ਸਲੋਕੁ ॥
ਸਾਧੂ ਕੀ ਮਨ ਓਟ ਗਹੁ ਉਕਤਿ ਸਿਆਨਪ ਤਿਆਗੁ ॥
ਗੁਰ ਦੀਖਿਆ ਜਿਹ ਮਨਿ ਬਸੈ ਨਾਨਕ ਮਸਤਕਿ ਭਾਗੁ ॥੧॥

Sahib Singh
ਸਾਧੂ = ਗੁਰੂ ।
ਮਨ = ਹੇ ਮਨ !
ਗਹੁ = ਫੜ ।
ਉਕਤਿ = ਦਲੀਲ = ਬਾਜ਼ੀ ।
ਦੀਖਿਆ = ਸਿੱਖਿਆ ।
ਜਿਹ ਮਨਿ = ਜਿਸ ਦੇ ਮਨ ਵਿਚ ।
ਮਸਤਕਿ = ਮੱਥੇ ਉਤੇ ।
ਭਾਗੁ = ਚੰਗਾ ਲੇਖ ।੧ ।
ਪਉੜੀ: = ਹਾਰੇ = ਹਾਰਿ, ਹਾਰ ਕੇ ।
ਸਾਸਤ੍ਰ = ਹਿੰਦੂ ਫ਼ਿਲਾਸਫ਼ੀ ਦੇ ਛੇ ਪੁਸਤਕ—ਸਾਂਖ, ਜੋਗ, ਨਿਆਇ, ਮੀਮਾਂਸਾ, ਵੈਸ਼ੇਸਕ, ਵੇਦਾਂਤ ।
ਛੁਟਕਾਰਾ = (ਮਾਇਆ ਦੇ ਮੋਹ ਤੋਂ) ਖ਼ਲਾਸੀ ।
ਗੁਪਾਲਾ = ਹੇ ਗੋਪਾਲ !
    ਹੇ ਧਰਤੀ ਦੇ ਸਾਈਂ !
    ।੪੮ ।
    
Sahib Singh
ਹੇ ਮਨ! (ਜੇ ਹਉਮੈ ਦੀ ਚੋਭ ਤੋਂ ਬਚਣਾ ਹੈ, ਤਾਂ) ਗੁਰੂ ਦਾ ਆਸਰਾ ਲੈ, ਆਪਣੀਆਂ ਦਲੀਲ-ਬਾਜ਼ੀਆਂ ਤੇ ਸਿਆਣਪਾਂ ਛੱਡ ।
ਹੇ ਨਾਨਕ! ਜਿਸ ਮਨੁੱਖ ਦੇ ਮਨ ਵਿਚ ਗੁਰੂ ਦੀ ਸਿੱਖਿਆ ਵੱਸ ਪੈਂਦੀ ਹੈ, ਉਸ ਦੇ ਮੱਥੇ ਉਤੇ ਚੰਗਾ ਲੇਖ (ਉਘੜਿਆ ਸਮਝੋ) ।੧ ।
ਪਉੜੀ:- ਹੇ ਧਰਤੀ ਦੇ ਸਾਈਂ! (ਹਉਮੈ ਦੀ ਚੋਭ ਤੋਂ ਬਚਣ ਲਈ ਅਨੇਕਾਂ ਚਤੁਰਾਈਆਂ ਸਿਆਣਪਾਂ ਕੀਤੀਆਂ, ਪਰ ਕੁਝ ਨ ਬਣਿਆ, ਹੁਣ) ਹਾਰ ਕੇ ਤੇਰੀ ਸਰਨ ਪਏ ਹਾਂ ।
(ਪੰਡਿਤ ਲੋਕ) ਸਿਮ੍ਰਤੀਆਂ ਸ਼ਾਸਤ੍ਰ ਵੇਦ (ਆਦਿਕ ਧਰਮ-ਪੁਸਤਕ) ਉੱਚੀ ਉੱਚੀ ਪੜ੍ਹਦੇ ਹਨ ।
ਪਰ ਬਹੁਤ ਵਿਚਾਰ ਵਿਚਾਰ ਕੇ ਇਸੇ ਨਤੀਜੇ ਤੇ ਅਪੜੀਦਾ ਹੈ ਕਿ ਹਰੀ-ਨਾਮ ਦੇ ਸਿਮਰਨ ਤੋਂ ਬਿਨਾ (ਹਉਮੈ ਦੀ ਚੋਭ ਤੋਂ) ਖ਼ਲਾਸੀ ਨਹੀਂ ਹੋ ਸਕਦੀ ।
ਹੇ ਗੁਪਾਲ! ਅਸੀ ਜੀਵ ਸੁਆਸ ਸੁਆਸ ਭੁੱਲਾਂ ਕਰਦੇ ਹਾਂ ।
ਤੂੰ ਸਾਡੀਆਂ ਭੁੱਲਾਂ ਨੂੰ ਬਖ਼ਸ਼ਣ-ਜੋਗ ਹੈਂ, ਤੇਰੇ ਗੁਣ ਗਿਣੇ ਨਹੀਂ ਜਾ ਸਕਦੇ, ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ ।
ਹੇ ਨਾਨਕ! (ਪ੍ਰਭੂ ਅੱਗੇ ਅਰਦਾਸ ਕਰ, ਤੇ ਆਖ—) ਹੇ ਗੋਪਾਲ! ਅਸੀ ਤੇਰੇ ਬੱਚੇ ਹਾਂ, ਹੇ ਦਿਆਲ! ਸਰਨ ਪਿਆਂ ਦੀ ਲਾਜ ਰੱਖ (ਤੇ ਸਾਨੂੰ ਹਉਮੈ ਦੇ ਕੰਡੇ ਦੀ ਚੋਭ ਤੋਂ ਬਚਾਈ ਰੱਖ) ।੪੮ ।
Follow us on Twitter Facebook Tumblr Reddit Instagram Youtube