ਸਲੋਕੁ ॥
ਮਨਿ ਸਾਚਾ ਮੁਖਿ ਸਾਚਾ ਸੋਇ ॥
ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥
ਨਾਨਕ ਇਹ ਲਛਣ ਬ੍ਰਹਮ ਗਿਆਨੀ ਹੋਇ ॥੧॥
Sahib Singh
ਮਨਿ = ਮਨ ਵਿਚ ।
ਸਾਚਾ = ਸਦਾ ਕਾਇਮ ਰਹਿਣ ਵਾਲਾ ਅਕਾਲ ਪੁਰਖ ।
ਮੁਖਿ = ਮੂੰਹ ਵਿਚ ।
ਅਵਰੁ ਕੋਇ = ਕੋਈ ਹੋਰ ।
ਪੇਖੈ = ਵੇਖਦਾ ਹੈ ।
ਏਕਸੁ ਬਿਨੁ = ਇਕ ਪ੍ਰਭੂ ਤੋਂ ਬਿਨਾ ।
ਇਹ ਲਛਣ = ਇਹਨਾਂ ਲੱਛਣਾਂ ਦੇ ਕਾਰਣ, ਇਹਨਾਂ ਗੁਣਾਂ ਨਾਲ ।
ਬ੍ਰਹਮਗਿਆਨੀ = ਅਕਾਲ ਪੁਰਖ ਦੇ ਗਿਆਨ ਵਾਲਾ ।
ਗਿਆਨ = ਜਾਣ = ਪਛਾਣ, ਡੂੰਘੀ ਸਾਂਝ ।
ਸਾਚਾ = ਸਦਾ ਕਾਇਮ ਰਹਿਣ ਵਾਲਾ ਅਕਾਲ ਪੁਰਖ ।
ਮੁਖਿ = ਮੂੰਹ ਵਿਚ ।
ਅਵਰੁ ਕੋਇ = ਕੋਈ ਹੋਰ ।
ਪੇਖੈ = ਵੇਖਦਾ ਹੈ ।
ਏਕਸੁ ਬਿਨੁ = ਇਕ ਪ੍ਰਭੂ ਤੋਂ ਬਿਨਾ ।
ਇਹ ਲਛਣ = ਇਹਨਾਂ ਲੱਛਣਾਂ ਦੇ ਕਾਰਣ, ਇਹਨਾਂ ਗੁਣਾਂ ਨਾਲ ।
ਬ੍ਰਹਮਗਿਆਨੀ = ਅਕਾਲ ਪੁਰਖ ਦੇ ਗਿਆਨ ਵਾਲਾ ।
ਗਿਆਨ = ਜਾਣ = ਪਛਾਣ, ਡੂੰਘੀ ਸਾਂਝ ।
Sahib Singh
(ਜਿਸ ਮਨੁੱਖ ਦੇ) ਮਨ ਵਿਚ ਸਦਾ-ਥਿਰ ਰਹਿਣ ਵਾਲਾ ਪ੍ਰਭੂ (ਵੱਸਦਾ ਹੈ), (ਜੋ) ਮੂੰਹੋਂ (ਭੀ) ਉਸੇ ਪ੍ਰਭੂ ਨੂੰ (ਜਪਦਾ ਹੈ), (ਜੋ ਮਨੁੱਖ) ਇਕ ਅਕਾਲ ਪੁਰਖ ਤੋਂ ਬਿਨਾ (ਕਿਤੇ ਭੀ) ਕਿਸੇ ਹੋਰ ਨੂੰ ਨਹੀਂ ਵੇਖਦਾ, ਹੇ ਨਾਨਕ! (ਉਹ ਮਨੁੱਖ) ਇਹਨਾਂ ਗੁਣਾਂ ਦੇ ਕਾਰਣ ਬ੍ਰਹਮਗਿਆਨੀ ਹੋ ਜਾਂਦਾ ਹੈ ।੧ ।