ਕਈ ਕੋਟਿ ਪਾਤਾਲ ਕੇ ਵਾਸੀ ॥
ਕਈ ਕੋਟਿ ਨਰਕ ਸੁਰਗ ਨਿਵਾਸੀ ॥
ਕਈ ਕੋਟਿ ਜਨਮਹਿ ਜੀਵਹਿ ਮਰਹਿ ॥
ਕਈ ਕੋਟਿ ਬਹੁ ਜੋਨੀ ਫਿਰਹਿ ॥
ਕਈ ਕੋਟਿ ਬੈਠਤ ਹੀ ਖਾਹਿ ॥
ਕਈ ਕੋਟਿ ਘਾਲਹਿ ਥਕਿ ਪਾਹਿ ॥
ਕਈ ਕੋਟਿ ਕੀਏ ਧਨਵੰਤ ॥
ਕਈ ਕੋਟਿ ਮਾਇਆ ਮਹਿ ਚਿੰਤ ॥
ਜਹ ਜਹ ਭਾਣਾ ਤਹ ਤਹ ਰਾਖੇ ॥
ਨਾਨਕ ਸਭੁ ਕਿਛੁ ਪ੍ਰਭ ਕੈ ਹਾਥੇ ॥੫॥

Sahib Singh
ਘਾਲਹਿ = ਮੇਹਨਤ ਕਰਦੇ ਹਨ ।
ਧਨਵੰਤ = ਧਨ ਵਾਲੇ ।
ਚਿੰਤ = ਚਿੰਤਾ, ਫ਼ਿਕਰ ।
ਜਹ ਜਹ = ਜਿਥੇ ਜਿਥੇ ।
ਭਾਣਾ = (ਉਸ ਪ੍ਰਭੂ ਦੀ) ਰਜ਼ਾ ਹੈ ।
    
Sahib Singh
ਕਰੋੜਾਂ ਜੀਵ ਪਾਤਾਲ ਵਿਚ ਵੱਸਣ ਵਾਲੇ ਹਨ ਅਤੇ ਕਰੋੜਾਂ ਹੀ ਨਰਕਾਂ ਤੇ ਸੁਰਗਾਂ ਵਿਚ ਵੱਸਦੇ ਹਨ (ਭਾਵ, ਦੁਖੀ ਤੇ ਸੁਖੀ ਹਨ); ਕਰੋੜਾਂ ਜੀਵ ਜੰਮਦੇ ਹਨ ਅਤੇ ਕਰੋੜਾਂ ਜੀਵ ਕਈ ਜੂਨਾਂ ਵਿਚ ਭਟਕ ਰਹੇ ਹਨ; ਕਰੋੜਾਂ ਜੀਵ ਬੈਠੇ ਹੀ ਖਾਂਦੇ ਹਨ ਅਤੇ ਕਰੋੜਾਂ (ਐਸੇ ਹਨ ਜੋ ਰੋਟੀ ਦੀ ਖ਼ਾਤਰ) ਮੇਹਨਤ ਕਰਦੇ ਹਨ ਤੇ ਥੱਕ ਟੁੱਟ ਜਾਂਦੇ ਹਨ;ਕਰੋੜਾਂ ਜੀਵ (ਪ੍ਰਭੂ ਨੇ) ਧਨ ਵਾਲੇ ਬਣਾਏ ਹਨ ਅਤੇ ਕਰੋੜਾਂ (ਐਸੇ ਹਨ ਜਿਨ੍ਹਾਂ ਨੂੰ) ਮਾਇਆ ਦਾ ਫ਼ਿਕਰ ਲੱਗਾ ਹੋਇਆ ਹੈ ।
ਜਿਥੇ ਜਿਥੇ ਚਾਹੁੰਦਾ ਹੈ, ਜੀਵਾਂ ਨੂੰ ਓਥੇ ਓਥੇ ਹੀ ਰੱਖਦਾ ਹੈ ।
ਹੇ ਨਾਨਕ! ਹਰੇਕ ਗੱਲ ਪ੍ਰਭੂ ਦੇ ਆਪਣੇ ਹੱਥ ਵਿਚ ਹੈ ।੫ ।
Follow us on Twitter Facebook Tumblr Reddit Instagram Youtube