ਕਈ ਕੋਟਿ ਰਾਜਸ ਤਾਮਸ ਸਾਤਕ ॥
ਕਈ ਕੋਟਿ ਬੇਦ ਪੁਰਾਨ ਸਿਮ੍ਰਿਤਿ ਅਰੁ ਸਾਸਤ ॥
ਕਈ ਕੋਟਿ ਕੀਏ ਰਤਨ ਸਮੁਦ ॥
ਕਈ ਕੋਟਿ ਨਾਨਾ ਪ੍ਰਕਾਰ ਜੰਤ ॥
ਕਈ ਕੋਟਿ ਕੀਏ ਚਿਰ ਜੀਵੇ ॥
ਕਈ ਕੋਟਿ ਗਿਰੀ ਮੇਰ ਸੁਵਰਨ ਥੀਵੇ ॥
ਕਈ ਕੋਟਿ ਜਖ੍ਯ ਕਿੰਨਰ ਪਿਸਾਚ ॥
ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ ॥
ਸਭ ਤੇ ਨੇਰੈ ਸਭਹੂ ਤੇ ਦੂਰਿ ॥
ਨਾਨਕ ਆਪਿ ਅਲਿਪਤੁ ਰਹਿਆ ਭਰਪੂਰਿ ॥੪॥

Sahib Singh
    ਰਾਜਸ......, {ਸ਼ਕਟ. ਰਜਸੱ, ਸÄਵ, ਤਮਸੱ}—ਮਾਇਆ ਦੇ ਤ੍ਰੈਵੈ ਗੁਣ ।
ਨਾਨਾ ਪ੍ਰਕਾਰ = ਕਈ ਕਿਸਮ ਦੇ ।
ਚਿਰ ਜੀਵੇ = ਚਿਰ ਤਕ ਜੀਊਣ ਵਾਲੇ, ਲੰਮੀਆਂ ਉਮਰਾਂ ਵਾਲੇ ।
ਗਿਰੀ = ਪਹਾੜ ।
ਥੀਵੇ = ਹੋ ਗਏ, ਬਣ ਗਏ ।
ਜਖ´ = {ਸ਼ਕਟ. ਯ˜} ਇਕ ਕਿਸਮ ਦੇ ਦੇਵਤੇ ਜੋ ਧਨ-ਦੇਵਤੇ ਦੇ ਅਧੀਨ ਹਨ ।
ਕਿੰਨਰ = {ਸ਼ਕਟ. ਕਿਂਨਰ} ਦੇਵਤਿਆਂ ਦੀ ਇਕ ਕਿਸਮ, ਜਿਨ੍ਹਾਂ ਦਾ ਧੜ ਮਨੁੱਖ ਦਾ ਤੇ ਸਿਰ ਘੋੜੇ ਦਾ ਹੈ ।
ਪਿਸਾਚ = {ਸ਼ਕਟ. ਪਿ_ਾਚ} ਨੀਵੀਆਂ ਜਾਤਾਂ ਦੇ ਬੰਦੇ ।
ਸੂਕਰ = ਸੂਰ ।
ਮਿ੍ਰਗਾਚ = {ਮਿ੍ਰਗ = ਅਚ} ਮਿ੍ਰਗਾਂ ਨੂੰ ਖਾਣ ਵਾਲੇ, ਸ਼ੇਰ ।
ਅਲਿਪਤੁ = ਨਿਰ = ਲੇਪ, ਬੇ-ਦਾਗ਼ ।
    
Sahib Singh
ਕਰੋੜਾਂ ਜੀਵ (ਮਾਇਆ ਦੇ ਤਿੰਨ ਗੁਣਾਂ) ਰਜੋ, ਤਮੋ ਤੇ ਸਤੋ ਵਿਚ ਹਨ, ਕਰੋੜਾਂ (ਬੰਦੇ) ਵੇਦ ਪੁਰਾਨ ਸਿਮਿ੍ਰਤੀਆਂ ਤੇ ਸ਼ਾਸਤ੍ਰਾਂ (ਦੇ ਪੜ੍ਹਨ ਵਾਲੇ) ਹਨ; ਸਮੁੰਦਰ ਵਿਚ ਕਰੋੜਾਂ ਰਤਨ ਪੈਦਾ ਕਰ ਦਿੱਤੇ ਹਨ ਅਤੇ ਕਈ ਕਿਸਮਾਂ ਦੇ ਜੀਅ ਜੰਤ ਬਣਾ ਦਿੱਤੇ ਹਨ; ਕਰੋੜਾਂ ਜੀਵ ਲੰਮੀਆਂ ਉਮਰਾਂ ਵਾਲੇ ਪੈਦਾ ਕੀਤੇ ਹਨ, ਕਰੋੜਾਂ ਹੀ ਸੋਨੇ ਦੇ ਸੁਮੇਰ ਪਰਬਤ ਬਣ ਗਏ ਹਨ; ਕਰੋੜਾਂ ਹੀ ਜੱਖ ਕਿੰਨਰ ਤੇ ਪਿਸ਼ਾਚ ਹਨ ਅਤੇ ਕਰੋੜਾਂ ਹੀ ਭੂਤ ਪ੍ਰੇਤ ਸੂਰ ਤੇ ਸ਼ੇਰ ਹਨ; (ਪ੍ਰਭੂ) ਇਹਨਾਂ ਸਭਨਾਂ ਦੇ ਨੇੜੇ ਭੀ ਹੈ ਤੇ ਦੂਰ ਭੀ ।
ਹੇ ਨਾਨਕ! ਪ੍ਰਭੂ ਸਭ ਥਾਈਂ ਵਿਆਪਕ ਭੀ ਹੈ ਤੇ ਹੈ ਭੀ ਨਿਰਲੇਪ ।੪ ।
Follow us on Twitter Facebook Tumblr Reddit Instagram Youtube