰੂ ।
ਮਿਲਿ = ਮਿਲ ਕੇ ।
ਪਰਪਚ = ਪਰਪੰਚ, ਠੱਗੀ, ਧੋਖਾ ।
ਮਿਟ = ਮਿਟੈ, ਮਿਟਦਾ ਹੈ ।
ਨਾਈ = ਪ੍ਰਭੂ ਦੀ ਸਿਫ਼ਤਿ = ਸਾਲਾਹ ਦੀ ਰਾਹੀਂ ।
ਗੁਸਾਈ = ਹੇ ਗੁਸਾਈਂ !
    ।੩੭ ।
    
Sahib Singh
ਜਿਸ ਮਨੁੱਖ ਦੀ ਇੱਜ਼ਤ ਗੁਰੂ ਪਾਰਬ੍ਰਹਮ ਨੇ ਰੱਖ ਲਈ, ਉਸ ਨੇ ਠੱਗੀ ਮੋਹ ਵਿਕਾਰ (ਆਦਿਕ) ਤਿਆਗ ਦਿੱਤੇ ।
ਹੇ ਨਾਨਕ! (ਇਸ ਵਾਸਤੇ) ਉਸ ਪਾਰਬ੍ਰਹਮ ਨੂੰ ਸਦਾ ਅਰਾਧਣਾ ਚਾਹੀਦਾ ਹੈ ਜਿਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।੧ ।
ਪਉੜੀ:- ਹਰੀ ਪ੍ਰਭੂ ਅਪਹੁੰਚ ਹੈ, ਵਿਕਾਰਾਂ ਵਿਚ ਡਿੱਗੇ ਬੰਦਿਆਂ ਨੂੰ ਪਵਿਤ੍ਰ ਕਰਨ ਵਾਲਾ ਹੈ, ਉਸ ਦੀ ਹਸਤੀ ਦਾ ਅੰਦਾਜ਼ਾ ਨਹੀਂ ਲੱਗ ਸਕਦਾ, ਅੰਤ ਨਹੀਂ ਪੈ ਸਕਦਾ ।
ਕ੍ਰੋੜਾਂ ਹੀ ਉਹ ਅਪਰਾਧੀ ਪਵਿਤ੍ਰ ਹੋ ਜਾਂਦੇ ਹਨ ਜੇਹੜੇ ਗੁਰੂ ਨੂੰ ਮਿਲ ਕੇ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਜਪਦੇ ਹਨ ।
ਹੇ ਸਿ੍ਰਸ਼ਟੀ ਦੇ ਮਾਲਕ! ਜਿਸ ਮਨੁੱਖ ਦੀ ਤੂੰ ਆਪ ਰੱਖਿਆ ਕਰਦਾ ਹੈਂ, ਤੇਰੀ ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਉਸ ਦੇ ਅੰਦਰੋਂ ਠੱਗੀ ਫ਼ਰੇਬ ਮੋਹ ਆਦਿਕ ਵਿਕਾਰ ਮਿਟ ਜਾਂਦੇ ਹਨ ।
ਹੇ ਨਾਨਕ! ਪ੍ਰਭੂ ਸ਼ਾਹਾਂ ਦਾ ਸ਼ਾਹ ਹੈ, ਉਹੀ ਅਸਲ ਛੱਤਰ-ਧਾਰੀ ਹੈ, ਕੋਈ ਹੋਰ ਦੂਜਾ ਉਸ ਦੀ ਬਰਾਬਰੀ ਕਰਨ ਜੋਗਾ ਨਹੀਂ ਹੈ ।੩੭ ।
Follow us on Twitter Facebook Tumblr Reddit Instagram Youtube