ਅਸਟਪਦੀ ॥
ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥
ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥
ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥
ਤਿਸ ਕਉ ਸਿਮਰਤ ਪਰਮ ਗਤਿ ਪਾਵਹਿ ॥
ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥
ਤਿਸਹਿ ਧਿਆਇ ਸਦਾ ਮਨ ਅੰਦਰਿ ॥
ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥
ਆਠ ਪਹਰ ਸਿਮਰਹੁ ਤਿਸੁ ਰਸਨਾ ॥
ਜਿਹ ਪ੍ਰਸਾਦਿ ਰੰਗ ਰਸ ਭੋਗ ॥
ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥
Sahib Singh
ਜਿਹ ਪ੍ਰਸਾਦਿ = ਜਿਸ (ਪ੍ਰਭੂ) ਦੀ ਕਿ੍ਰਪਾ ਨਾਲ ।
ਅੰਮਿ੍ਰਤ = ਸੁਆਦਲੇ ਭੋਜਨ ।
ਖਾਹਿ = ਤੂੰ ਖਾਂਦਾ ਹੈਂ ।
ਸੁਗੰਧਤ = ਸੋਹਣੀ ਮਿੱਠੀ ਵਾਸਨਾ ਵਾਲੀਆਂ ਚੀਜ਼ਾਂ ।
ਤਨਿ = ਸਰੀਰ ਉਤੇ ।
ਪਰਮ = ਉੱਚੀ ।
ਗਤਿ = ਪਦਵੀ, ਦਰਜਾ ।
ਮੰਦਰਿ = ਮੰਦਰ ਵਿਚ, ਘਰ ਵਿਚ ।
ਤਿਸਹਿ = ਉਸ ਨੂੰ ।
ਸੰਗਿ ਸੁਖ = ਸੁਖ ਨਾਲ, ਮੌਜ ਨਾਲ ।
ਰਸਨਾ = ਜੀਭ ਨਾਲ ।

(ਹੇ ਭਾਈ!) ਜਿਸ (ਪ੍ਰਭੂ) ਦੀ ਕਿ੍ਰਪਾ ਨਾਲ ਤੂੰ ਕਈ ਕਿਸਮਾਂ ਦੇ ਸੁਆਦਲੇ ਖਾਣੇ ਖਾਂਦਾ ਹੈਂ, ਉਸ ਨੂੰ ਮਨ ਵਿਚ (ਚੇਤੇ) ਰੱਖ ।
ਜਿਸ ਦੀ ਮਿਹਰ ਨਾਲ ਆਪਣੇ ਸਰੀਰ ਉਤੇ ਤੂੰ ਸੁਗੰਧੀਆਂ ਲਾਉਂਦਾ ਹੈਂ, ਉਸ ਨੂੰ ਯਾਦ ਕੀਤਿਆਂ ਤੂੰ ਉੱਚਾ ਦਰਜਾ ਹਾਸਲ ਕਰ ਲਏਂਗਾ ।
ਜਿਸ ਦੀ ਦਇਆ ਨਾਲ ਤੂੰ ਸੁਖ-ਮਹਲਾਂ ਵਿਚ ਵੱਸਦਾ ਹੈਂ, ਉਸ ਨੂੰ ਸਦਾ ਮਨ ਵਿਚ ਸਿਮਰ ।
ਜਿਸ (ਪ੍ਰਭੂ) ਦੀ ਕਿ੍ਰਪਾ ਨਾਲ ਤੂੰ ਘਰ ਮੌਜਾਂ ਨਾਲ ਵੱਸ ਰਿਹਾ ਹੈਂ, ਉਸ ਨੂੰ ਜੀਭ ਨਾਲ ਅੱਠੇ ਪਹਰ ਯਾਦ ਕਰ ।
ਹੇ ਨਾਨਕ! ਜਿਸ (ਪ੍ਰਭੂ) ਦੀ ਬਖ਼ਸ਼ਸ਼ ਕਰਕੇ ਚੋਜ-ਤਮਾਸ਼ੇ, ਸੁਆਦਲੇ ਖਾਣੇ ਤੇ ਪਦਾਰਥ (ਨਸੀਬ ਹੁੰਦੇ ਹਨ) ਉਸ ਧਿਆਉਣ-ਜੋਗ ਨੂੰ ਸਦਾ ਹੀ ਧਿਆਉਣਾ ਚਾਹੀਦਾ ਹੈ ।੧ ।