ਸਲੋਕ ॥
ਮਤਿ ਪੂਰੀ ਪਰਧਾਨ ਤੇ ਗੁਰ ਪੂਰੇ ਮਨ ਮੰਤ ॥
ਜਿਹ ਜਾਨਿਓ ਪ੍ਰਭੁ ਆਪੁਨਾ ਨਾਨਕ ਤੇ ਭਗਵੰਤ ॥੧॥

Sahib Singh
ਮਤਿ ਪੂਰੀ = ਮੁਕੰਮਲ ਅਕਲ, ਸਹੀ ਜੀਵਨ-ਰਸਤੇ ਦੀ ਪੂਰੀ ਸਮਝ ।
ਗੁਰ ਪੂਰੇ ਮੰਤ = ਪੂਰੇਗੁਰੂ ਦਾ ਉਪਦੇਸ਼ ।
ਜਾਨਿਓ = ਜਾਣ ਲਿਆ, ਡੂੰਘੀ ਸਾਂਝ ਪਾ ਲਈ ।
ਭਗਵੰਤ = ਭਾਗਾਂ ਵਾਲੇ ।੧ ।
ਪਉੜੀ: = ਜਾਹੂ = ਜਿਸ ਨੇ ।
ਮਰਮੁ = ਭੇਦ, (ਕਿ ਪ੍ਰਭੂ ਮੇਰੇ ਸਦਾ ਅੰਗ-ਸੰਗ ਹੈ) ।
ਪਤੀਆਨਾ = ਪਤੀਜ ਜਾਂਦਾ ਹੈ, ਤਸੱਲੀ ਹੋ ਜਾਂਦੀ ਹੈ ।
ਸਮਤ = ਸਮਾਨ ।
ਰਹਤ ਅਉਤਾਰਾ = ਉਤਰਨੋਂ ਰਹਿ ਜਾਂਦਾ ਹੈ, ਪੈਣੋਂ ਬਚ ਜਾਂਦਾ ਹੈ ।
ਤਾਹੂ = ਉਸ ਪ੍ਰਭੂ ਨੂੰ ।
ਨਿਰਲੇਪ = ਮਾਇਆ ਦੇ ਪ੍ਰਭਾਵ ਤੋਂ ਪਰੇ ।
ਬਿਸੇਖ = ਖ਼ਾਸ ਤੌਰ ਤੇ ।
ਉਆਹੂ = ਉਸੇ ਬੰਦੇ ਨੇ ।
ਲਿਪਤ ਨਹੀ = ਜ਼ੋਰ ਨਹੀਂ ਪਾਂਦੀ, ਪ੍ਰਭਾਵ ਨਹੀਂ ਪਾਂਦੀ ।੪੨ ।
    
Sahib Singh
ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪੂਰੇ ਗੁਰੂ ਦਾ ਉਪਦੇਸ਼ ਵੱਸ ਪੈਂਦਾ ਹੈ, ਉਹਨਾਂ ਦੀ ਅਕਲ (ਜੀਵਨ-ਰਾਹ ਦੀ) ਪੂਰੀ (ਸਮਝ ਵਾਲੀ) ਹੋ ਜਾਂਦੀ ਹੈ, ਉਹ (ਹੋਰਨਾਂ ਨੂੰ ਭੀ ਸਿੱਖਿਆ ਦੇਣ ਵਿਚ) ਮੰਨੇ-ਪਰਮੰਨੇ ਹੋ ਜਾਂਦੇ ਹਨ ।
ਹੇ ਨਾਨਕ! ਜਿਨ੍ਹਾਂ ਨੇ ਪਿਆਰੇ ਪ੍ਰਭੂ ਨਾਲ ਡੂੰਘੀ ਸਾਂਝ ਬਣਾ ਲਈ ਹੈ, ਉਹ ਭਾਗਾਂ ਵਾਲੇ ਹਨ ।੧ ।
ਪਉੜੀ:- ਜਿਸ ਮਨੁੱਖ ਨੇ ਰੱਬ ਦਾ (ਇਹ) ਭੇਤ ਪਾ ਲਿਆ (ਕਿ ਉਹ ਸਦਾ ਅੰਗ-ਸੰਗ ਹੈ) ਉਹ ਸਾਧ ਸੰਗਤਿ ਵਿਚ ਮਿਲ ਕੇ (ਇਸ ਲੱਭੇ ਭੇਤ ਬਾਰੇ) ਪੂਰਾ ਯਕੀਨ ਬਣਾ ਲੈਂਦਾ ਹੈ ।
ਉਸ ਦੇ ਹਿਰਦੇ ਵਿਚ ਦੁੱਖ ਤੇ ਸੁਖ ਇਕੋ ਜਿਹੇ ਜਾਪਣ ਲੱਗ ਪੈਂਦੇ ਹਨ (ਕਿਉਂਕਿ ਇਹ ਉਸ ਨੂੰ ਅੰਗ-ਸੰਗ ਵੱਸਦੇ ਪ੍ਰਭੂ ਵਲੋਂ ਆਏ ਦਿੱਸਦੇ ਹਨ, ਇਸ ਵਾਸਤੇ) ਉਹ ਦੁੱਖਾਂ ਤੋਂ ਆਈ ਘਬਰਾਹਟ ਤੇ ਸੁਖਾਂ ਤੋਂ ਆਈ ਬਹੁਤ ਖ਼ੁਸ਼ੀ ਵਿਚ ਫਸਣੋਂ ਬਚ ਜਾਂਦਾ ਹੈ ।
ਉਸ ਨੂੰ ਵਿਆਪਕ ਪ੍ਰਭੂ ਹਰੇਕ ਹਿਰਦੇ ਵਿਚ ਵੱਸਦਾ ਦਿੱਸਦਾ ਹੈ, ਅੰਗ-ਸੰਗ ਭੀ ਦਿੱਸਦਾ ਹੈ ਤੇ ਮਾਇਆ ਦੇ ਪ੍ਰਭਾਵ ਤੋਂ ਪਰੇ ਭੀ ।
ਹੇ ਨਾਨਕ! (ਵਿਆਪਕਤਾ ਵਾਲੇ ਯਕੀਨ ਤੋਂ ਪੈਦਾ ਹੋਏ) ਆਤਮਕ ਰਸ ਤੋਂ ਉਸ ਨੂੰ ਐਸਾ ਸੁਖ ਮਿਲਦਾ ਹੈ ਕਿ ਮਾਇਆ ਉਸ ਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੀ ।੪੨ ।
Follow us on Twitter Facebook Tumblr Reddit Instagram Youtube