ਰਹਤ ਅਵਰ ਕਛੁ ਅਵਰ ਕਮਾਵਤ ॥
ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥
ਜਾਨਨਹਾਰ ਪ੍ਰਭੂ ਪਰਬੀਨ ॥
ਬਾਹਰਿ ਭੇਖ ਨ ਕਾਹੂ ਭੀਨ ॥
ਅਵਰ ਉਪਦੇਸੈ ਆਪਿ ਨ ਕਰੈ ॥
ਆਵਤ ਜਾਵਤ ਜਨਮੈ ਮਰੈ ॥
ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥
ਤਿਸ ਕੀ ਸੀਖ ਤਰੈ ਸੰਸਾਰੁ ॥
ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥
ਨਾਨਕ ਉਨ ਜਨ ਚਰਨ ਪਰਾਤਾ ॥੭॥

Sahib Singh
ਰਹਤ = ਧਰਮ ਦੇ ਬਾਹਰਲੇ ਚਿੰਨ੍ਹ ਜੋ ਧਾਰੇ ਹੋਏ ਹਨ ।
ਅਵਰ = ਹੋਰ ।
ਕਛੁ ਅਵਰ = ਕੁਝ ਹੋਰ ।
ਕਮਾਵਤ = ਕਮਾਂਦਾ ਹੈ, ਅਮਲੀ ਜ਼ਿੰਦਗੀ ਹੈ ।
ਮਨਿ = ਮਨ ਵਿਚ ।
ਗੰਢ ਲਾਵਤ = ਗਾਂਢੇ ਲਾਂਦਾ ਹੈ, ਜੋੜ-ਤੋੜ ਕਰਦਾ ਹੈ ।
ਪਰਬੀਨ = ਚਤੁਰ, ਸਿਆਣਾ ।
ਕਾਹੂ = ਕਿਸੇ ਦੇ ।
ਭੀਨ = ਭਿੱਜਦਾ, ਪ੍ਰਸੰਨ ਹੁੰਦਾ ।
ਅਵਰ = ਹੋਰਨਾਂ ਨੂੰ ।
ਜਿਸ ਕੈ ਅੰਤਰਿ = ਜਿਸ ਮਨੁੱਖ ਦੇ ਮਨ ਵਿਚ ।
ਸੀਖ = ਸਿੱਖਿਆ ।
ਤਿਸ ਕੀ ਸੀਖ = ਉਸ ਦੀ ਸਿੱਖਿਆ ਨਾਲ ।
ਸੰਸਾਰੁ = ਜਗਤ (ਭਾਵ, ਜਗਤ ਦਾ ਹਰੇਕ ਜੀਵ) ।
ਤੁਮ ਭਾਨੇ = ਤੈਨੂੰ ਭਾਉਂਦੇ ਹਨ, ਤੈਨੂੰ ਚੰਗੇ ਲੱਗਦੇ ਹਨ ।
ਤਿਨ = ਉਹਨਾਂ ਨੇ ।
ਉਨ ਜਨ ਚਰਨ = ਉਹਨਾਂ ਮਨੁੱਖਾਂ ਦੇ ਪੈਰਾਂ ਤੇ ।
ਪਰਾਤਾ = ਪੈਂਦਾ ਹੈ ।
ਮੁਖਹੁ = ਮੂੰਹੋਂ, ਮੂੰਹ ਦੀਆਂ ਗੱਲਾਂ ਨਾਲ ।
    
Sahib Singh
ਧਰਮ ਦੇ ਬਾਹਰਲੇ ਧਾਰੇ ਹੋਏ ਚਿੰਨ੍ਹ ਹੋਰ ਹਨ ਤੇ ਅਮਲੀ ਜ਼ਿੰਦਗੀ ਕੁਝ ਹੋਰ ਹੈ; ਮਨ ਵਿਚ (ਤਾਂ) ਪ੍ਰਭੂ ਨਾਲ ਪਿਆਰ ਨਹੀਂ, ਮੂੰਹ ਦੀਆਂ ਗੱਲਾਂ ਨਾਲ ਘਰ ਪੂਰਾ ਕਰਦਾ ਹੈ ।
(ਪਰ ਦਿਲ ਦੀਆਂ) ਜਾਣਨ ਵਾਲਾ ਪ੍ਰਭੂ ਸਿਆਣਾ ਹੈ, (ਉਹ ਕਦੇ) ਕਿਸੇ ਦੇ ਬਾਹਰਲੇ ਭੇਖ ਨਾਲ ਪ੍ਰਸੰਨ ਨਹੀਂ ਹੋਇਆ ।
(ਜੋ ਮਨੁੱਖ) ਹੋਰਨਾਂ ਨੂੰ ਮੱਤਾਂ ਦੇਂਦਾ ਹੈ (ਪਰ) ਆਪ ਨਹੀਂ ਕਮਾਉਂਦਾ, ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।ਜਿਸ ਮਨੁੱਖ ਦੇ ਹਿਰਦੇ ਵਿਚ ਨਿਰੰਕਾਰ ਵੱਸਦਾ ਹੈ, ਉਸ ਦੀ ਸਿੱਖਿਆ ਨਾਲ ਜਗਤ (ਵਿਕਾਰਾਂ ਤੋਂ) ਬਚਦਾ ਹੈ ।
(ਹੇ ਪ੍ਰਭੂ!) ਜੋ (ਭਗਤ) ਤੈਨੂੰ ਪਿਆਰੇ ਲੱਗਦੇ ਹਨ ਉਹਨਾਂ ਨੇ ਤੈਨੂੰ ਪਛਾਣਿਆ ਹੈ ।
ਹੇ ਨਾਨਕ! (ਆਖ)—ਮੈਂ ਉਹਨਾਂ (ਭਗਤਾਂ) ਦੇ ਚਰਨਾਂ ਤੇ ਪੈਂਦਾ ਹਾਂ ।੭ ।
Follow us on Twitter Facebook Tumblr Reddit Instagram Youtube