ਸਲੋਕੁ ॥
ਯਾਰ ਮੀਤ ਸੁਨਿ ਸਾਜਨਹੁ ਬਿਨੁ ਹਰਿ ਛੂਟਨੁ ਨਾਹਿ ॥
ਨਾਨਕ ਤਿਹ ਬੰਧਨ ਕਟੇ ਗੁਰ ਕੀ ਚਰਨੀ ਪਾਹਿ ॥੧॥

Sahib Singh
ਛੂਟਨੁ = ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ।
ਤਿਹ = ਉਹਨਾਂ ਦੇ ।
ਪਾਹਿ = ਪੈਂਦੇ ਹਨ ।੧ ।
ਪਵੜੀ: = ਕਹ ਲਉ = ਕਿਥੋਂ ਤਕ ?
ਸਿਧੀਆ = ਸਫਲਤਾ ।
ਯਾਹੂ = ਜੇਹੜੇ ।
ਯਾ ਉਬਰਨ = ਜੇਹੜਾ ਬਚਾਉ ।
ਸਭੁ ਕੋਊ = ਹਰ ਕੋਈ ।
ਧਾਰੈ = (ਮਨ ਵਿਚ) ਧਾਰਦਾ ਹੈ ।
ਨਿਰਗਨੁ = ਗੁਣ = ਹੀਨ ।੪੩ ।
    
Sahib Singh
ਹੇ ਮਿੱਤਰੋ! ਹੇ ਸੱਜਣੋ! ਸੁਣੋ ।
ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਨਹੀਂ ਹੁੰਦੀ ।
ਹੇ ਨਾਨਕ! ਜੇਹੜੇ ਬੰਦੇ ਗੁਰੂ ਦੀ ਚਰਨੀਂ ਪੈਂਦੇ ਹਨ, ਉਹਨਾਂ ਦੇ (ਮਾਇਆ ਦੇ ਮੋਹ ਦੇ) ਬੰਧਨ ਕੱਟੇ ਜਾਂਦੇ ਹਨ ।੧ ।
ਪਵੜੀ:- ਮਨੁੱਖ (ਮਾਇਆ ਦੇ ਮੋਹ ਦੇ ਬੰਧਨਾਂ ਤੋਂ ਖ਼ਲਾਸੀ ਪਾਣ ਲਈ) ਕਈ ਤ੍ਰਹਾਂ ਦੇ ਜਤਨ ਕਰਦਾ ਹੈ, ਪਰ ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਬਿਲਕੁਲ ਕਾਮਯਾਬੀ ਨਹੀਂ ਹੋ ਸਕਦੀ ।
ਜੇਹੜੇ ਜਤਨਾਂ ਨਾਲ (ਇਹਨਾਂ ਬੰਧਨਾਂ ਤੋਂ) ਖ਼ਲਾਸੀ ਹੋ ਸਕਦੀ ਹੈ, ਉਹ ਜਤਨ ਇਹੀ ਹਨ ਕਿ ਸਾਧ ਸੰਗਤਿ ਕਰੋ ।
ਹਰ ਕੋਈ (ਮਾਇਆ ਦੇ ਬੰਧਨਾਂ ਤੋਂ) ਬਚਣ ਦੇ ਉਪਰਾਲੇ (ਆਪਣੇ ਮਨ ਵਿਚ) ਧਾਰਦਾ ਹੈ, ਪਰ ਉਸ ਪ੍ਰਭੂ ਦਾ ਨਾਮ ਜਪਣ ਤੋਂ ਬਿਨਾਖ਼ਲਾਸੀ ਹੋ ਨਹੀਂ ਸਕਦੀ ।
(ਹੇ ਭਾਈ! ਪ੍ਰਭੂ-ਦਰ ਤੇ ਅਰਦਾਸ ਹੀ ਕਰਨੀ ਚਾਹੀਦੀ ਹੈ ਕਿ) ਹੇ ਜੀਵਾਂ ਦੇ ਨਾਥ! ਸਾਨੂੰ ਗੁਣ-ਹੀਨਾਂ ਨੂੰ ਬਚਾ ਲੈ, ਤੂੰ ਆਪ ਹੀ ਜੀਵਾਂ ਨੂੰ (ਸੰਸਾਰ-ਸਮੁੰਦਰ ਵਿਚੋਂ) ਤਾਰਨ ਲਈ ਜਹਾਜ਼ ਹੈਂ, ਤੂੰ ਹੀ ਤਾਰਨ ਲਈ ਸਮਰੱਥ ਹੈਂ ।
ਹੇ ਨਾਨਕ! ਜਿਨ੍ਹਾਂ ਬੰਦਿਆਂ ਦੇ ਮਨ ਵਿਚ ਬਚਨਾਂ ਵਿਚ ਤੇ ਕਰਮਾਂ ਵਿਚ ਪ੍ਰਭੂ ਆਪ (ਮਾਇਆ ਦੇ ਮੋਹ ਤੋਂ ਬਚਣ ਵਾਲੀ) ਸੂਝ ਪੈਦਾ ਕਰਦਾ ਹੈ, ਉਹਨਾਂ ਦੀ ਮਤਿ ਉੱਜਲ ਹੋ ਜਾਂਦੀ ਹੈ (ਤੇ ਉਹ ਬੰਧਨਾਂ ਤੋਂ ਬਚ ਨਿਕਲਦੇ ਹਨ) ।੪੩ ।
Follow us on Twitter Facebook Tumblr Reddit Instagram Youtube