ਸਲੋਕੁ ॥
ਲਾਲਚ ਝੂਠ ਬਿਖੈ ਬਿਆਧਿ ਇਆ ਦੇਹੀ ਮਹਿ ਬਾਸ ॥
ਹਰਿ ਹਰਿ ਅੰਮ੍ਰਿਤੁ ਗੁਰਮੁਖਿ ਪੀਆ ਨਾਨਕ ਸੂਖਿ ਨਿਵਾਸ ॥੧॥
Sahib Singh
ਬਿਖੈ = ਵਿਸ਼ੇ = ਵਿਕਾਰ ।
ਬਿਆਧਿ = ਬੀਮਾਰੀਆਂ, ਰੋਗ ।
ਇਆ = ਇਸ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।
ਸੂਖਿ = ਸੁਖ ਵਿਚ, ਆਤਮਕ ਆਨੰਦ ਵਿਚ ।੧ ।
ਪਉੜੀ: = ਲਾਵਉ = ਮੈਂ ਲਾਂਦਾ ਹਾਂ, ਮੈਨੂੰ ਯਕੀਨ ਹੈ ਕਿ ਜੇ ਕੋਈ ਵਰਤੇ ।
ਜਾਹੂ = ਜਿਸ ਨੂੰ ।
ਤਿਹ = ਉਸ ਦੇ ।
ਜਿਹ ਰਿਦੈ = ਜਿਸ ਦੇ ਹਿਰਦੇ ਵਿਚ ।
ਹਿਤਾਵੈ = ਪਿਆਰੀ ਲੱਗੇ ।
ਅਉਖਧੁ = ਦਵਾਈ ।
ਸਭ ਘਟ = ਸਾਰੇ ਸਰੀਰਾਂ ਵਿਚ ।
ਭਾਈ = ਹੇ ਭਾਈ !
ਬਿਧਿ = ਤਰੀਕਾ, ਸਬਬ ।
ਗੁਰਿ = ਗੁਰੂ ਨੇ ।
ਸੰਜਮੁ = ਪੱਥ, ਪਰਹੇਜ਼ ।੪੫ ।

(ਸਾਧਾਰਨ ਤੌਰ ਤੇ ਸਾਡੇ) ਇਸ ਸਰੀਰ ਵਿਚ ਲਾਲਚ ਝੂਠ ਵਿਕਾਰਾਂ ਤੇ ਰੋਗਾਂ ਦਾ ਹੀ ਜ਼ੋਰ ਰਹਿੰਦਾ ਹੈ; (ਪਰ) ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਹਰੀ-ਨਾਮ-ਰਸ ਪੀ ਲਿਆ, ਉਹ ਆਤਮਕ ਆਨੰਦ ਵਿਚ ਟਿਕਿਆ ਰਹਿੰਦਾ ਹੈ ।੧ ।
ਪਉੜੀ:- ਮੈਨੂੰ ਯਕੀਨ ਹੈ ਕਿ ਜਿਸ ਕਿਸੇ ਨੂੰ (ਪ੍ਰਭੂ ਦੇ ਨਾਮ ਦੀ) ਦਵਾਈ ਦਿੱਤੀ ਜਾਏ, ਇਕ ਖਿਨ ਵਿਚ ਹੀ ਉਸ ਦੇ (ਆਤਮਕ) ਦੁੱਖ-ਦਰਦ ਮਿਟ ਜਾਂਦੇ ਹਨ ।
ਜਿਸ ਮਨੁੱਖ ਨੂੰ ਆਪਣੇ ਹਿਰਦੇ ਵਿਚ ਰੋਗ-ਨਾਸਕ ਪ੍ਰਭੂ-ਨਾਮ ਪਿਆਰਾ ਲੱਗਣ ਲੱਗ ਪਏ, ਸੁਪਨੇ ਵਿਚ ਭੀ ਕੋਈ (ਆਤਮਕ) ਰੋਗ (ਵਿਕਾਰ) ਉਸ ਦੇ ਨੇੜੇ ਨਹੀਂ ਢੁਕਦਾ ।
ਹੇ ਭਾਈ! ਹਰੀ-ਨਾਮ ਦਵਾਈ ਹਰੇਕ ਹਿਰਦੇ ਵਿਚ ਮੌਜੂਦ ਹੈ, ਪਰ ਪੂਰੇ ਗੁਰੂ ਤੋਂ ਬਿਨਾ (ਵਰਤਣ ਦਾ) ਢੰਗ ਕਾਮਯਾਬ ਨਹੀਂ ਹੁੰਦਾ ।
ਹੇ ਨਾਨਕ! ਪੂਰੇ ਗੁਰੂ ਨੇ (ਇਸ ਦਵਾਈ ਦੇ ਵਰਤਣ ਦਾ) ਪਰਹੇਜ਼ ਨੀਅਤ ਕਰ ਦਿੱਤਾ ਹੈ ।
(ਜੋ ਮਨੁੱਖ ਉਸ ਪਰਹੇਜ਼ ਅਨੁਸਾਰ ਦਵਾਈ ਵਰਤਦਾ ਹੈ) ਉਸ ਨੂੰ ਮੁੜ (ਕੋਈ ਵਿਕਾਰ) ਦੁੱਖ ਪੋਹ ਨਹੀਂ ਸਕਦਾ ।੪੫ ।