ਹਰਿ ਕਾ ਨਾਮੁ ਜਨ ਕਉ ਮੁਕਤਿ ਜੁਗਤਿ ॥
ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ ॥
ਹਰਿ ਕਾ ਨਾਮੁ ਜਨ ਕਾ ਰੂਪ ਰੰਗੁ ॥
ਹਰਿ ਨਾਮੁ ਜਪਤ ਕਬ ਪਰੈ ਨ ਭੰਗੁ ॥
ਹਰਿ ਕਾ ਨਾਮੁ ਜਨ ਕੀ ਵਡਿਆਈ ॥
ਹਰਿ ਕੈ ਨਾਮਿ ਜਨ ਸੋਭਾ ਪਾਈ ॥
ਹਰਿ ਕਾ ਨਾਮੁ ਜਨ ਕਉ ਭੋਗ ਜੋਗ ॥
ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥
ਜਨੁ ਰਾਤਾ ਹਰਿ ਨਾਮ ਕੀ ਸੇਵਾ ॥
ਨਾਨਕ ਪੂਜੈ ਹਰਿ ਹਰਿ ਦੇਵਾ ॥੬॥

Sahib Singh
ਜਨ ਕਉ = ਭਗਤ ਜਨਾਂ ਵਾਸਤੇ ।
ਮੁਕਤਿ = (ਮਾਇਆ ਦੇ ਬੰਧਨਾਂ ਤੋਂ) ਛੁਟਕਾਰਾ ।
ਜੁਗਤਿ = ਤਰੀਕਾ, ਵਸੀਲਾ ।
ਤਿ੍ਰਪਤਿ = ਰਜੇਵਾਂ, ਤਸੱਲੀ ।
ਭੁਗਤਿ = (ਮਾਇਕ) ਭੋਗ ।
ਰੂਪ ਰੰਗੁ = ਸੁਹਣੱਪ ।
ਭੰਗੁ = ਵਿਘਨ ।
ਵਡਿਆਈ = ਇੱਜ਼ਤ ।
ਜਨ = (ਭਗਤ) ਜਨਾਂ ਨੇ ।
ਬਿਓਗੁ = ਵਿਛੋੜਾ, ਕਲੇਸ਼, ਦੁੱਖ ।
ਰਾਤਾ = ਰੱਤਾ ਹੋਇਆ, ਭਿੱਜਿਆ ਹੋਇਆ, ਮਸਤ ।
ਦੇਵਾ = ਦੇਵ, ਚਾਨਣ = ਰੂਪ ਪ੍ਰਭੂ ।
    
Sahib Singh
ਭਗਤ ਵਾਸਤੇ ਪ੍ਰਭੂ ਦਾ ਨਾਮ (ਹੀ) (ਮਾਇਆ ਦੇ ਬੰਧਨਾਂ ਤੋਂ) ਛੁਟਕਾਰੇ ਦਾ ਵਸੀਲਾ ਹੈ, (ਕਿਉਂਕਿ) ਪ੍ਰਭੂ ਦੇ ਨਾਮ ਦੀ ਰਾਹੀਂ ਭਗਤ (ਮਾਇਆ ਦੇ) ਭੋਗਾਂ ਵਲੋਂ ਰੱਜ ਜਾਂਦਾ ਹੈ ।
ਪ੍ਰਭੂ ਦਾ ਨਾਮ ਭਗਤ ਦਾ ਸੋਹਜ ਸੁਹਣੱਪ ਹੈ, ਪ੍ਰਭੂ ਦਾ ਨਾਮ ਜਪਦਿਆਂ (ਭਗਤ ਦੇ ਰਾਹ ਵਿਚ) ਕਦੇ (ਕੋਈ) ਅਟਕਾਉ ਨਹੀਂ ਪੈਂਦਾ ।
ਪ੍ਰਭੂ ਦਾ ਨਾਮ (ਹੀ) ਭਗਤ ਦੀ ਪਤ-ਇੱਜ਼ਤ ਹੈ, (ਕਿਉਂਕਿ) ਪ੍ਰਭੂ ਦੇ ਨਾਮ ਦੀ ਰਾਹੀਂ (ਹੀ) ਭਗਤਾਂ ਨੇ (ਜਗਤ ਵਿਚ) ਨਾਮਣਾ ਪਾਇਆ ਹੈ ।
(ਤਿਆਗੀ ਦਾ) ਜੋਗ (-ਸਾਧਨ) ਤੇ ਗਿ੍ਰਹਸਤੀ ਦਾ ਮਾਇਆ ਦਾ ਭੋਗ ਭਗਤ ਜਨ ਵਾਸਤੇ ਪ੍ਰਭੂ ਦਾ ਨਾਮ (ਹੀ) ਹੈ, ਪ੍ਰਭੂ ਦਾ ਨਾਮ ਜਪਦਿਆਂ (ਉਸ ਨੂੰ) ਕੋਈ ਦੁੱਖ ਕਲੇਸ਼ ਨਹੀਂ ਹੁੰਦਾ ।
(ਪ੍ਰਭੂ ਦਾ) ਭਗਤ (ਸਦਾ) ਪ੍ਰਭੂ ਦੇ ਨਾਮ ਦੀ ਸੇਵਾ (ਸਿਮਰਨ) ਵਿਚ ਮਸਤ ਰਹਿੰਦਾ ਹੈ; ਹੇ ਨਾਨਕ! (ਭਗਤ ਸਦਾ) ਪ੍ਰਭੂ-ਦੇਵ ਨੂੰ ਪੂਜਦਾ ਹੈ ।੬ ।
Follow us on Twitter Facebook Tumblr Reddit Instagram Youtube