ਸਲੋਕੁ ॥
ਹਉ ਹਉ ਕਰਤ ਬਿਹਾਨੀਆ ਸਾਕਤ ਮੁਗਧ ਅਜਾਨ ॥
ੜੜਕਿ ਮੁਏ ਜਿਉ ਤ੍ਰਿਖਾਵੰਤ ਨਾਨਕ ਕਿਰਤਿ ਕਮਾਨ ॥੧॥
Sahib Singh
ਹਉ ਹਉ = ਮੈਂ (ਹੀ ਹੋਵਾਂ) ਮੈਂ (ਹੀ ਵੱਡਾ ਬਣਾਂ) ।
ਸਾਕਤ = ਮਾਇਆ = ਗ੍ਰਸੇ ਜੀਵ ।
ਮੁਗਧ = ਮੂਰਖ ।
ੜੜਕਿ = (ਹਉਮੈ ਦਾ ਕੰਡਾ) ਚੁਭ ਚੁਭ ਕੇ ।
ਮੁਏ = ਆਤਮਕ ਮੌਤੇ ਮਰਦੇ ਹਨ, ਆਤਮਕ ਆਨੰਦ ਗਵਾ ਲੈਂਦੇ ਹਨ ।
ਤਿ੍ਰਖਾਵੰਤ = ਤਿਹਾਇਆ ।
ਕਿਰਤਿ = ਕਿਰਤ ਅਨੁਸਾਰ ।
ਕਿਰਤਿ ਕਮਾਨ = ਕਮਾਈ ਹੋਈ ਕਿਰਤ ਅਨੁਸਾਰ, ਹਉਮੈ ਦੇ ਆਸਰੇ ਕੀਤੇ ਕਰਮਾਂ ਅਨੁਸਾਰ ।੧ ।
ਪਉੜੀ: = ੜਾੜਿ = ਰੜਕ, ਚੋਭ, ਖਹ-ਖਹ ।
ਸਾਧੂ = ਗੁਰੂ ।
ਕਰਮ ਧਰਮ ਤਤੁ = ਧਾਰਮਿਕ ਕੰਮਾਂ ਦਾ ਤੱਤ ।
ਰੂੜੋ = ਸੁੰਦਰ ਹਰੀ ।
ਜੇਹ = ਜਿਸ ਦੇ ।
ਬਿਨਸਾਹੀ = ਨਾਸ ਹੋ ਜਾਂਦੀ ਹੈ ।
ਹੀਐ = ਹਿਰਦੇ ਵਿਚ ।
ਅਹੰਬੁਧਿ ਵਿਕਾਰਾ = ਮੈਂ ਵੱਡਾ ਬਣ ਜਾਵਾਂ—ਇਸ ਸਮਝ ਅਨੁਸਾਰ ਕੀਤੇ ਮਾੜੇ ਕੰਮ ।੪੭ ।

ਮਾਇਆ-ਗ੍ਰਸੇ ਮੂਰਖ ਬੇਸਮਝ ਮਨੁੱਖਾਂ ਦੀ ਉਮਰ ਇਸੇ ਵਹਣ ਵਿਚ ਬੀਤ ਜਾਂਦੀ ਹੈ ਕਿ ਮੈਂ ਹੀ ਵੱਡਾ ਹੋਵਾਂ, ਮੈਂ ਹੀ ਹੋਵਾਂ ।
ਹੇ ਨਾਨਕ! ਹਉਮੈ ਦੇ ਆਸਰੇ ਕੀਤੇ ਕੰਮਾਂ (ਦੇ ਸੰਸਕਾਰਾਂ) ਦੇ ਕਾਰਨ, ਹਉਮੈ ਦਾ ਕੰਡਾ ਚੁਭ ਚੁਭ ਕੇ ਹੀ ਉਹਨਾਂ ਦੀ ਆਤਮਕ ਮੌਤ ਹੋ ਜਾਂਦੀ ਹੈ, ਜਿਵੇਂ ਕੋਈ ਤਿ੍ਰਹਾਇਆ (ਪਾਣੀ ਖੁਣੋਂ ਮਰਦਾ ਹੈ, ਉਹ ਆਤਮਕ ਸੁਖ ਬਾਝੋਂ ਤੜਫਦੇ ਹਨ) ।੧ ।
ਪਉੜੀ:- (ਮਨੁੱਖ ਦੇ ਅੰਦਰੋਂ ਹਉਮੈ ਦੇ ਕੰਡੇ ਦੀ) ਚੋਭ ਗੁਰੂ ਦੀ ਸੰਗਤਿ ਵਿਚ ਹੀ ਮਿਟਦੀ ਹੈ (ਕਿਉਂਕਿ ਸੰਗਤਿ ਵਿਚ ਪ੍ਰਭੂ ਦਾ ਨਾਮ ਮਿਲਦਾ ਹੈ ਤੇ) ਹਰੀ-ਨਾਮ ਦਾ ਸਿਮਰਨ ਸਾਰੇ ਧਾਰਮਿਕ ਕਰਮਾਂ ਦਾ ਨਿਚੋੜ ਹੈ ।
ਜਿਸ ਮਨੁੱਖ ਦੇ ਹਿਰਦੇ ਵਿਚ ਸੋਹਣਾ ਪ੍ਰਭੂ ਆ ਵੱਸੇ, ਉਸ ਦੇ ਅੰਦਰੋਂ ਹਉਮੈ ਦੇ ਕੰਡੇ ਦੀ ਚੋਭ ਜ਼ਰੂਰ ਨਾਸ ਹੋ ਜਾਂਦੀ ਹੈ, ਮਿਟ ਜਾਂਦੀ ਹੈ ।
ਇਹ ਹਉਮੈ ਵਾਲੀ ਰੜਕ (ਆਪਣੇ ਅੰਦਰ) ਉਹੀ ਮੂਰਖ ਮਾਇਆ-ਗ੍ਰਸੇ ਬੰਦੇਕਾਇਮ ਰੱਖਦੇ ਹਨ, ਜਿਨ੍ਹਾਂ ਦੇ ਹਿਰਦੇ ਵਿਚ ਹਉਮੈ ਵਾਲੀ ਬੁੱਧੀ ਤੋਂ ਉਪਜੇ ਭੈੜ ਟਿਕੇ ਰਹਿੰਦੇ ਹਨ ।
(ਪਰ) ਹੇ ਨਾਨਕ! ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਹਉਮੈ ਵਾਲੀ ਚੋਭ ਦੂਰ ਕਰ ਲਈ, ਉਹਨਾਂ ਨੂੰ ਗੁਰੂ ਅੱਖ ਦੇ ਇਕ ਫੋਰ ਵਿਚ ਹੀ ਆਤਮਕ ਆਨੰਦ ਦੀ ਝਲਕ ਵਿਖਾ ਦੇਂਦਾ ਹੈ ।੪੭ ।