ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥
ਲਿਵ ਲਾਵਹੁ ਤਿਸੁ ਰਾਮ ਸਨੇਹੀ ॥
ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥
ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥
ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥
ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ ॥
ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ ॥
ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ ॥
ਜਿਹ ਪ੍ਰਸਾਦਿ ਪਾਈ ਦ੍ਰੁਲਭ ਦੇਹ ॥
ਨਾਨਕ ਤਾ ਕੀ ਭਗਤਿ ਕਰੇਹ ॥੩॥

Sahib Singh
ਆਰੋਗ = ਰੋਗ = ਰਹਿਤ, ਨਰੋਆ ।
ਕੰਚਨ ਦੇਹੀ = ਸੋਨੇ ਵਰਗਾ ਸਰੀਰ ।
ਸਨੇਹੀ = ਪਿਆਰ ਕਰਨ ਵਾਲਾ, ਸਨੇਹ ਕਰਨ ਵਾਲਾ ।
ਓਲਾ = ਪਰਦਾ ।
ਛਿਦ੍ਰ = ਨੁਕਸ, ਐਬ ।
ਪਹੂਚੈ = ਅੱਪੜਦਾ, ਬਰਾਬਰੀ ਕਰਦਾ ।
ਸਾਸਿ ਸਾਸਿ = ਦਮ = ਬ-ਦਮ ।
ਦ੍ਰüਲਭ = ਜੋ ਬੜੀ ਮੁਸ਼ਕਲ ਨਾਲ ਲੱਭੇ ।
ਕਰੇਹ = ਕਰ ।
    
Sahib Singh
ਜਿਸ (ਪ੍ਰਭੂ) ਦੀ ਕਿ੍ਰਪਾ ਨਾਲ ਸੋਨੇ ਵਰਗਾ ਤੇਰਾ ਨਰੋਆ ਜਿਸਮ ਹੈ, ਉਸ ਪਿਆਰੇ ਰਾਮ ਨਾਲ ਲਿਵ ਜੋੜ ।
ਜਿਸ ਦੀ ਮਿਹਰ ਨਾਲ ਤੇਰਾ ਪਰਦਾ ਬਣਿਆ ਰਹਿੰਦਾ ਹੈ, ਹੇ ਮਨ! ਜਿਸ ਦੀ ਦਇਆ ਨਾਲ ਤੇਰੇ ਸਾਰੇ ਐਬ ਢੱਕੇ ਰਹਿੰਦੇ ਹਨ, ਹੇ ਮਨ! ਉਸ ਪ੍ਰਭੂ ਠਾਕੁਰ ਦੀ ਸਰਣ ਪਉ ।
ਜਿਸ ਦੀ ਕਿਰਪਾ ਨਾਲ ਕੋਈ ਤੇਰੀ ਬਰਾਬਰੀ ਨਹੀਂ ਕਰ ਸਕਦਾ, ਹੇ ਮਨ! ਉਸ ਉਚੇ ਪ੍ਰਭੂ ਨੂੰ ਸ੍ਵਾਸ ਸ੍ਵਾਸ ਯਾਦ ਕਰ ।
ਹੇ ਨਾਨਕ! ਜਿਸ ਦੀ ਕਿਰਪਾ ਨਾਲ ਤੈਨੂੰ ਇਹ ਮਨੁੱਖਾ-ਸਰੀਰ ਲੱਭਾ ਹੈ ਜੋ ਬੜੀ ਮੁਸ਼ਕਿਲ ਨਾਲ ਮਿਲਦਾ ਹੈ ਉਸ ਪ੍ਰਭੂ ਦੀ ਭਗਤੀ ਕਰ ।੩ ।
Follow us on Twitter Facebook Tumblr Reddit Instagram Youtube