ਸੋ ਪੰਡਿਤੁ ਜੋ ਮਨੁ ਪਰਬੋਧੈ ॥
ਰਾਮ ਨਾਮੁ ਆਤਮ ਮਹਿ ਸੋਧੈ ॥
ਰਾਮ ਨਾਮ ਸਾਰੁ ਰਸੁ ਪੀਵੈ ॥
ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥
ਹਰਿ ਕੀ ਕਥਾ ਹਿਰਦੈ ਬਸਾਵੈ ॥
ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥
ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ ॥
ਸੂਖਮ ਮਹਿ ਜਾਨੈ ਅਸਥੂਲੁ ॥
ਚਹੁ ਵਰਨਾ ਕਉ ਦੇ ਉਪਦੇਸੁ ॥
ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥
Sahib Singh
ਪਰਬੋਧੈ = ਜਗਾਉਂਦਾ ਹੈ ।
ਆਤਮ ਮਹਿ = ਆਪਣੇ ਆਪ ਵਿਚ, ਆਪਣੇ ਆਤਮਾ ਵਿਚ ।
ਸੋਧੈ = ਪੜਤਾਲ ਕਰਦਾ ਹੈ, ਜਾਚਦਾ ਹੈ ।
ਸਾਰੁ = ਸ੍ਰੇਸ਼ਟ, ਚੰਗਾ, ਮਿੱਠਾ ।
ਉਪਦੇਸਿ = ਉਪਦੇਸ ਨਾਲ ।ਜੀਵੈ—ਜੀਊਂਦਾ ਹੈ, ਰੂਹਾਨੀ ਜ਼ਿੰਦਗੀ ਹਾਸਲ ਕਰਦਾ ਹੈ ।
ਮੂਲ = ਮੁੱਢ ।
ਪੁਰਾਨ = ਵਿਆਸ ਰਿਸ਼ੀ ਦੇ ਲਿਖੇ ਹੋਏ ੧੮ ਧਰਮ ਪੁਸਤਕ ।
ਸੂਖਮ = ਅਦਿ੍ਰਸ਼ਟ, ਨਾਹ ਦਿੱਸਣ ਵਾਲਾ ਪ੍ਰਭੂ ।
ਅਸਥੂਲੁ = (ਸ਼ਕਟ. Ôਥੁਲ) ਦਿ੍ਰਸ਼ਟਮਾਨ ਜਗਤ, ਇਹਨੀਂ ਅੱਖੀਂ ਦਿੱਸਦਾ ਸੰਸਾਰ ।
ਅਦੇਸੁ = ਨਮਸਕਾਰ, ਪ੍ਰਣਾਮ ।

(ਅਸਲੀ) ਪੰਡਿਤ ਉਹ ਹੈ ਜੋ ਆਪਣੇ ਮਨ ਨੂੰ ਸਿੱਖਿਆ ਦੇਂਦਾ ਹੈ, ਅਤੇ ਪ੍ਰਭੂ ਦੇ ਨਾਮ ਨੂੰ ਆਪਣੇ ਮਨ ਵਿਚ ਭਾਲਦਾ ਹੈ ।
ਉਸ ਪੰਡਿਤ ਦੇ ਉਪਦੇਸ਼ ਨਾਲ (ਸਾਰਾ) ਸੰਸਾਰ ਰੂਹਾਨੀ ਜ਼ਿੰਦਗੀ ਹਾਸਲ ਕਰਦਾ ਹੈ, ਜੋ ਪ੍ਰਭੂ-ਨਾਮ ਦਾ ਮਿੱਠਾ ਸੁਆਦ ਚੱਖਦਾ ਹੈ ।
ਉਹ ਪੰਡਿਤ ਮੁੜ ਜਨਮ (ਮਰਨ) ਵਿਚ ਨਹੀਂ ਆਉਂਦਾ, ਜੋ ਅਕਾਲ ਪੁਰਖ (ਦੀ ਸਿਫ਼ਤਿ-ਸਾਲਾਹ) ਦੀਆਂ ਗੱਲਾਂ ਆਪਣੇ ਹਿਰਦੇ ਵਿਚ ਵਸਾਉਂਦਾ ਹੈ ।
ਜੋ ਵੇਦ ਪੁਰਾਣ ਸਿਮਿ੍ਰਤੀਆਂ (ਆਦਿਕ ਸਭ ਧਰਮ-ਪੁਸਤਕਾਂ) ਦਾ ਮੁੱਢ (ਪ੍ਰਭੂ ਨੂੰ) ਸਮਝਦਾ ਹੈ, ਜੋ ਇਹ ਜਾਣਦਾ ਹੈ ਕਿ ਇਹ ਸਾਰਾ ਦਿੱਸਦਾ ਜਗਤ ਅਦਿ੍ਰਸ਼ਟ ਪ੍ਰਭੂ ਦੇ ਹੀ ਆਸਰੇ ਹੈ; ਜੋ (ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ) ਚਾਰੇ ਹੀ ਜਾਤੀਆਂ ਨੂੰ ਸਿੱਖਿਆ ਦੇਂਦਾ ਹੈ, ਹੇ ਨਾਨਕ! (ਆਖ) ਉਸ ਪੰਡਿਤ ਅੱਗੇ ਅਸੀ ਸਦਾ ਸਿਰ ਨਿਵਾਉਂਦੇ ਹਾਂ ।੪ ।