ਪਾਰਜਾਤੁ ਇਹੁ ਹਰਿ ਕੋ ਨਾਮ ॥
ਕਾਮਧੇਨ ਹਰਿ ਹਰਿ ਗੁਣ ਗਾਮ ॥
ਸਭ ਤੇ ਊਤਮ ਹਰਿ ਕੀ ਕਥਾ ॥
ਨਾਮੁ ਸੁਨਤ ਦਰਦ ਦੁਖ ਲਥਾ ॥
ਨਾਮ ਕੀ ਮਹਿਮਾ ਸੰਤ ਰਿਦ ਵਸੈ ॥
ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥
ਸੰਤ ਕਾ ਸੰਗੁ ਵਡਭਾਗੀ ਪਾਈਐ ॥
ਸੰਤ ਕੀ ਸੇਵਾ ਨਾਮੁ ਧਿਆਈਐ ॥
ਨਾਮ ਤੁਲਿ ਕਛੁ ਅਵਰੁ ਨ ਹੋਇ ॥
ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥੮॥੨॥
Sahib Singh
ਪਾਰਜਾਤੁ = ਸੁਰਗ ਦੇ ਪੰਜ ਰੁੱਖ ਪਚੈਤੇ ਦੇਵਤਰਵੋ ਮਜ਼ਦਾਰ: ਪਾਰਿਜਾਤਿਕ: ॥ ਸਜ਼ਤਾਨ: ਕÑਪਵã˜Óਚ ਪੁਜ਼ਸਿ ਵਾ ਹਰਿਚਂਦਨਮੱ ॥ ਸੁਰਗ ਦੇ ਪੰਜ ਰੁੱਖਾਂ ਵਿਚੋਂ ਇਕ ਦਾ ਨਾਮ ‘ਪਾਰਜਾਤ’ ਹੈ, ਇਸ ਦੀ ਬਾਬਤ ਇਹ ਖਿ਼ਆਲ ਬਣਿਆ ਹੋਇਆ ਹੈ ਕਿ ਇਹ ਹਰੇਕ ਮਨੋ-ਕਾਮਨਾ ਪੂਰੀ ਕਰਦਾ ਹੈ ।
ਕਾਮਧੇਨ = ਸੁਰਗ ਦੀ ਗਾਂ ਜੋ ਹਰੇਕ ਮਨੋ-ਕਾਮਨਾ ਪੂਰੀ ਕਰਦੀ ਹੈ ।
ਗਾਮ = ਗਾਉਣੇ ।
ਦੁਰਤੁ = ਪਾਪ ।
ਨਾਮ ਤੁਲਿ = ਨਾਮ ਦੇ ਬਰਾਬਰ ।
ਗੁਰਮੁਖਿ = ਗੁਰੂ ਦੀ ਰਾਹੀਂ ।
ਜਨੁ ਕੋਇ = ਕੋਈ ਵਿਰਲਾ ਮਨੁੱਖ ।
ਕਾਮਧੇਨ = ਸੁਰਗ ਦੀ ਗਾਂ ਜੋ ਹਰੇਕ ਮਨੋ-ਕਾਮਨਾ ਪੂਰੀ ਕਰਦੀ ਹੈ ।
ਗਾਮ = ਗਾਉਣੇ ।
ਦੁਰਤੁ = ਪਾਪ ।
ਨਾਮ ਤੁਲਿ = ਨਾਮ ਦੇ ਬਰਾਬਰ ।
ਗੁਰਮੁਖਿ = ਗੁਰੂ ਦੀ ਰਾਹੀਂ ।
ਜਨੁ ਕੋਇ = ਕੋਈ ਵਿਰਲਾ ਮਨੁੱਖ ।
Sahib Singh
ਪ੍ਰਭੂ ਦਾ ਇਹ ਨਾਮ (ਹੀ) “ਪਾਰਜਾਤ” ਰੁੱਖ ਹੈ, ਪ੍ਰਭੂ ਦੇ ਗੁਣ ਗਾਉਣੇ (ਹੀ ਇੱਛਾ-ਪੂਰਕ) “ਕਾਮਧੇਨ” ਹੈ ।
ਪ੍ਰਭੂ ਦੀਆਂ (ਸਿਫ਼ਤਿ-ਸਾਲਾਹ ਦੀਆਂ) ਗੱਲਾਂ (ਹੋਰ) ਸਭ (ਗੱਲਾਂ) ਤੋਂ ਚੰਗੀਆਂ ਹਨ (ਕਿਉਂਕਿ ਪ੍ਰਭੂ ਦਾ) ਨਾਮ ਸੁਣਿਆਂ ਸਾਰੇ ਦੁਖ ਦਰਦ ਲਹਿ ਜਾਂਦੇ ਹਨ ।
(ਪ੍ਰਭੂ ਦੇ) ਨਾਮ ਦੀ ਵਡਿਆਈ ਸੰਤਾਂ ਦੇ ਹਿਰਦੇ ਵਿਚ ਵੱਸਦੀ ਹੈ (ਅਤੇ) ਸੰਤਾਂ ਦੇ ਪ੍ਰਤਾਪ ਨਾਲ ਸਾਰਾ ਪਾਪ ਦੂਰ ਹੋ ਜਾਂਦਾ ਹੈ ।
ਵੱਡੇ ਭਾਗਾਂ ਨਾਲ ਸੰਤਾਂ ਦੀ ਸੰਗਤਿ ਮਿਲਦੀ ਹੈ (ਅਤੇ) ਸੰਤਾਂ ਦੀ ਸੇਵਾ (ਕੀਤਿਆਂ) (ਪ੍ਰਭੂ ਦਾ) ਨਾਮ ਸਿਮਰੀਦਾ ਹੈ ।
ਪ੍ਰਭੂ-ਨਾਮ ਦੇ ਬਰਾਬਰ ਹੋਰ ਕੋਈ (ਪਦਾਰਥ) ਨਹੀਂ, ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਮਨੁੱਖ ਨਾਮ (ਦੀ ਦਾਤਿ) ਲੱਭਦਾ ਹੈ ।੮।੨ ।