ਤੂ ਠਾਕੁਰੁ ਤੁਮ ਪਹਿ ਅਰਦਾਸਿ ॥
ਜੀਉ ਪਿੰਡੁ ਸਭੁ ਤੇਰੀ ਰਾਸਿ ॥
ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥
ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥
ਕੋਇ ਨ ਜਾਨੈ ਤੁਮਰਾ ਅੰਤੁ ॥
ਊਚੇ ਤੇ ਊਚਾ ਭਗਵੰਤ ॥
ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥
ਤੁਮ ਤੇ ਹੋਇ ਸੁ ਆਗਿਆਕਾਰੀ ॥
ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥
ਨਾਨਕ ਦਾਸ ਸਦਾ ਕੁਰਬਾਨੀ ॥੮॥੪॥
Sahib Singh
ਤੁਮ ਪਹਿ = ਤੇਰੇ ਪਾਸ ।
ਪਿੰਡੁ = ਸਰੀਰ ।
ਰਾਸਿ = ਬਖ਼ਸ਼ੀਸ਼, ਪੂੰਜੀ ।
ਘਨੇਰੇ = ਬਹੁਤ ।ਸਮਗ੍ਰੀ—ਪਦਾਰਥ ।
ਸੂਤਿ੍ਰ = ਸੂਤ੍ਰ ਵਿਚ, ਮਰਯਾਦਾ ਵਿਚ, ਹੁਕਮ ਵਿਚ ।
ਧਾਰੀ = ਟਿਕੀ ਹੋਈ ਹੈ ।
ਤੁਮ ਤੇ = ਤੈਥੋਂ ।
ਹੋਇ = (ਜੋ ਕੁਝ) ਹਸਤੀ ਵਿਚ ਆਇਆ ਹੈ, ਪੈਦਾ ਹੋਇਆ ਹੈ ।
ਆਗਿਆਕਾਰੀ = (ਤੇਰੇ) ਹੁਕਮ ਨੂੰ ਮੰਨ ਰਿਹਾ ਹੈ ।
ਕੁਰਬਾਨੀ = ਸਦਕੇ ।
ਮਿਤਿ = ਮਰਯਾਦਾ, ਅੰਦਾਜ਼ਾ ।
ਗਤਿ = ਹਾਲਤ ।

(ਹੇ ਪ੍ਰਭੂ!) ਤੂੰ ਮਾਲਿਕ ਹੈਂ (ਸਾਡੀ ਜੀਵਾਂ ਦੀ) ਅਰਜ਼ ਤੇਰੇ ਅੱਗੇ ਹੀ ਹੈ, ਇਹ ਜਿੰਦ ਤੇ ਸਰੀਰ (ਜੋ ਤੂੰ ਸਾਨੂੰ ਦਿੱਤਾ ਹੈ) ਸਭ ਤੇਰੀ ਹੀ ਬਖ਼ਸ਼ੀਸ਼ ਹੈ ।
ਤੂੰ ਸਾਡਾ ਮਾਂ ਪਿਉ ਹੈਂ, ਅਸੀ ਤੇਰੇ ਬਾਲ ਹਾਂ, ਤੇਰੀ ਮੇਹਰ (ਦੀ ਨਜ਼ਰ) ਵਿਚ ਬੇਅੰਤ ਸੁਖ ਹਨ ।
ਕੋਈ ਤੇਰਾ ਅੰਤ ਨਹੀਂ ਪਾ ਸਕਦਾ, (ਕਿਉਂਕਿ) ਤੂੰ ਸਭ ਤੋਂ ਉੱਚਾ ਭਗਵਾਨ ਹੈਂ ।
(ਜਗਤ ਦੇ) ਸਾਰੇ ਪਦਾਰਥ ਤੇਰੇ ਹੀ ਹੁਕਮ ਵਿਚ ਟਿਕੇ ਹੋਏ ਹਨ; ਤੇਰੀ ਰਚੀ ਹੋਈ ਸਿ੍ਰਸ਼ਟੀ ਤੇਰੀ ਹੀ ਆਗਿਆ ਵਿਚ ਤੁਰ ਰਹੀ ਹੈ ।
ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ—ਇਹ ਤੂੰ ਆਪ ਹੀ ਜਾਣਦਾ ਹੈਂ ।
ਹੇ ਨਾਨਕ! (ਆਖ, ਹੇ ਪ੍ਰਭੂ!) ਤੇਰੇ ਸੇਵਕ (ਤੈਥੋਂ) ਸਦਾ ਸਦਕੇ ਜਾਂਦੇ ਹਨ ।੮।੪ ।