ਛੂਟਤ ਨਹੀ ਕੋਟਿ ਲਖ ਬਾਹੀ ॥
ਨਾਮੁ ਜਪਤ ਤਹ ਪਾਰਿ ਪਰਾਹੀ ॥
ਅਨਿਕ ਬਿਘਨ ਜਹ ਆਇ ਸੰਘਾਰੈ ॥
ਹਰਿ ਕਾ ਨਾਮੁ ਤਤਕਾਲ ਉਧਾਰੈ ॥
ਅਨਿਕ ਜੋਨਿ ਜਨਮੈ ਮਰਿ ਜਾਮ ॥
ਨਾਮੁ ਜਪਤ ਪਾਵੈ ਬਿਸ੍ਰਾਮ ॥
ਹਉ ਮੈਲਾ ਮਲੁ ਕਬਹੁ ਨ ਧੋਵੈ ॥
ਹਰਿ ਕਾ ਨਾਮੁ ਕੋਟਿ ਪਾਪ ਖੋਵੈ ॥
ਐਸਾ ਨਾਮੁ ਜਪਹੁ ਮਨ ਰੰਗਿ ॥
ਨਾਨਕ ਪਾਈਐ ਸਾਧ ਕੈ ਸੰਗਿ ॥੩॥

Sahib Singh
ਛੂਟਤ = ਖ਼ਲਾਸੀ ਪਾਉਂਦਾ, ਬਚ ਸਕਦਾ ।
ਬਾਹੀ = ਬਾਹਵਾਂ ਨਾਲ, ਭਰਾਵਾਂ ਦੇ ਹੁੰਦਿਆਂ ।
ਪਰਾਹੀ = ਪਰਹਿ, ਪੈਂਦੇ ਹਨ ।
ਪਾਰਿ ਪਰਾਹੀ = ਪਾਰ ਲੰੰਘ ਜਾਂਦੇ ਹਨ ।
ਆਇ = ਆ ਕੇ ।
ਸੰਘਾਰੈ = (ਸਕਟ. ਸਜ਼੍ਹã) ਨਾਸ ਕਰਦੇ ਹਨ, ਦੁਖੀ ਕਰਦੇ ਹਨ ।
ਤਤਕਾਲ = ਤੁਰਤ ।
ਬਿਸ੍ਰਾਮ = ਟਿਕਾਉ ।
ਹਉ = ਅਪਣੱਤ, ਵਖੇਵਾਂ = ਪਨ ।
ਕੋਟਿ = ਕਰੋੜਾਂ ।
ਮਨ = ਹੇ ਮਨ !
ਰੰਗਿ = ਰੰਗ ਵਿਚ, ਪਿਆਰ ਨਾਲ ।
ਨਾਨਕ = ਹੇ ਨਾਨਕ !
    
Sahib Singh
ਲੱਖਾਂ ਕਰੋੜਾਂ ਭਰਾਵਾਂ ਦੇ ਹੁੰਦਿਆਂ (ਮਨੁੱਖ ਜਿਸ ਦੀਨ ਅਵਸਥਾ ਤੋਂ) ਖ਼ਲਾਸੀ ਨਹੀਂ ਪਾ ਸਕਦਾ, ਓਥੋਂ (ਪ੍ਰਭੂ ਦਾ) ਨਾਮ ਜਪਿਆਂ (ਜੀਵ) ਪਾਰ ਲੰਘ ਜਾਂਦੇ ਹਨ ।
ਜਿਥੇ ਅਨੇਕਾਂ ਅੌਕੜਾਂ ਆ ਦਬਾਉਂਦੀਆਂ ਹਨ, (ਓਥੇ) ਪ੍ਰਭੂ ਦਾ ਨਾਮ ਤੁਰਤ ਬਚਾ ਲੈਂਦਾ ਹੈ ।
(ਜੀਵ) ਅਨੇਕਾਂ ਜੂਨਾਂ ਵਿਚ ਜੰਮਦਾ ਹੈ, ਮਰਦਾ ਹੈ (ਫਿਰ) ਜੰਮਦਾ ਹੈ (ਏਸੇ ਤ੍ਰਹਾਂ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ), ਨਾਮ ਜਪਿਆਂ (ਪ੍ਰਭੂ-ਚਰਨਾਂ ਵਿਚ) ਟਿਕ ਜਾਂਦਾ ਹੈ ।
ਹਉਮੈ ਨਾਲ ਗੰਦਾ ਹੋਇਆ (ਜੀਵ) ਕਦੇ ਇਹ ਮੈਲ ਧੋਂਦਾ ਨਹੀਂ, (ਪਰ) ਪ੍ਰਭੂ ਦਾ ਨਾਮ ਕਰੋੜਾਂ ਪਾਪ ਨਾਸ ਕਰ ਦੇਂਦਾ ਹੈ ।
ਹੇ ਮਨ! (ਪ੍ਰਭੂ ਦਾ) ਅਜੇਹਾ ਨਾਮ ਪਿਆਰ ਨਾਲ ਜਪ ।
ਹੇ ਨਾਨਕ! (ਪ੍ਰਭੂ ਦਾ ਨਾਮ) ਗੁਰਮੁਖਾਂ ਦੀ ਸੰਗਤਿ ਵਿਚ ਮਿਲਦਾ ਹੈ ।੩ ।
Follow us on Twitter Facebook Tumblr Reddit Instagram Youtube