ਸਲੋਕੁ ॥
ਹਰਿ ਹਰਿ ਮੁਖ ਤੇ ਬੋਲਨਾ ਮਨਿ ਵੂਠੈ ਸੁਖੁ ਹੋਇ ॥
ਨਾਨਕ ਸਭ ਮਹਿ ਰਵਿ ਰਹਿਆ ਥਾਨ ਥਨੰਤਰਿ ਸੋਇ ॥੧॥

Sahib Singh
ਮਨਿ ਵੂਠੈ = ਜੇ ਮਨ ਵਿਚ ਵੱਸ ਪਏ ।
ਰਵਿ ਰਹਿਆ = ਵਿਆਪਕ ਹੈ ।
ਥਾਨ ਥਨੰਤਰਿ = ਥਾਨ ਥਾਨ ਅੰਤਰਿ, ਹਰੇਕ ਥਾਂ ਦੇ ਅੰਦਰ ।੧ ।
ਪਉੜੀ: = ਹੇਰਉ = ਹੇਰਉਂ, ਮੈਂ ਵੇਖਦਾ ਹਾਂ ।
ਘਟਿ ਘਟਿ = ਹਰੇਕ ਘਟ ਵਿਚ ।
ਗੁਰ ਗਿਆਨ = ਗੁਰੂ ਦਾ ਗਿਆਨ (ਇਹ ਦੱਸਦਾ ਹੈ) ।
ਹਉ = ਹਉਮੈ ।
ਤਿਹ ਹਉ = ਉਸ ਮਨੁੱਖ ਦੀ ਹਉਮੈ ।
ਤਹ = ਉਥੇ, ਉਸ ਦੇ ਅੰਦਰ ।
ਹਤੇ = ਨਾਸ ਹੋ ਗਏ ।
ਹਿਤ = ਪਿਆਰ, ਪ੍ਰੇਮ ।
ਸੰਤਹ ਸੰਗਿ = ਸੰਤ ਜਨਾਂ ਦੀ ਸੰਗਤਿ ਵਿਚ ।
ਓਰੈ = ਪਰਮਾਤਮਾ ਤੋਂ ਉਰੇ ।੫੧ ।
    
Sahib Singh
ਹੇ ਨਾਨਕ! ਉਹ ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੈ, ਹਰੇਕ ਥਾਂ ਦੇ ਅੰਦਰ ਮੌਜੂਦ ਹੈ, ਉਸ ਹਰੀ ਦਾ ਜਾਪ ਮੂੰਹ ਨਾਲ ਕੀਤਿਆਂ ਜਦੋਂ ਉਹ ਮਨ ਵਿਚ ਆ ਵੱਸਦਾ ਹੈ, ਤਾਂ ਆਤਮਕ ਆਨੰਦ ਪੈਦਾ ਹੁੰਦਾ ਹੈ ।੧ ।
ਪਉੜੀ:- ਮੈਂ ਸਭ ਜੀਵਾਂ ਦੇ ਸਰੀਰ ਵਿਚ ਵੇਖਦਾ ਹਾਂ ਕਿ ਪਰਮਾਤਮਾ ਹੀ ਆਪ ਮੌਜੂਦ ਹੈ ।
ਪਰਮਾਤਮਾ ਸਦਾ ਤੋਂ ਹੀ ਹੋਂਦ ਵਾਲਾ ਚਲਿਆ ਆ ਰਿਹਾ ਹੈ, ਉਹ ਜੀਵਾਂ ਦੇ ਦੁੱਖ ਭੀ ਨਾਸ ਕਰਨ ਵਾਲਾ ਹੈ—ਇਹ ਸੂਝ ਗੁਰੂ ਦਾ ਗਿਆਨ ਦੇਂਦਾ ਹੈ (ਗੁਰੂ ਦੇ ਉਪਦੇਸ਼ ਤੋਂ ਇਹ ਸਮਝ ਪੈਂਦੀ ਹੈ) ।
ਸੰਤਾਂ ਦੀ ਸੰਗਤਿ ਦੀ ਬਰਕਤਿ ਨਾਲ ਮਨੁੱਖ ਦੇ ਜਨਮ ਮਰਨ ਦੇ ਦੁੱਖ ਨਾਸ ਹੋ ਜਾਂਦੇ ਹਨ, ਮਨੁੱਖ ਦੀ ਹਉਮੈ ਮੁੱਕ ਜਾਂਦੀ ਹੈ, ਮਨ ਵਿਚ ਆਨੰਦ ਪੈਦਾ ਹੋ ਜਾਂਦਾ ਹੈ, ਮਨ ਵਿਚੋਂ ਹਉਮੈ ਦਾ ਅਭਾਵ ਹੋ ਜਾਂਦਾ ਹੈ, ਉਥੇ ਪ੍ਰਭੂ ਆਪ ਆ ਵੱਸਦਾ ਹੈ ।
ਜੇਹੜਾ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ ਪ੍ਰੇਮ ਨਾਲ ਦਿਆਲ ਪ੍ਰਭੂ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਂਦਾ ਹੈ, ਪ੍ਰਭੂ ਉਸ ਉਤੇ ਕਿਰਪਾ ਕਰਦਾ ਹੈ ।
ਹੇ ਨਾਨਕ! (ਉਸ ਮਨੁੱਖ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਤੋਂ ਉਰੇ ਹੋਰ ਕੋਈ ਕੁਝ ਕਰਨ-ਜੋਗਾ ਨਹੀਂ ਹੈ, ਇਹ ਸਾਰਾ ਜਗਤ-ਆਕਾਰ ਪਰਮਾਤਮਾ ਤੋਂ ਹੀ ਪਰਗਟ ਹੋਇਆ ਹੈ ।੫੧ ।
Follow us on Twitter Facebook Tumblr Reddit Instagram Youtube