ਸਾਧ ਕੈ ਸੰਗਿ ਸਭ ਕੁਲ ਉਧਾਰੈ ॥
ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥
ਸਾਧੂ ਕੈ ਸੰਗਿ ਸੋ ਧਨੁ ਪਾਵੈ ॥
ਜਿਸੁ ਧਨ ਤੇ ਸਭੁ ਕੋ ਵਰਸਾਵੈ ॥
ਸਾਧਸੰਗਿ ਧਰਮ ਰਾਇ ਕਰੇ ਸੇਵਾ ॥
ਸਾਧ ਕੈ ਸੰਗਿ ਸੋਭਾ ਸੁਰਦੇਵਾ ॥
ਸਾਧੂ ਕੈ ਸੰਗਿ ਪਾਪ ਪਲਾਇਨ ॥
ਸਾਧਸੰਗਿ ਅੰਮ੍ਰਿਤ ਗੁਨ ਗਾਇਨ ॥
ਸਾਧ ਕੈ ਸੰਗਿ ਸ੍ਰਬ ਥਾਨ ਗੰਮਿ ॥
ਨਾਨਕ ਸਾਧ ਕੈ ਸੰਗਿ ਸਫਲ ਜਨੰਮ ॥੫॥

Sahib Singh
ਉਧਾਰੈ = ਬਚਾ ਲੈਂਦਾ ਹੈ ।
ਕੁਟੰਬ = ਪਰਵਾਰ ।
ਨਿਸਤਾਰੈ = ਤਾਰ ਲੈਂਦਾ ਹੈ ।
ਸਭੁ ਕੋ = ਹਰੇਕ ਜੀਵ ।
ਵਰਸਾਵੈ = {ਸ਼ਕਟ. ਵã—ੱ ਅ. ਵ—Lਯਤੇ—੧. ਠੋ ਬੲ ਪੋਾੲਰਡੁਲ ੋਰ ੲਮਨਿੲਨਟ} ਬਲਵਾਨ ਹੋ ਜਾਂਦਾ ਹੈ, ਨਾਮਣੇ ਵਾਲਾ ਹੋ ਜਾਂਦਾ ਹੈ ।
ਸੁਰ = ਦੇਵਤੇ ।
ਪਲਾਇਨ = {ਸ਼ਕਟ. Èਲੁ !
    ਅ. ਡੳਦੲ ੳਾੳੇ, ਦਸਿੳਪਪੲੳਰ} ਨਾਸ ਹੋ ਜਾਂਦੇ ਹਨ ।
ਸ੍ਰਬ = ਸਰਬ, ਸਾਰੇ ।
ਗੰਮਿ = ਪਹੁੰਚ ।
    
Sahib Singh
ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ (ਮਨੁੱਖ ਆਪਣੀਆਂ) ਸਾਰੀਆਂ ਕੁਲਾਂ (ਵਿਕਾਰਾਂ ਤੋਂ) ਬਚਾ ਲੈਂਦਾ ਹੈ ਤੇ (ਆਪਣੇ) ਸੱਜਣਾਂ ਮਿੱਤ੍ਰਾਂ ਤੇ ਪਰਵਾਰ ਨੂੰ ਤਾਰ ਲੈਂਦਾ ਹੈ ।
ਸੰਤਾਂ ਦੀ ਸੰਗਤਿ ਵਿਚ ਮਨੁੱਖ ਨੂੰ ਉਹ ਧਨ ਲੱਭ ਪੈਂਦਾ ਹੈ, ਜਿਸ ਧਨ ਦੇ ਮਿਲਣ ਨਾਲ ਹਰੇਕ ਮਨੁੱਖ ਨਾਮਣੇ ਵਾਲਾ ਹੋ ਜਾਂਦਾ ਹੈ ।
ਸਾਧੂ ਜਨਾਂ ਦੀ ਸੰਗਤਿ ਵਿਚ ਰਿਹਾਂ ਧਰਮਰਾਜ (ਭੀ) ਸੇਵਾ ਕਰਦਾ ਹੈ ਅਤੇ (ਦੇਵਤੇ ਭੀ) ਸੋਭਾ ਕਰਦੇ ਹਨ ।
ਗੁਰਮੁਖਾਂ ਦੀ ਸੰਗਤਿ ਵਿਚ ਪਾਪ ਦੂਰ ਹੋ ਜਾਂਦੇ ਹਨ, (ਕਿਉਂਕਿ ਓਥੇ) ਪ੍ਰਭੂ ਦੇ ਅਮਰ ਕਰਨ ਵਾਲੇ ਗੁਣ (ਮਨੁੱਖ) ਗਾਉਂਦੇ ਹਨ ।
ਸੰਤਾਂ ਦੀ ਸੰਗਤਿ ਵਿਚ ਰਹਿ ਕੇ ਸਭ ਥਾਈਂ ਪਹੁੰਚ ਹੋ ਜਾਂਦੀ ਹੈ (ਭਾਵ, ਉੱਚੀ ਆਤਮਕ ਸਮਰੱਥਾ ਆ ਜਾਂਦੀ ਹੈ); ਹੇ ਨਾਨਕ! ਸਾਧੂ ਦੀ ਸੰਗਤਿ ਵਿਚ ਮਨੁੱਖਾ ਜਨਮ ਦਾ ਫਲ ਮਿਲ ਜਾਂਦਾ ਹੈ ।
Follow us on Twitter Facebook Tumblr Reddit Instagram Youtube