ਜਿਸ ਕੈ ਮਨਿ ਪਾਰਬ੍ਰਹਮ ਕਾ ਨਿਵਾਸੁ ॥
ਤਿਸ ਕਾ ਨਾਮੁ ਸਤਿ ਰਾਮਦਾਸੁ ॥
ਆਤਮ ਰਾਮੁ ਤਿਸੁ ਨਦਰੀ ਆਇਆ ॥
ਦਾਸ ਦਸੰਤਣ ਭਾਇ ਤਿਨਿ ਪਾਇਆ ॥
ਸਦਾ ਨਿਕਟਿ ਨਿਕਟਿ ਹਰਿ ਜਾਨੁ ॥
ਸੋ ਦਾਸੁ ਦਰਗਹ ਪਰਵਾਨੁ ॥
ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥
ਤਿਸੁ ਦਾਸ ਕਉ ਸਭ ਸੋਝੀ ਪਰੈ ॥
ਸਗਲ ਸੰਗਿ ਆਤਮ ਉਦਾਸੁ ॥
ਐਸੀ ਜੁਗਤਿ ਨਾਨਕ ਰਾਮਦਾਸੁ ॥੬॥
Sahib Singh
ਸਤਿ = {ਸÄਯ—ਟਰੁੲ, ਰੲੳਲ, ਗੲਨੁਨਿੲ.} ਅਸਲੀ ।
ਰਾਮਦਾਸੁ = ਰਾਮ ਦਾ ਦਾਸ, ਪ੍ਰਭੂ ਦਾ ਸੇਵਕ ।
ਆਤਮ ਰਾਮੁ = ਸਭ ਵਿਚ ਵਿਆਪਕ ਪ੍ਰਭੂ ।
ਭਾਇ = ਭਾਵਨਾ ਨਾਲ, ਸੁਭਾਉ ਦੀ ਰਾਹੀਂ ।
ਦਾਸ ਦਸੰਤਣ ਭਾਇ = ਦਾਸਾਂ ਦਾ ਦਾਸ ਹੋਣ ਦੀ ਭਾਵਨਾ ਨਾਲ ।
ਤਿਨਿ = ਉਸ (ਮਨੁੱਖ) ਨੇ ।
ਨਿਕਟਿ = ਨੇੜੇ ।
ਜਾਨੁ = (ਜੋ) ਜਾਣਦਾ ਹੈ ।
ਸੋਝੀ = ਸਮਝ ।
ਪਰੈ = ਪੜੈ, ਪੈਂਦੀ ਹੈ ।
ਆਤਮ ਉਦਾਸੁ = ਅੰਦਰੋਂ ਨਿਰਮੋਹ ।

ਜਿਸ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ, ਉਸ ਮਨੁੱਖ ਦਾ ਨਾਮ ਅਸਲੀ (ਅਰਥਾਂ ਵਿਚ) ‘ਰਾਮਦਾਸੁ’ (ਪ੍ਰਭੂ ਦਾ ਸੇਵਕ) ਹੈ; ਉਸ ਨੂੰ ਸਰਬ-ਵਿਆਪੀ ਪ੍ਰਭੂ ਦਿੱਸ ਪੈਂਦਾ ਹੈ, ਦਾਸਾਂ ਦਾ ਦਾਸ ਹੋਣ ਦੇ ਸੁਭਾਉ ਨਾਲ ਉਸ ਨੇ ਪ੍ਰਭੂ ਨੂੰ ਲੱਭਾ ਹੈ ।
ਜੋ (ਮਨੁੱਖ) ਸਦਾ ਪ੍ਰਭੂ ਨੂੰ ਨੇੜੇ ਜਾਣਦਾ ਹੈ, ਉਹ ਸੇਵਕ ਦਰਗਾਹ ਵਿਚ ਕਬੂਲ ਹੁੰਦਾ ਹੈ ।
ਪ੍ਰਭੂ ਉਸ ਸੇਵਕ ਉਤੇ ਆਪ ਮੇਹਰ ਕਰਦਾ ਹੈ, ਤੇ ਉਸ ਸੇਵਕ ਨੂੰ ਸਾਰੀ ਸਮਝ ਆ ਜਾਂਦੀ ਹੈ ।
ਸਾਰੇ ਪਰਵਾਰ ਵਿਚ (ਰਹਿੰਦਾ ਹੋਇਆ ਭੀ) ਉਹ ਅੰਦਰੋਂ ਨਿਰਮੋਹ ਹੁੰਦਾ ਹੈ; ਹੇ ਨਾਨਕ! ਇਹੋ ਜਿਹੀ (ਜੀਵਨ-) ਜੁਗਤੀ ਨਾਲ ਉਹ (ਅਸਲੀ) “ਰਾਮਦਾਸ” (ਰਾਮ ਦਾ ਦਾਸ ਬਣ ਜਾਂਦਾ ਹੈ) ।੬ ।