ਬ੍ਰਹਮ ਗਿਆਨੀ ਕੀ ਕੀਮਤਿ ਨਾਹਿ ॥
ਬ੍ਰਹਮ ਗਿਆਨੀ ਕੈ ਸਗਲ ਮਨ ਮਾਹਿ ॥
ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ ॥
ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥
ਬ੍ਰਹਮ ਗਿਆਨੀ ਕਾ ਕਥਿਆ ਨ ਜਾਇ ਅਧਾਖ੍ਯਰੁ ॥
ਬ੍ਰਹਮ ਗਿਆਨੀ ਸਰਬ ਕਾ ਠਾਕੁਰੁ ॥
ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ ॥
ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ ॥
ਬ੍ਰਹਮ ਗਿਆਨੀ ਕਾ ਅੰਤੁ ਨ ਪਾਰੁ ॥
ਨਾਨਕ ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ ॥੭॥

Sahib Singh
ਸਗਲ = ਸਾਰੇ ।
ਮਨ ਮਾਹਿ = ਮਨ ਵਿਚ ।
ਭੇਦੁ = ਰਾਜ਼, ਮਰਮ ।
ਅਦੇਸੁ = ਪ੍ਰਣਾਮ, ਨਮਸਕਾਰ ।
ਅਦਾਖ´ਰ = (ਮਹਿਮਾ ਦਾ) ਅੱਧਾ ਅੱਖਰ (ਭੀ) ।
ਮਿਤਿ = ਮਾਪ, ਮਰਯਾਦਾ, ਅੰਦਾਜ਼ਾ ।
ਗਤਿ = ਹਾਲਤ ।
ਬਖਾਨੈ = ਬਿਆਨ ਕਰੇ ।
    
Sahib Singh
ਬ੍ਰਹਮਗਿਆਨੀ (ਦੇ ਗੁਣਾਂ) ਦਾ ਮੁੱਲ ਨਹੀਂ ਪੈ ਸਕਦਾ, ਸਾਰੇ ਹੀ (ਗੁਣ) ਬ੍ਰਹਮਗਿਆਨੀ ਦੇ ਅੰਦਰ ਹਨ ।
ਕੇਹੜਾ ਮਨੁੱਖ ਬ੍ਰਹਮਗਿਆਨੀ (ਦੀ ਉੱਚੀ ਜ਼ਿੰਦਗੀ) ਦਾ ਭੇਤ ਪਾ ਸਕਦਾ ਹੈ ?
ਬ੍ਰਹਮਗਿਆਨੀ ਦੇ ਅੱਗੇ ਸਦਾ ਨਿਊਣਾ ਹੀ (ਫੱਬਦਾ) ਹੈ ।
ਬ੍ਰਹਮਗਿਆਨੀ (ਦੀ ਮਹਿਮਾ) ਦਾ ਅੱਧਾ ਅੱਖਰ ਭੀ ਨਹੀਂ ਕਿਹਾ ਜਾ ਸਕਦਾ; ਬ੍ਰਹਮਗਿਆਨੀ ਸਾਰੇ (ਜੀਵਾਂ) ਦਾ ਪੂਜÎ ਹੈ ।
ਬ੍ਰਹਮਗਿਆਨੀ (ਦੀ ਉੱਚੀ ਜ਼ਿੰਦਗੀ) ਦਾ ਅੰਦਾਜ਼ਾ ਕੌਣ ਲਾ ਸਕਦਾ ਹੈ ?
ਉਸ ਦੀ ਹਾਲਤ (ਉਸ ਵਰਗਾ) ਬ੍ਰਹਮਗਿਆਨੀ ਹੀ ਜਾਣਦਾ ਹੈ ।
ਬ੍ਰਹਮਗਿਆਨੀ (ਦੇ ਗੁਣਾਂ ਦੇ ਸਮੁੰਦਰ) ਦਾ ਕੋਈ ਹੱਦ ਬੰਨਾ ਨਹੀਂ; ਹੇ ਨਾਨਕ! ਸਦਾ ਬ੍ਰਹਮਗਿਆਨੀ ਦੇ ਚਰਨਾਂ ਤੇ ਪਿਆ ਰਹੁ ।੭ ।
Follow us on Twitter Facebook Tumblr Reddit Instagram Youtube