ਸਲੋਕੁ ॥
ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ ॥
ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥੧॥

Sahib Singh
ਪੇਖੇ = ਵੇਖੇ ਹਨ ।
ਸਰਬ = ਸਾਰੇ ।
ਢਢੋਲਿ = ਢੂੰਡ ਕੇ, ਖੋਜ ਕੇ ।
ਪੂਜਸਿ ਨਾਹੀ = ਨਹੀਂ ਅੱਪੜਦੇ, ਬਰਾਬਰੀ ਨਹੀਂ ਕਰਦੇ ।
ਅਮੋਲ = ਜਿਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।
ਸਾਸਤ੍ਰ = {ਸ਼ਕਟ._ਾÔ>} ੧. ਧਾਰਮਿਕ ਪੁਸਤਕ ।
    ੨. ਪਦਾਰਥ ਵਿੱਦਿਆ ਦੇ ਪੁਸਤਕ ।
ਸਿਮਿ੍ਰਤਿ = ਹਿੰਦੂ ਕੌਮ ਵਾਸਤੇ ਧਾਰਮਿਕ ਤੇ ਭਾਈਚਾਰਕ ਕਾਨੂੰਨ ਦੀਆਂ ਪੁਸਤਕਾਂ ਜੋ ਮਨੂ ਆਦਿਕ ਆਗੂਆਂ ਨੇ ਲਿਖੀਆਂ ।
    
Sahib Singh
ਬਹੁਤ ਸ਼ਾਸਤ੍ਰ ਤੇ ਬਹੁ ਸਿੰਮਿ੍ਰਤੀਆਂ, ਸਾਰੇ (ਅਸਾਂ) ਖੋਜ ਕੇ ਵੇਖੇ ਹਨ; (ਇਹ ਪੁਸਤਕ ਕਈ ਤ੍ਰਹਾਂ ਦੀ ਗਿਆਨ-ਚਰਚਾ ਤੇ ਕਈ ਧਾਰਮਿਕ ਤੇ ਭਾਈਚਾਰਕ ਰਸਮਾਂ ਸਿਖਾਉਂਦੇ ਹਨ) (ਪਰ ਇਹ) ਅਕਾਲ ਪੁਰਖ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ ।
ਹੇ ਨਾਨਕ! (ਪ੍ਰਭੂ ਦੇ) ਨਾਮ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।੧ ।
Follow us on Twitter Facebook Tumblr Reddit Instagram Youtube