ਆਪਿ ਜਪਾਏ ਜਪੈ ਸੋ ਨਾਉ ॥
ਆਪਿ ਗਾਵਾਏ ਸੁ ਹਰਿ ਗੁਨ ਗਾਉ ॥
ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥
ਪ੍ਰਭੂ ਦਇਆ ਤੇ ਕਮਲ ਬਿਗਾਸੁ ॥
ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥
ਪ੍ਰਭ ਦਇਆ ਤੇ ਮਤਿ ਊਤਮ ਹੋਇ ॥
ਸਰਬ ਨਿਧਾਨ ਪ੍ਰਭ ਤੇਰੀ ਮਇਆ ॥
ਆਪਹੁ ਕਛੂ ਨ ਕਿਨਹੂ ਲਇਆ ॥
ਜਿਤੁ ਜਿਤੁ ਲਾਵਹੁ ਤਿਤੁ ਲਗਹਿ ਹਰਿ ਨਾਥ ॥
ਨਾਨਕ ਇਨ ਕੈ ਕਛੂ ਨ ਹਾਥ ॥੮॥੬॥

Sahib Singh
ਗਾਵਾਏ = ਗਾਵਣ ਵਿਚ ਸਹਾਇਤਾ ਕਰਦਾ ਹੈ, ਗਾਵਣ ਲਈ ਪ੍ਰੇਰਦਾ ਹੈ ।
ਪ੍ਰਗਾਸੁ = ਚਾਨਣ ।
ਪ੍ਰਭੂ ਦਇਆ = ਪ੍ਰਭੂ ਦੀ ਦਇਆ ।
ਕਮਲ ਬਿਗਾਸੁ = ਕਮਲ ਦਾ ਬਿਗਾਸ, ਹਿਰਦੇ ਰੂਪੀ ਕਉਲ ਫੁੱਲ ਦਾ ਖਿੜਾਉ ।
ਪ੍ਰਸੰਨ = ਖ਼ੁਸ਼ ।
ਸੋਇ = ਉਹ (ਪ੍ਰਭੂ) ।
ਨਿਧਾਨ = ਖ਼ਜ਼ਾਨੇ ।
ਮਇਆ = {ਸ਼ਕਟ. ਮਯਸੱ ਨ. ਪਲੲੳਸੁਰੲ, ਦੲਲਗਿਹਟ, ਸੳਟਸਿਡੳਚਟੋਿਨ} ਖ਼ੁਸ਼ੀ, ਪ੍ਰਸੰਨਤਾ ।
ਆਪਹੁ = ਆਪਣੇ ਆਪ ਤੋਂ, ਆਪਣੇ ਉੱਦਮ ਨਾਲ ।
ਕਿਨਹੂ = ਕਿਸੇ ਨੇ ਭੀ ।
ਹਰਿ ਨਾਥ = ਹੇ ਹਰੀ !
    ਹੇ ਨਾਥ !
ਇਨ ਕੈ ਹਾਥ = ਇਹਨਾਂ ਜੀਵਾਂ ਦੇ ਹੱਥਾਂ ਵਿਚ, ਇਹਨਾਂ ਜੀਵਾਂ ਦੇ ਵੱਸ ਵਿਚ ।
    
Sahib Singh
ਉਹੀ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਜਿਸ ਪਾਸੋਂ ਆਪ ਜਪਾਉਂਦਾ ਹੈ, ਉਹੀ ਮਨੁੱਖ ਹਰੀ ਦੇ ਗੁਣ ਗਾਉਂਦਾ ਹੈ ਜਿਸ ਨੂੰ ਗਾਵਣ ਲਈ ਪ੍ਰੇਰਦਾ ਹੈ ।
ਪ੍ਰਭੂ ਦੀ ਮੇਹਰ ਨਾਲ (ਮਨ ਵਿਚ ਗਿਆਨ ਦਾ) ਪ੍ਰਕਾਸ਼ ਹੁੰਦਾ ਹੈ; ਉਸ ਦੀ ਦਇਆ ਨਾਲ ਹਿਰਦਾ-ਰੂਪ ਕਉਲ ਫੁੱਲ ਖਿੜਦਾ ਹੈ ।
ਉਹ ਪ੍ਰਭੂ (ਉਸ ਮਨੁੱਖ ਦੇ) ਮਨ ਵਿਚ ਵੱਸਦਾ ਹੈ ਜਿਸ ਉਤੇ ਉਹ ਤੱ੍ਰüਠਦਾ ਹੈ, ਪ੍ਰਭੂ ਦੀ ਮੇਹਰ ਨਾਲ (ਮਨੁੱਖ ਦੀ) ਮੱਤ ਚੰਗੀ ਹੁੰਦੀ ਹੈ ।
ਹੇ ਪ੍ਰਭੂ! ਤੇਰੀ ਮੇਹਰ ਦੀ ਨਜ਼ਰ ਵਿਚ ਸਾਰੇ ਖ਼ਜ਼ਾਨੇ ਹਨ, ਆਪਣੇ ਜਤਨ ਨਾਲ ਕਿਸੇ ਨੇ ਭੀ ਕੁਝ ਨਹੀਂ ਲੱਭਾ (ਭਾਵ, ਜੀਵ ਦਾ ਉੱਦਮ ਤਦੋਂ ਹੀ ਸਫਲ ਹੁੰਦਾ ਹੈ ਜਦੋਂ ਤੂੰ ਸਵੱਲੀ ਨਜ਼ਰ ਕਰਦਾ ਹੈਂ) ।
ਹੇ ਹਰੀ! ਹੇ ਨਾਥ! ਜਿਧਰ ਤੂੰ ਲਾਉਂਦਾ ਹੈਂ ਉਧਰ ਇਹ ਜੀਵ ਲੱਗਦੇ ਹਨ ।
ਹੇ ਨਾਨਕ! ਇਹਨਾਂ ਜੀਵਾਂ ਦੇ ਵੱਸ ਕੁਝ ਨਹੀਂ ।੮।੬ ।
Follow us on Twitter Facebook Tumblr Reddit Instagram Youtube