ਸਲੋਕੁ ॥
ਬਿਨਉ ਸੁਨਹੁ ਤੁਮ ਪਾਰਬ੍ਰਹਮ ਦੀਨ ਦਇਆਲ ਗੁਪਾਲ ॥
ਸੁਖ ਸੰਪੈ ਬਹੁ ਭੋਗ ਰਸ ਨਾਨਕ ਸਾਧ ਰਵਾਲ ॥੧॥

Sahib Singh
ਬਿਨਉ = ਬੇਨਤ {ਵਿਨਯ} ।
ਸੰਪੈ = ਧਨ ।
ਰਵਾਲ = ਚਰਨ = ਧੂੜ ।੧ ।
ਪਉੜੀ: = ਬ੍ਰਹਮਾ = ਬ੍ਰਾਹਮਣ ।
ਤੇ = ਉਹ ਬੰਦੇ ।
ਬੈਸਨੋ = ਖਾਣ ਪੀਣ ਆਦਿਕ ਵਿਚ ਸੁੱਚ ਦੀ ਮਰਯਾਦਾ ਦਾ ਧਿਆਨ ਰੱਖਣ ਵਾਲੇ ।
ਸੁਚ = ਆਤਮਕ ਪਵਿਤ੍ਰਤਾ ।
ਬੀਰਾ = ਸੂਰਮਾ ।
ਬੁਰਾ = ਦੂਜਿਆਂ ਵਾਸਤੇ ਬੁਰਾਈ, ਦੂਜਿਆਂ ਦਾ ਬੁਰਾ ਤੱਕਣਾ ।
ਤਾਹੂ ਨਿਕਟਿ = ਉਸ ਦੇ ਨੇੜੇ ।
ਬੰਧਾ = ਬੰਧਨ ।
ਆਗਹ ਕਉ = ਹੋਰਨਾਂ ਨੂੰ, ਅਗਲਿਆਂ ਨੂੰ ।
ਰਹੀ = ਰਹਿ ਜਾਂਦੀ ਹੈ, ਪੇਸ਼ ਨਹੀਂ ਜਾਂਦੀ ।੩੯ ।
    
Sahib Singh
ਹੇ ਨਾਨਕ! (ਅਰਦਾਸ ਕਰ ਤੇ ਆਖ—) ਹੇ ਪਾਰਬ੍ਰਹਮ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਧਰਤੀ ਦੇ ਪਾਲਣਹਾਰ! ਮੇਰੀ ਬੇਨਤੀ ਸੁਣ ।
(ਮੈਨੂੰ ਸੁਮਤਿ ਦੇਹ ਕਿ) ਗੁਰਮੁਖਾਂ ਦੀ ਚਰਨ-ਧੂੜ ਹੀ ਮੈਨੂੰਅਨੇਕਾਂ ਸੁਖਾਂ ਧਨ-ਪਦਾਰਥ ਤੇ ਅਨੇਕਾਂ ਰਸਾਂ ਦੇ ਭੋਗ ਦੇ ਬਰਾਬਰ ਜਾਪੇ ।੧ ।
ਪਉੜੀ:- ਅਸਲ ਬ੍ਰਾਹਮਣ ਉਹ ਹਨ ਜੋ ਬ੍ਰਹਮ (ਪਰਮਾਤਮਾ) ਨਾਲ ਸਾਂਝ ਪਾਂਦੇ ਹਨ, ਅਸਲ ਵੈਸ਼ਨੋ ਉਹ ਹਨ ਜੋ ਗੁਰੂ ਦੀ ਸ਼ਰਨ ਪੈ ਕੇ ਆਤਮਕ ਪਵਿਤ੍ਰਤਾ ਦੇ ਫ਼ਰਜ਼ ਨੂੰ ਪਾਲਦੇ ਹਨ ।
ਉਹ ਮਨੁੱਖ ਸੂਰਮਾ ਜਾਣੋ ਜੇਹੜਾ (ਮਿਥੇ ਹੋਏ ਵੈਰੀਆਂ ਦਾ ਖੁਰਾ-ਖੋਜ ਮਿਟਾਣ ਦੇ ਥਾਂ) ਆਪਣੇ ਅੰਦਰੋਂ ਦੂਜਿਆਂ ਦਾ ਬੁਰਾ ਮੰਗਣ ਦੇ ਸੁਭਾਵ ਦਾ ਨਿਸ਼ਾਨ ਮਿਟਾ ਦੇਵੇ ।
(ਜਿਸ ਨੇ ਇਹ ਕਰ ਲਿਆ) ਦੂਜਿਆਂ ਵਲੋਂ ਚਿਤਵੀ ਬੁਰਾਈ ਉਸ ਦੇ ਨੇੜੇ ਨਹੀਂ ਢੁਕਦੀ ।
(ਪਰ ਮਨੁੱਖ) ਆਪ ਹੀ ਆਪਣੀ ਹਉਮੈ ਦੇ ਬੰਧਨਾਂ ਵਿਚ ਬੱਝਾ ਰਹਿੰਦਾ ਹੈ (ਤੇ ਦੂਜਿਆਂ ਨਾਲ ਖਹਿੰਦਾ ਹੈ, ਆਪਣੀ ਕੀਤੀ ਵਧੀਕੀ ਦਾ ਖਿ਼ਆਲ ਤਕ ਨਹੀਂ ਆਉਂਦਾ, ਕਿਸੇ ਵਿਗਾੜ ਦਾ) ਦੋਸ ਇਹ ਅੰਨ੍ਹਾ ਮਨੁੱਖ ਹੋਰਨਾਂ ਤੇ ਲਾਂਦਾ ਹੈ ।
(ਪਰ) ਹੇ ਨਾਨਕ! (ਅਜੇਹਾ ਸੁਭਾਵ ਬਨਾਣ ਲਈ) ਨਿਰੀਆਂ ਗਿਆਨ ਦੀਆਂ ਗੱਲਾਂ ਤੇ ਸਿਆਣਪਾਂ ਦੀ ਪੇਸ਼ ਨਹੀਂ ਜਾ ਸਕਦੀ ।
(ਪ੍ਰਭੂ ਅਗੇ ਅਰਦਾਸ ਕਰ, ਤੇ ਆਖ—) ਹੇ ਪ੍ਰਭੂ! ਜਿਸ ਨੂੰ ਤੂੰ ਇਸ ਸੁਚੱਜੇ ਜੀਵਨ ਦੀ ਸੂਝ ਬਖ਼ਸ਼ਦਾ ਹੈਂ ਉਹੀ ਸਮਝਦਾ ਹੈ ।੩੯ ।
Follow us on Twitter Facebook Tumblr Reddit Instagram Youtube