ਸਲੋਕੁ ॥
ਅਗਮ ਅਗਾਧਿ ਪਾਰਬ੍ਰਹਮੁ ਸੋਇ ॥
ਜੋ ਜੋ ਕਹੈ ਸੁ ਮੁਕਤਾ ਹੋਇ ॥
ਸੁਨਿ ਮੀਤਾ ਨਾਨਕੁ ਬਿਨਵੰਤਾ ॥
ਸਾਧ ਜਨਾ ਕੀ ਅਚਰਜ ਕਥਾ ॥੧॥

Sahib Singh
ਅਗਮ = ਜਿਸ ਤਕ ਪਹੁੰਚ ਨਾ ਹੋ ਸਕੇ ।
ਅਗਾਧਿ = ਅਥਾਹ ।
ਕਹੈ = ਆਖਦਾ ਹੈ, ਸਲਾਹੁੰਦਾ ਹੈ ।
ਮੁਕਤਾ = (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ।
ਮੀਤਾ = ਹੇ ਮਿਤ੍ਰ !
ਨਾਨਕੁ = {ਂੋਮਨਿੳਟਵਿੲ ਛੳਸੲ,ਸ਼ਨਿਗੁਲੳਰ ਂੁਮਬੲਰ, ਸ਼ੁਬਜੲਚਟ ਟੋ ਟਹੲ ਵੲਰਬ ਬਿਨਵੰਤਾ, ਕਰਤਾ-ਕਾਰਕ, ਪੁਲਿੰਗ, ਇਕ-ਵਚਨ ।} ਨਾਨਕੁ ਬਿਨਵੰਤਾ—ਨਾਨਕ ਬੇਨਤੀ ਕਰਦਾ ਹੈ ।
ਸਾਧ = ਉਹ ਮਨੁੱਖ ਜਿਸ ਨੇ ਆਪਣੇ ਆਪ ਨੂੰ ਸਾਧਿਆ ਹੈ, ਜਿਸ ਨੇ ਆਪਣੇ ਮਨ ਨੂੰ ਵੱਸ ਵਿਚ ਕੀਤਾ ਹੈ, ਗੁਰਮੁਖ ।
ਅਚਰਜ = ਹੈਰਾਨ ਕਰਨ ਵਾਲੀ ।
ਕਥਾ = ਜ਼ਿਕਰ, ਗੱਲ = ਬਾਤ ।
    
Sahib Singh
ਉਹ ਬੇਅੰਤ ਪ੍ਰਭੂ (ਜੀਵ ਦੀ) ਪਹੁੰਚ ਤੋਂ ਪਰੇ ਹੈ ਤੇ ਅਥਾਹ ਹੈ ।
ਜੋ ਜੋ (ਮਨੁੱਖ ਉਸ ਨੂੰ) ਸਿਮਰਦਾ ਹੈ ਉਹ (ਵਿਕਾਰਾਂ ਦੇ ਜਾਲ ਤੋਂ) ਖ਼ਲਾਸੀ ਪਾ ਲੈਂਦਾ ਹੈ ।
ਹੇ ਮਿਤ੍ਰ! ਸੁਣ, ਨਾਨਕ ਬੇਨਤੀ ਕਰਦਾ ਹੈ: (ਸਿਮਰਨ ਕਰਨ ਵਾਲੇ) ਗੁਰਮੁਖਾਂ (ਦੇ ਗੁਣਾਂ) ਦਾ ਜ਼ਿਕਰ ਹੈਰਾਨ ਕਰਨ ਵਾਲਾ ਹੈ (ਭਾਵ, ਸਿਮਰਨ ਦੀ ਬਰਕਤਿ ਨਾਲ ਭਗਤ ਜਨਾਂ ਵਿਚ ਇਤਨੇ ਗੁਣ ਪੈਦਾ ਹੋ ਜਾਂਦੇ ਹਨ ਕਿ ਉਹਨਾਂ ਗੁਣਾਂ ਦੀ ਗੱਲ ਛੇੜਿਆਂ ਅਚਰਜ ਰਹਿ ਜਾਈਦਾ ਹੈ) ।੧ ।
Follow us on Twitter Facebook Tumblr Reddit Instagram Youtube