ਪ੍ਰਭ ਕੀ ਆਗਿਆ ਆਤਮ ਹਿਤਾਵੈ ॥
ਜੀਵਨ ਮੁਕਤਿ ਸੋਊ ਕਹਾਵੈ ॥
ਤੈਸਾ ਹਰਖੁ ਤੈਸਾ ਉਸੁ ਸੋਗੁ ॥
ਸਦਾ ਅਨੰਦੁ ਤਹ ਨਹੀ ਬਿਓਗੁ ॥
ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥
ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥
ਤੈਸਾ ਮਾਨੁ ਤੈਸਾ ਅਭਿਮਾਨੁ ॥
ਤੈਸਾ ਰੰਕੁ ਤੈਸਾ ਰਾਜਾਨੁ ॥
ਜੋ ਵਰਤਾਏ ਸਾਈ ਜੁਗਤਿ ॥
ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥੭॥
Sahib Singh
ਆਗਿਆ = ਹੁਕਮ, ਰਜ਼ਾ ।
ਆਤਮ = ਆਪਣੇ ਅੰਦਰ ।
ਹਿਤਾਵੈ = ਹਿਤ ਵਾਲੀ ਜਾਣੇ, ਮਿੱਠੀ ਕਰ ਕੇ ਮੰਨੇ ।
ਜੀਵਨ ਮੁਕਤਿ = (ਉਹ ਮਨੁੱਖ ਜਿਸ ਨੂੰ) ਜੀਊਂਦਿਆਂ ਹੀ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਮਿਲ ਗਈ ਹੈ ।
ਹਰਖੁ = ਖ਼ੁਸ਼ੀ ।
ਸੋਗੁ = ਗਮੀ ।
ਬਿਓਗੁ = ਵਿਛੋੜਾ ।
ਸੁਵਰਨੁ = ਸੋਨਾ ।
ਬਿਖੁ = ਵਿਹੁ, ਜ਼ਹਰ ।
ਖਾਟੀ = ਕੌੜੀ, ਹਾਨੀਕਾਰਕ (ਸ਼ਕਟ. ਕਟੁ) ।
ਮਾਨੁ = ਆਦਰ ।
ਰੰਕੁ = ਕੰਗਾਲ ।
ਜੁਗਤਿ = ਰਾਹ, ਰਸਤਾ, ਤਰੀਕਾ ।

ਜੋ ਮਨੁੱਖ ਪ੍ਰਭੂ ਦੀ ਰਜ਼ਾ ਨੂੰ ਮਨ ਵਿਚ ਮਿੱਠੀ ਕਰ ਕੇ ਮੰਨਦਾ ਹੈ, ਉਹੀ ਜੀਊਂਦਾ ਮੁਕਤ ਅਖਵਾਉਂਦਾਹੈ; ਉਸ ਨੂੰ ਖ਼ੁਸ਼ੀ ਤੇ ਗ਼ਮੀ ਇਕੋ ਜਿਹੀ ਹੈ, ਉਸ ਨੂੰ ਸਦਾ ਆਨੰਦ ਹੈ (ਕਿਉਂਕਿ) ਓਥੇ (ਭਾਵ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਤੋਂ) ਵਿਛੋੜਾ ਨਹੀਂ ਹੈ ।
ਸੋਨਾ ਤੇ ਮਿੱਟੀ (ਭੀ ਉਸ ਮਨੁੱਖ ਵਾਸਤੇ) ਬਰਾਬਰ ਹੈ (ਭਾਵ, ਸੋਨਾ ਵੇਖ ਕੇ ਉਹ ਲੋਭ ਵਿਚ ਨਹੀਂ ਫਸਦਾ), ਅੰਮਿ੍ਰਤ ਤੇ ਕਉੜੀ ਵਿਹੁ ਭੀ ਉਸ ਲਈ ਇਕ ਜੈਸੀ ਹੈ ।
(ਕਿਸੇ ਵਲੋਂ) ਆਦਰ (ਦਾ ਵਰਤਾਉ ਹੋਵੇ) ਜਾਂ ਅਹੰਕਾਰ (ਦਾ) (ਉਸ ਮਨੁੱਖ ਵਾਸਤੇ) ਇਕ ਸਮਾਨ ਹੈ, ਕੰਗਾਲ ਤੇ ਸ਼ਹਨਸ਼ਾਹ ਭੀ ਉਸ ਦੀ ਨਜ਼ਰ ਵਿਚ ਬਰਾਬਰ ਹੈ ।
ਜੋ (ਰਜ਼ਾ ਪ੍ਰਭੂ) ਵਰਤਾਉਂਦਾ ਹੈ, ਉਹੀ (ਉਸ ਵਾਸਤੇ) ਜ਼ਿੰਦਗੀ ਦਾ ਗਾਡੀ-ਰਾਹ ਹੈ; ਹੇ ਨਾਨਕ! ਉਹ ਮਨੁੱਖ ਜੀਊਂਦਾ ਮੁਕਤ ਕਿਹਾ ਜਾ ਸਕਦਾ ਹੈ ।੭ ।