ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ ॥
ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥
ਜਿਹ ਪ੍ਰਸਾਦਿ ਤੇਰਾ ਪਰਤਾਪੁ ॥
ਰੇ ਮਨ ਮੂੜ ਤੂ ਤਾ ਕਉ ਜਾਪੁ ॥
ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥
ਤਿਸਹਿ ਜਾਨੁ ਮਨ ਸਦਾ ਹਜੂਰੇ ॥
ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥
ਰੇ ਮਨ ਮੇਰੇ ਤੂੰ ਤਾ ਸਿਉ ਰਾਚੁ ॥
ਜਿਹ ਪ੍ਰਸਾਦਿ ਸਭ ਕੀ ਗਤਿ ਹੋਇ ॥
ਨਾਨਕ ਜਾਪੁ ਜਪੈ ਜਪੁ ਸੋਇ ॥੭॥

Sahib Singh
ਜਿਸ ਪ੍ਰਸਾਦਿ = ਜਿਸ ਪ੍ਰਸਾਦਿ, ਜਿਸ ਦੀ ਕਿ੍ਰਪਾ ਨਾਲ ।
ਪ੍ਰਗਟੁ = ਪ੍ਰਸਿੱਧ, ਮਸ਼ਹੂਰ, ਸੋਭਾ ਵਾਲਾ ।
ਸੰਸਾਰਿ = ਸੰਸਾਰ ਵਿਚ ।
ਮਨਹੁ = ਮਨ ਤੋਂ ।
ਮੂੜ = ਮੂਰਖ ।
ਤਾ ਕਉ = ਉਸ ਨੂੰ ।
ਜਾਪੁ = ਯਾਦ ਕਰ ।
ਕਾਰਜ = ਕੰਮ ।
ਪੂਰੇ = ਮੁਕੰਮਲ, ਸਿਰੇ ਚੜ੍ਹਦੇ ਹਨ ।
ਜਾਨੁ = ਸਮਝ ਲੈ ।
ਹਜੂਰੇ = ਅੰਗ = ਸੰਗ ।
ਰਾਚੁ = ਰਚ, ਰੁੱਝ, ਜੁੜਿਆ ਰਹੁ ।
ਸੋਇ = ਓਹੀ ਮਨੁੱਖ ।
ਸਭ ਕੀ = ਹਰੇਕ ਜੀਵ ਦੀ ।
ਗਤਿ = {ਸ਼ਕਟ. ਗਤਿ—ੳਚਚੲਸਸ, ੲਨਟਰੳਨਚੲ}ਪਹੁੰਚ ।
    
Sahib Singh
ਜਿਸ ਪ੍ਰਭੂ ਦੀ ਕਿ੍ਰਪਾ ਨਾਲ ਤੂੰ ਜਗਤ ਵਿਚ ਸੋਭਾ ਵਾਲਾ ਹੈਂ ਉਸ ਨੂੰ ਕਦੇ ਭੀ ਮਨੋਂ ਨ ਭੁਲਾ ।
ਜਿਸ ਦੀ ਮੇਹਰ ਨਾਲ ਤੈਨੂੰ ਵਡਿਆਈ ਮਿਲੀ ਹੋਈ ਹੈ, ਹੇ ਮੂਰਖ ਮਨ! ਤੂੰ ਉਸ ਪ੍ਰਭੂ ਨੂੰ ਜਪ ।ਜਿਸ ਦੀ ਕਿ੍ਰਪਾ ਨਾਲ ਤੇਰੇ (ਸਾਰੇ) ਕੰਮ ਸਿਰੇ ਚੜ੍ਹਦੇ ਹਨ, ਹੇ ਮਨ! ਤੂੰ ਉਸ (ਪ੍ਰਭੂ) ਨੂੰ ਸਦਾ ਅੰਗ ਸੰਗ ਜਾਣ ।
ਜਿਸ ਦੀ ਬਰਕਤਿ ਨਾਲ ਤੈਨੂੰ ਸੱਚ ਪਰਾਪਤ ਹੁੰਦਾ ਹੈ, ਹੇ ਮੇਰੇ ਮਨ! ਤੂੰ ਉਸ (ਪ੍ਰਭੂ) ਨਾਲ ਜੁੜਿਆ ਰਹੁ ।
ਜਿਸ (ਪਰਾਮਤਮਾ) ਦੀ ਦਇਆ ਨਾਲ ਹਰੇਕ (ਜੀਵ) ਦੀ (ਉਸ ਤਕ) ਪਹੁੰਚ ਹੋ ਜਾਂਦੀ ਹੈ, (ਉਸ ਨੂੰ ਜਪ) ।
ਹੇ ਨਾਨਕ! (ਜਿਸ ਨੂੰ ਇਹ ਦਾਤਿ ਮਿਲਦੀ ਹੈ) ਉਹ (ਹਰਿ-) ਜਾਪ ਹੀ ਜਪਦਾ ਹੈ ।੭ ।
Follow us on Twitter Facebook Tumblr Reddit Instagram Youtube