ਬ੍ਰਹਮ ਗਿਆਨੀ ਬ੍ਰਹਮ ਕਾ ਬੇਤਾ ॥
ਬ੍ਰਹਮ ਗਿਆਨੀ ਏਕ ਸੰਗਿ ਹੇਤਾ ॥
ਬ੍ਰਹਮ ਗਿਆਨੀ ਕੈ ਹੋਇ ਅਚਿੰਤ ॥
ਬ੍ਰਹਮ ਗਿਆਨੀ ਕਾ ਨਿਰਮਲ ਮੰਤ ॥
ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ ॥
ਬ੍ਰਹਮ ਗਿਆਨੀ ਕਾ ਬਡ ਪਰਤਾਪ ॥
ਬ੍ਰਹਮ ਗਿਆਨੀ ਕਾ ਦਰਸੁ ਬਡਭਾਗੀ ਪਾਈਐ ॥
ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ ॥
ਬ੍ਰਹਮ ਗਿਆਨੀ ਕਉ ਖੋਜਹਿ ਮਹੇਸੁਰ ॥
ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥੬॥

Sahib Singh
ਬੇਤਾ = {ਸ਼ਕਟ. ਵਿਦੱ ਟੋ ਕਨੋਾ ਵੇÙਾ ੋਨੲ ਾਹੋ ਕਨੋਾਸ} ਜਾਣਨ ਵਾਲਾ, ਮਹਿਰਮ, ਵਾਕਿਫ਼ ।
ਏਕ ਸੰਗਿ = ਇਕ ਪ੍ਰਭੂ ਨਾਲ ।
ਹੇਤਾ = ਪਿਆਰ ।
ਅਚਿੰਤ = ਅਚਿੰਤਤਾ, ਬੇਫ਼ਿਕਰੀ ।
ਨਿਰਮਲ = ਮਲ = ਹੀਣ, ਪਵਿਤ੍ਰ ਕਰਨ ਵਾਲਾ ।
ਮੰਤ = ਮੰਤਰ, ਉਪਦੇਸ਼ ।
ਬਡ = ਵੱਡਾ ।
ਦਰਸੁ = ਦਰਸਨ ।
ਪਾਈਐ = ਪਾਈਦਾ ਹੈ ।
ਬਲਿ ਬਲਿ = ਸਦਕੇ ।
ਖੋਜਹਿ = ਖੋਜਦੇ ਹਨ, ਭਾਲਦੇ ਹਨ ।
ਮਹੇਸੁਰ = ਮਹਾ ਈਸੁਰ, ਸ਼ਿਵ ਜੀ (ਆਦਿਕ ਦੇਵਤੇ) ।
ਪਰਮੇਸੁਰ = ਪਰਮਾਤਮਾ, ਅਕਾਲ ਪੁਰਖ ।
    
Sahib Singh
ਬ੍ਰਹਮਗਿਆਨੀ (ਮਨੁੱਖ) ਅਕਾਲ ਪੁਰਖ ਦਾ ਮਹਰਮ ਬਣ ਜਾਂਦਾ ਹੈ ਅਤੇ ਉਹ ਇਕ ਪ੍ਰਭੂ ਨਾਲ ਹੀ ਪਿਆਰ ਕਰਦਾ ਹੈ ।
ਬ੍ਰਹਮਗਿਆਨੀ ਦੇ ਮਨ ਵਿਚ (ਸਦਾ) ਬੇਫ਼ਿਕਰੀ ਰਹਿੰਦੀ ਹੈ, ਉਸ ਦਾ ਉਪਦੇਸ਼ (ਭੀ ਹੋਰਨਾਂ ਨੂੰ) ਪਵਿਤ੍ਰ ਕਰਨ ਵਾਲਾ ਹੁੰਦਾ ਹੈ ।
ਬ੍ਰਹਮਗਿਆਨੀ ਦਾ ਬੜਾ ਨਾਮਣਾ ਹੋ ਜਾਂਦਾ ਹੈ (ਪਰ ਉਹੀ ਮਨੁੱਖ ਬ੍ਰਹਮਗਿਆਨੀ ਬਣਦਾ ਹੈ) ਜਿਸ ਨੂੰ ਪ੍ਰਭੂ ਆਪ ਬਣਾਉਂਦਾ ਹੈ ।
ਬ੍ਰਹਮਗਿਆਨੀ ਦਾ ਦੀਦਾਰ ਵੱਡੇ ਭਾਗਾਂ ਨਾਲ ਪਾਈਦਾ ਹੈ; ਬ੍ਰਹਮਗਿਆਨੀ ਤੋਂ ਸਦਾ ਸਦਕੇ ਜਾਈਏ ।
ਸ਼ਿਵ (ਆਦਿਕ ਦੇਵਤੇ ਭੀ) ਬ੍ਰਹਮਗਿਆਨੀ ਨੂੰ ਭਾਲਦੇ ਫਿਰਦੇ ਹਨ; ਹੇ ਨਾਨਕ! ਅਕਾਲ ਪੁਰਖ ਆਪ ਬ੍ਰਹਮਗਿਆਨੀ (ਦਾ ਰੂਪ) ਹੈ ।੬ ।
Follow us on Twitter Facebook Tumblr Reddit Instagram Youtube