ਸਲੋਕੁ ॥
ਭੈ ਭੰਜਨ ਅਘ ਦੂਖ ਨਾਸ ਮਨਹਿ ਅਰਾਧਿ ਹਰੇ ॥
ਸੰਤਸੰਗ ਜਿਹ ਰਿਦ ਬਸਿਓ ਨਾਨਕ ਤੇ ਨ ਭ੍ਰਮੇ ॥੧॥

Sahib Singh
ਭੰਜਨ = ਤੋੜਨ ਵਾਲਾ ।
ਅਘ = ਪਾਪ ।
ਮਨਹਿ = ਮਨ ਵਿਚ ।
ਹਰੇ = ਹਰੀ ਨੂੰ ।
ਸੰਗਿ = ਸੰਗ ਵਿਚ ।
ਜਿਹ = ਜਿਨ੍ਹਾਂ ਦੇ ।
ਤੇ = ਉਹ ਬੰਦੇ ।
ਭ੍ਰਮੇ = ਭੁਲੇਖੇ ਵਿਚ ਪਏ ।੧ ।
ਪਉੜੀ: = ਭਰਮੁ = ਦੌੜ-ਭੱਜ, ਭਟਕਣਾ ।
ਸਗਲ = ਸਾਰਾ ।
ਸੁਰਿ = ਸ੍ਵਰਗੀ ਜੀਵ ।
ਸਿਧ = ਜੋਗ = ਸਾਧਨਾਂ ਵਿਚ ਪੁੱਗੇ ਹੋਏ ਜੋਗੀ ।
ਸਾਧਿਕ = ਜੋਗ = ਸਾਧਨ ਕਰਨ ਵਾਲੇ ।
ਬ੍ਰਹਮੇਵਾ = ਬ੍ਰਹਮਾ ਵਰਗੇ ।
ਡਹਕਾਏ = ਧੋਖੇ ਵਿਚ ਆਉਂਦੇ ਗਏ ।
ਦੁਤਰ = ਜਿਸ ਤੋਂ ਪਾਰ ਲੰਘਣਾ ਅੌਖਾ ਹੋਵੇ ।
ਮਾਏ = ਮਾਇਆ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।
ਤੇਹ = ਉਹਨਾਂ ਨੇ ।੪੦ ।
    
Sahib Singh
(ਹੇ ਭਾਈ! ਸਭ ਪਾਪਾਂ ਦੇ) ਹਰਨ ਵਾਲੇ ਨੂੰ ਆਪਣੇ ਮਨ ਵਿਚ ਯਾਦ ਰੱਖ ।
ਉਹੀ ਸਾਰੇ ਡਰਾਂ ਦਾ ਦੂਰ ਕਰਨ ਵਾਲਾ ਹੈ, ਉਹੀ ਸਾਰੇ ਪਾਪਾਂ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।
ਹੇ ਨਾਨਕ! ਸਤਸੰਗ ਵਿਚ ਰਹਿ ਕੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਉਹ ਹਰੀ ਆ ਟਿਕਦਾ ਹੈ, ਉਹ ਪਾਪਾਂ ਵਿਕਾਰਾਂ ਦੀ ਭਟਕਣਾ ਵਿਚ ਨਹੀਂ ਪੈਂਦੇ ।੧ ।
ਪਉੜੀ:- (ਹੇ ਭਾਈ!) ਜਿਵੇਂ ਸੁਪਨਾ ਹੈ (ਜਿਵੇਂ ਸੁਪਨੇ ਵਿਚ ਕਈ ਪਦਾਰਥਾਂ ਨਾਲ ਵਾਹ ਪੈਂਦਾ ਹੈ, ਪਰ ਜਾਗਦਿਆਂ ਹੀ ਉਹ ਸਾਥ ਮੁੱਕ ਜਾਂਦਾ ਹੈ), ਤਿਵੇਂ ਹੀ ਇਸ ਸਾਰੇ ਸੰਸਾਰ ਦਾ ਸਾਥ ਹੈ, ਇਸ ਦੇ ਪਿਛੇ ਭਟਕਣ ਦੀ ਬਾਣ ਮਿਟਾ ਦਿਓ ।
(ਇਸ ਮਾਇਆ ਦੇ ਚੋਜ-ਤਮਾਸ਼ਿਆਂ ਦੀ ਖ਼ਾਤਰ) ਸੁਰਗੀ ਜੀਵ, ਮਨੁੱਖ, ਦੇਵੀ ਦੇਵਤੇ ਖ਼ੁਆਰ ਹੁੰਦੇ (ਸੁਣੀਦੇ ਰਹੇ) ਵੱਡੇ ਵੱਡੇ ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਸਾਧਨ ਕਰਨ ਵਾਲੇ ਜੋਗੀ, ਬ੍ਰਹਮਾ ਵਰਗੇ ਭੀ (ਇਹਨਾਂ ਪਿਛੇ) ਭਟਕਦੇ (ਸੁਣੀਦੇ) ਰਹੇ, (ਧਰਤੀ ਦੇ) ਬੰਦੇ (ਮਾਇਕ ਪਦਾਰਥਾਂ ਦੀ ਖ਼ਾਤਰ) ਭਟਕਭਟਕ ਕੇ ਧੋਖੇ ਵਿਚ ਆਉਂਦੇ ਚਲੇ ਆ ਰਹੇ ਹਨ, ਇਹ ਮਾਇਆ ਇਕ ਐਸਾ ਮਹਾਨ ਅੌਖਾ (ਸਮੁੰਦਰ) ਹੈ (ਜਿਸ ਵਿਚੋਂ) ਤਰਨਾ ਬਹੁਤ ਹੀ ਕਠਨ ਹੈ ।
ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ (ਮਾਇਆ ਪਿਛੇ) ਭਟਕਣਾ, ਸਹਮ ਤੇ ਮੋਹ (ਆਪਣੇ ਅੰਦਰੋਂ) ਮਿਟਾ ਲਏ, ਉਹਨਾਂ ਨੇ ਸਭ ਤੋਂ ਸ੍ਰੇਸ਼ਟ ਆਤਮਕ ਆਨੰਦ ਹਾਸਲ ਕਰ ਲਿਆ ਹੈ ।੪੦ ।
Follow us on Twitter Facebook Tumblr Reddit Instagram Youtube