ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥
ਮਹਾ ਉਦਾਸੁ ਤਪੀਸਰੁ ਥੀਵੈ ॥
ਅਗਨਿ ਮਾਹਿ ਹੋਮਤ ਪਰਾਨ ॥
ਕਨਿਕ ਅਸ੍ਵ ਹੈਵਰ ਭੂਮਿ ਦਾਨ ॥
ਨਿਉਲੀ ਕਰਮ ਕਰੈ ਬਹੁ ਆਸਨ ॥
ਜੈਨ ਮਾਰਗ ਸੰਜਮ ਅਤਿ ਸਾਧਨ ॥
ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥
ਤਉ ਭੀ ਹਉਮੈ ਮੈਲੁ ਨ ਜਾਵੈ ॥
ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥
ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥੨॥
Sahib Singh
ਨਉ ਖੰਡ = ਨਉਂ ਹਿੱਸੇ ।
ਪਿ੍ਰਥਮੀ = ਧਰਤੀ ।
ਨਉ ਖੰਡ ਪਿ੍ਰਥਮੀ = ਧਰਤੀ ਦੇ ਨਉਂ ਹੀ ਹਿੱਸੇ,ਭਾਵ, ਸਾਰੀ ਧਰਤੀ ।
ਚਿਰੁ = ਬਹੁਤ ਲੰਮੀ ਉਮਰ ।
ਤਪੀਸਰੁ = ਵੱਡਾ ਤਪੀ ।
ਥੀਵੈ = ਹੋ ਜਾਏ ।
ਨਿਉਲੀ ਕਰਮ = ਯੋਗ ਦਾ ਇਕ ਸਾਧਨ ਹੈ ਜਿਸ ਨਾਲ ਆਂਦਰਾਂ ਸਾਫ਼ ਕਰੀਦੀਆਂ ਹਨ ।
ਸਾਹ ਬਾਹਰ ਨੂੰ ਕੱਢ ਕੇ ਪੇਟ ਨੂੰ ਅੰਦਰ ਵਲ ਖਿੱਚ ਲਈਦਾ ਹੈ, ਫੇਰ ਆਂਦਰਾਂ ਨੂੰ ਇਕੱਠੀਆਂ ਕਰ ਕੇ ਘੁਮਾਈਦਾ ਹੈ ।
ਇਹ ਸਾਧਨ ਸਵੇਰੇ ਖ਼ਾਲੀ ਪੇਟ ਕਰੀਦਾ ਹੈ ।
ਮਾਰਗ = ਰਸਤਾ ।
ਨਿਮਖ ਨਿਮਖ = ਥੋੜਾ ਥੋੜਾ ।
ਸਮਸਰਿ = ਬਰਾਬਰ ।
ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ, ਉਹ ਮਨੁੱਖ ਜੋ ਗੁਰੂ ਦੇ ਸਨਮੁਖ ਹਨ ।
ਪਰਾਨ = ਜਿੰਦ ।
ਕਨਿਕ = ਸੋਨਾ (ਗੋਲਦ) ।
ਅਸ੍ਵ = ਘੋੜੇ ।
ਹੈਵਰ = {ਹਰਾਵਰ} ਵਧੀਆ ਘੋੜੇ ।
ਭੂਮਿ ਦਾਨ = ਜ਼ਮੀਨ ਦਾ ਦਾਨ ।

(ਜੇ ਕੋਈ ਮਨੁੱਖ) ਸਾਰੀ ਧਰਤੀ ਤੇ ਫਿਰੇ, ਲੰਮੀ ਉਮਰ ਤਕ ਜੀਊਂਦਾ ਰਹੇ, (ਜਗਤ ਵਲੋਂ) ਬਹੁਤ ਉਪਰਾਮ ਹੋ ਕੇ ਵੱਡਾ ਤਪੀ ਬਣ ਜਾਏ; ਅੱਗ ਵਿਚ (ਆਪਣੀ) ਜਿੰਦ ਹਵਨ ਕਰ ਦੇਵੇ; ਸੋਨਾ, ਘੋੜੇ, ਵਧੀਆ ਘੋੜੇ ਤੇ ਜ਼ਿਮੀਂ ਦਾਨ ਕਰੇ; ਨਿਉਲੀ ਕਰਮ ਤੇ ਹੋਰ ਬਹੁਤ ਸਾਰੇ (ਯੋਗ-) ਆਸਨ ਕਰੇ, ਜੈਨੀਆਂ ਦੇ ਰਸਤੇ (ਚੱਲ ਕੇ) ਬੜੇ ਕਠਿਨ ਸਾਧਨ ਤੇ ਸੰਜਮ ਕਰੇ; ਸਰੀਰ ਨੂੰ ਰਤਾ ਰਤਾ ਕਰ ਕੇ ਕਟਾ ਦੇਵੇ, ਤਾਂ ਭੀ (ਮਨ ਦੀ) ਹਉਮੈ ਦੀ ਮੈਲ ਦੂਰ ਨਹੀਂ ਹੁੰਦੀ ।
(ਅਜੇਹਾ) ਕੋਈ (ਉੱਦਮ) ਪ੍ਰਭੂ ਦੇ ਨਾਮ ਦੇ ਬਰਾਬਰ ਨਹੀਂ ਹੈ; ਹੇ ਨਾਨਕ! ਜੋ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਨਾਮ ਜਪਦੇ ਹਨ ਉਹ ਉੱਚੀ ਆਤਮਕ ਅਵਸਥਾ ਹਾਸਲ ਕਰਦੇ ਹਨ ।੨ ।
(ਅਜੇਹਾ) ਕੋਈ (ਉੱਦਮ) ਪ੍ਰਭੂ ਦੇ ਨਾਮ ਦੇ ਬਰਾਬਰ ਨਹੀਂ ਹੈ; ਹੇ ਨਾਨਕ! ਜੋ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਨਾਮ ਜਪਦੇ ਹਨ ਉਹ ਉੱਚੀ ਆਤਮਕ ਅਵਸਥਾ ਹਾਸਲ ਕਰਦੇ ਹਨ ।੨ ।