ਸਰਬ ਧਰਮ ਮਹਿ ਸ੍ਰੇਸਟ ਧਰਮੁ ॥
ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥
ਸਗਲ ਕ੍ਰਿਆ ਮਹਿ ਊਤਮ ਕਿਰਿਆ ॥
ਸਾਧਸੰਗਿ ਦੁਰਮਤਿ ਮਲੁ ਹਿਰਿਆ ॥
ਸਗਲ ਉਦਮ ਮਹਿ ਉਦਮੁ ਭਲਾ ॥
ਹਰਿ ਕਾ ਨਾਮੁ ਜਪਹੁ ਜੀਅ ਸਦਾ ॥
ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥
ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥
ਸਗਲ ਥਾਨ ਤੇ ਓਹੁ ਊਤਮ ਥਾਨੁ ॥
ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥
Sahib Singh
ਸ੍ਰੇਸਟ = ਸਭ ਤੋਂ ਚੰਗਾ ।
ਨਿਰਮਲ = ਪਵਿਤ੍ਰ, ਸੁੱਧ ।
ਕਰਮੁ = ਕੰਮ, ਆਚਰਨ ।
ਕਿ੍ਰਆ = ਧਾਰਮਿਕ ਰਸਮ ।
ਦੁਰਮਤਿ = ਭੈੜੀ ਮਤਿ ।
ਹਿਰਿਆ = ਦੂਰ ਕੀਤੀ ।
ਜੀਅ = ਹੇ ਜੀ !
ਹੇ ਮਨ !
ਅੰਮਿ੍ਰਤ = ਅਮਰ ਕਰਨ ਵਾਲੀ ।
ਰਸਨ = ਜੀਭ ।
ਬਖਾਨੀ = ਉੱਚਾਰ, ਬੋਲ ।
ਜਿਹ ਘਟਿ = ਜਿਸ ਘਟ ਵਿਚ, ਜਿਸ ਸਰੀਰ ਵਿਚ, ਜਿਸ ਹਿਰਦੇ ਵਿਚ ।

(ਹੇ ਮਨ!) ਪ੍ਰਭੂ ਦਾ ਨਾਮ ਜਪ (ਤੇ) ਪਵਿਤ੍ਰ ਆਚਰਣ (ਬਣਾ)—ਇਹ ਧਰਮ ਸਾਰੇ ਧਰਮਾਂ ਨਾਲੋਂ ਚੰਗਾ ਹੈ ।
ਸਤਸੰਗ ਵਿਚ (ਰਹਿ ਕੇ) ਭੈੜੀ ਮਤਿ (ਰੂਪ) ਮੈਲ ਦੂਰ ਕੀਤੀ ਜਾਏ—ਇਹ ਕੰਮ ਹੋਰ ਸਾਰੀਆਂ ਧਾਰਮਿਕ ਰਸਮਾਂ ਨਾਲੋਂ ਉੱਤਮ ਹੈ ।
ਹੇ ਮਨ! ਸਦਾ ਪ੍ਰਭੂ ਦਾ ਨਾਮ ਜਪ—ਇਹ ਉੱਦਮ (ਹੋਰ) ਸਾਰੇ ਉੱਦਮਾਂ ਨਾਲੋਂ ਭਲਾ ਹੈ ।
ਪ੍ਰਭੂ ਦਾ ਜਸ (ਕੰਨਾਂਨਾਲ) ਸੁਣ (ਤੇ) ਜੀਭ ਨਾਲ ਬੋਲ—(ਪ੍ਰਭੂ ਦੇ ਜਸ ਦੀ ਇਹ) ਆਤਮਕ ਜੀਵਨ ਦੇਣ ਵਾਲੀ ਬਾਣੀ ਹੋਰ ਸਭ ਬਾਣੀਆਂ ਨਾਲੋਂ ਸੁੰਦਰ ਹੈ ।
ਹੇ ਨਾਨਕ! ਜਿਸ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ, ਉਹ (ਹਿਰਦਾ-ਰੂਪ) ਥਾਂ ਹੋਰ ਸਾਰੇ (ਤੀਰਥ) ਅਸਥਾਨਾਂ ਤੋਂ ਪਵਿਤ੍ਰ ਹੈ ।੮।੩ ।