ਸਾਧ ਕੀ ਮਹਿਮਾ ਬੇਦ ਨ ਜਾਨਹਿ ॥
ਜੇਤਾ ਸੁਨਹਿ ਤੇਤਾ ਬਖਿਆਨਹਿ ॥
ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥
ਸਾਧ ਕੀ ਉਪਮਾ ਰਹੀ ਭਰਪੂਰਿ ॥
ਸਾਧ ਕੀ ਸੋਭਾ ਕਾ ਨਾਹੀ ਅੰਤ ॥
ਸਾਧ ਕੀ ਸੋਭਾ ਸਦਾ ਬੇਅੰਤ ॥
ਸਾਧ ਕੀ ਸੋਭਾ ਊਚ ਤੇ ਊਚੀ ॥
ਸਾਧ ਕੀ ਸੋਭਾ ਮੂਚ ਤੇ ਮੂਚੀ ॥
ਸਾਧ ਕੀ ਸੋਭਾ ਸਾਧ ਬਨਿ ਆਈ ॥
ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥੮॥੭॥
Sahib Singh
ਮਹਿਮਾ = ਵਡਿਆਈ ।
ਨ ਜਾਨਹਿ = ਨਹੀਂ ਜਾਣਦੇ ।
ਜੇਤਾ = ਜਿਤਨਾ ।
ਤੇਤਾ = ਉਤਨਾ ।
ਬਖਿਆਨਹਿ = ਬਿਆਨ ਕਰਦੇ ਹਨ ।
ਉਪਮਾ = ਸਮਾਨਤਾ ।
ਰਹੀ ਭਰਪੂਰਿ = ਸਭ ਥਾਈਂ ਵਿਆਪਕ ਹੈ ।ਮੂਚ—ਵੱਡੀ ।
ਸਾਧ ਬਨਿ ਆਈ = ਸਾਧੂ ਨੂੰ ਹੀ ਫਬਦੀ ਹੈ ।
ਭੇਦੁ = ਫ਼ਰਕ ।
ਭਾਈ = ਹੇ ਭਾਈ !

ਸਾਧ ਦੀ ਵਡਿਆਈ ਵੇਦ (ਭੀ) ਨਹੀਂ ਜਾਣਦੇ, ਉਹ ਤਾਂ ਜਿਤਨਾ ਸੁਣਦੇ ਹਨ, ਉਤਨਾ ਹੀ ਬਿਆਨ ਕਰਦੇ ਹਨ (ਪਰ ਸਾਧ ਦੀ ਮਹਿਮਾ ਬਿਆਨ ਤੋਂ ਪਰੇ ਹੈ) ।
ਸਾਧ ਦੀ ਸਮਾਨਤਾ ਤਿੰਨਾਂ ਗੁਣਾਂ ਤੋਂ ਪਰੇ ਹੈ (ਭਾਵ, ਜਗਤ ਦੀ ਰਚਨਾ ਵਿਚ ਕੋਈ ਅਜੇਹੀ ਹਸਤੀ ਨਹੀਂ ਜਿਸ ਨੂੰ ਸਾਧ ਵਰਗਾ ਕਿਹਾ ਜਾ ਸਕੇ; ਹਾਂ) ਸਾਧ ਦੀ ਸਮਾਨਤਾ ਉਸ ਪ੍ਰਭੂ ਨਾਲ ਹੀ ਹੋ ਸਕਦੀ ਹੈ ਜੋ ਸਾਰੇ ਵਿਆਪਕ ਹੈ ।
ਸਾਧੂ ਦੀ ਸੋਭਾ ਦਾ ਅੰਦਾਜ਼ਾ ਨਹੀਂ ਲੱਗ ਸਕਦਾ, ਸਦਾ (ਇਸ ਨੂੰ) ਬੇਅੰਤ ਹੀ (ਕਿਹਾ ਜਾ ਸਕਦਾ) ਹੈ ।
ਸਾਧੂ ਦੀ ਸੋਭਾ ਹੋਰ ਸਭ ਦੀ ਸੋਭਾ ਤੋਂ ਬਹੁਤ ਉੱਚੀ ਹੈ ਤੇ ਬਹੁਤ ਵੱਡੀ ਹੈ ।
ਸਾਧੂ ਦੀ ਸੋਭਾ ਸਾਧੂ ਨੂੰ ਹੀ ਫਬਦੀ ਹੈ (ਕਿਉਂਕਿ) ਹੇ ਨਾਨਕ! (ਆਖ—) ਹੇ ਭਾਈ! ਸਾਧੂ ਤੇ ਪ੍ਰਭੂ ਵਿਚ (ਕੋਈ) ਫ਼ਰਕ ਨਹੀਂ ਹੈ ।੮।੭ ।