ਬੀਜ ਮੰਤ੍ਰੁ ਸਰਬ ਕੋ ਗਿਆਨੁ ॥
ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥
ਜੋ ਜੋ ਜਪੈ ਤਿਸ ਕੀ ਗਤਿ ਹੋਇ ॥
ਸਾਧਸੰਗਿ ਪਾਵੈ ਜਨੁ ਕੋਇ ॥
ਕਰਿ ਕਿਰਪਾ ਅੰਤਰਿ ਉਰ ਧਾਰੈ ॥
ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ ॥
ਸਰਬ ਰੋਗ ਕਾ ਅਉਖਦੁ ਨਾਮੁ ॥
ਕਲਿਆਣ ਰੂਪ ਮੰਗਲ ਗੁਣ ਗਾਮ ॥
ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥
ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥੫॥

Sahib Singh
ਬੀਜ ਮੰਤ੍ਰü = (ਸਭ ਮੰਤ੍ਰਾਂ ਦਾ) ਮੁੱਢ ਮੰਤ੍ਰ ।
ਕੋ = ਦਾ ।
ਅੰਤਰਿ ਉਰ = ਉਰ ਅੰਤਰਿ, ਹਿਰਦੇ ਵਿਚ ।
ਮੁਘਦ = ਮੁਗਧ, ਮੂਰਖ ।
ਪ੍ਰੇਤ = {ਸ਼ਕਟ. ਪ੍ਰੇਤ—੧. ਠਹੲ ਦੲਪੳਰਟੲਦ ਸਪਰਿਟਿ, ਟਹੲ ਸਪਰਿਟਿ ਬੲਡੋਰੲ ੋਬਸੲਤੁੳਿਲ ਰਟਿੲਸ ੳਰੲ ਪੲਰਡੋਰਮੲਦ, ੨. ਅ ਗਹੋਸਟ, ੲਵਲਿ ਸਪਰਿਟਿ.} ਚੰਦਰੀ ਰੂਹ ।
ਅਉਖਦੁ = ਦਵਾਈ ।
ਕਲਿਆਣ = ਸੁਖ ।
ਮੰਗਲ = ਚੰਗੇ ਭਾਗ ।
ਗਾਮ = ਗਾਉਣੇ ।
ਕਾਹੂ ਧਰਮਿ = ਕਿਸੇ ਭੀ ਧਰਮ ਦੁਆਰਾ, ਕਿਸੇ ਭੀ ਧਾਰਮਿਕ ਰਸਮ ਰਿਵਾਜ ਦੇ ਕਰਨ ਨਾਲ ।
ਧੁਰਿ = ਧੁਰੋਂ, ਰੱਬ ਵਲੋਂ ।
ਕਰਮਿ = ਮੇਹਰ ਅਨੁਸਾਰ ।
    
Sahib Singh
(ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ) ਚਾਰੇ ਹੀ ਜਾਤੀਆਂ ਵਿਚੋਂ ਕੋਈ ਭੀ ਮਨੁੱਖ (ਪ੍ਰਭੂ ਦਾ) ਨਾਮ ਜਪ (ਕੇ ਵੇਖ ਲਏ), ਨਾਮ (ਹੋਰ ਸਭ ਮੰਤ੍ਰਾਂ ਦਾ) ਮੁੱਢ ਮੰਤ੍ਰ ਹੈ ਅਤੇ ਸਭ ਦਾ ਗਿਆਨ (ਦਾਤਾ) ਹੈ ।
ਜੋ ਜੋ ਮਨੁੱਖ ਨਾਮ ਜਪਦਾ ਹੈ ਉਸ ਦੀ ਉੱਚੀ ਜ਼ਿੰਦਗੀ ਬਣ ਜਾਂਦੀ ਹੈ, (ਪਰ) ਕੋਈ ਵਿਰਲਾ ਮਨੁੱਖ ਸਾਧ ਸੰਗਤਿ ਵਿਚ (ਰਹਿ ਕੇ) (ਇਸ ਨੂੰ) ਹਾਸਲ ਕਰਦਾ ਹੈ ।
ਪਸ਼ੂ, ਚੰਦਰੀ ਰੂਹ, ਮੂਰਖ, ਪੱਥਰ (-ਦਿਲ) (ਕੋਈ ਭੀ ਹੋਵੇ ਸਭ) ਨੂੰ (ਨਾਮ) ਤਾਰ ਦੇਂਦਾ ਹੈ (ਜੇ ਪ੍ਰਭੂ) ਮੇਹਰ ਕਰ ਕੇ (ਉਸ ਦੇ) ਹਿਰਦੇ ਵਿਚ (ਨਾਮ) ਟਿਕਾ ਦੇਵੇ ।
ਪ੍ਰਭੂ ਦਾ ਨਾਮ ਸਾਰੇ ਰੋਗਾਂ ਦੀ ਦਵਾਈ ਹੈ, ਪ੍ਰਭੂ ਦੇ ਗੁਣ ਗਾਉਣੇ ਚੰਗੇ ਭਾਗਾਂ ਤੇ ਸੁਖ ਦਾ ਰੂਪ ਹੈ ।(ਪਰ ਇਹ ਨਾਮ ਹੋਰ) ਕਿਸੇ ਢੰਗ ਨਾਲ ਜਾਂ ਕਿਸੇ ਧਾਰਮਿਕ ਰਸਮ ਰਿਵਾਜ ਦੇ ਕਰਨ ਨਾਲ ਨਹੀਂ ਮਿਲਦਾ; ਹੇ ਨਾਨਕ! (ਇਹ ਨਾਮ) ਉਸ ਮਨੁੱਖ ਨੂੰ ਮਿਲਦਾ ਹੈ ਜਿਸ (ਦੇ ਮੱਥੇ ਤੇ) ਧੁਰੋਂ (ਪ੍ਰਭੂ ਦੀ) ਮੇਹਰ ਅਨੁਸਾਰ ਲਿਖਿਆ ਜਾਂਦਾ ਹੈ ।੫ ।
Follow us on Twitter Facebook Tumblr Reddit Instagram Youtube